ਪੰਜਾਬ ਸਰਕਾਰ ਵਲੋਂ ਬਿਜਲੀ ਸੰਬੰਧੀ ਸ਼ਿਕਾਇਤਾਂ ਦੇ ਹੱਲ ਲਈ ਵਟਸਐਪ ਨੰਬਰ ਜਾਰੀ

01/13/2023 6:14:54 PM

ਅੰਮ੍ਰਿਤਸਰ : ਹਰਭਜਨ ਸਿੰਘ ਈ. ਟੀ. ਓ. ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਲਗਭਗ 96 ਲੱਖ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਮੁਹੱਈਆਂ ਕਰਵਾਉਣ ਦੇ ਇਰਾਦੇ ਨਾਲ ਵਟਸਐਪ ਨੰਬਰ ਜਾਰੀ ਕੀਤਾ ਹੈ, ਜਿਸ ’ਤੇ ਆਈ ਸ਼ਿਕਾਇਤ ਦਾ ਹੱਲ ਵਿਭਾਗ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਮੰਗ ਵਧਣ ਕਾਰਨ ਸਪਲਾਈ ਸੰਬੰਧੀ ਸ਼ਿਕਾਇਤਾਂ ਵੀ ਵੱਧ ਜਾਂਦੀਆਂ ਹਨ। ਖਪਤਕਾਰਾਂ ਦੀਆਂ ਸਪਲਾਈ ਸੰਬੰਧੀ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਕਾਰਪੋਰੇਸ਼ਨ ਕੋਲ 24*7 ਸ਼ਿਫਟਾਂ ਵਿਚ ਕੰਮ ਕਰਨ ਵਾਲਾ ਮਿਹਨਤੀ ਸਟਾਫ਼ ਉਪਲੱਬਧ ਹੈ। ਮੰਤਰੀ ਈ. ਟੀ. ਓ ਨੇ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਇਕ ਸਿੰਗਲ ਸਮਰਪਿਤ ਟੋਲ ਫਰੀ ਨੰਬਰ 1912 ਦਾ ਇਕ ਮਜ਼ਬੂਤ ਕਸਟਮਰ ਕੇਅਰ ਸਿਸਟਮ ਹੈ। ‘1912’ ਤੇ ਕੀਤੀਆਂ ਗਈਆਂ ਕਾਲਾਂ ਲੁਧਿਆਣਾ ਵਿਖੇ ਸਥਿਤ 120 ਸੀਟਾਂ ਵਾਲੇ ਕਾਲ ਸੈਂਟਰ ’ਤੇ ਦਰਜ ਕੀਤੀਆਂ ਜਾਂਦੀਆਂ ਹਨ। ਖਪਤਕਾਰਾਂ ਕੋਲ ਪਹਿਲਾਂ ਹੀ ਸ਼ਿਕਾਇਤਾਂ ਦਰਜ ਕਰਨ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਸਿੰਗਲ ਸਮਰਪਿਤ ਟੋਲ ਫਰੀ ਨੰਬਰ 1912 ਅਤੇ ਕਾਲ ਕਰਨਾ ਜਾਂ 1912 ਤੇ "No Supply", 1800-180-1512 ’ਤੇ ਮਿਸਡ ਕਾਲ, 1ndroid ਅਤੇ iOS ਮੋਬਾਇਲ ਫੋਨਾਂ ਲਈ ਮੋਬਾਇਲ ਐਪ ਦਾ ਵਿਕਲਪ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖ਼ਬਰੀ, ਡੀ. ਏ. ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਖਪਤਕਾਰ ਸੇਵਾਵਾਂ ਦੇ ਵਧਾਉਣ ਦੇ ਯਤਨ ਵਿਚ ਪੀ. ਐੱਸ. ਪੀ. ਸੀ. ਐੱਲ. ਵਲੋਂ ਗਾਹਕਾਂ ਲਈ ਵਟਸਐਪ ਰਾਹੀਂ ਸ਼ਿਕਾਇਤਾਂ ਦਰਜ ਕਰਨ ਦੀ ਇਕ ਨਵੀਂ ਸਹੂਲਤ ਉਪਲੱਬਧ ਕਰਵਾਈ ਗਈ ਹੈ। ਖਪਤਕਾਰ ਵਟਸਐਪ ਨੰਬਰ 9646101912 ’ਤੇ ਕੀ-ਵਰਡ "No Supply" ਭੇਜ ਕੇ ਨੋ ਸਪਲਾਈ ਦੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਸ਼ਿਕਾਇਤਕਰਤਾ ਦੇ ਮੋਬਾਇਲ ਨੰਬਰ ਤੋਂ ਆਖਰੀ ਦਰਜ ਕੀਤੀ ਗਈ ਸ਼ਿਕਾਇਤ ਦੇ ਪਤੇ ’ਤੇ ਹੀ ਸ਼ਿਕਾਇਤ ਦਰਜ ਕੀਤੀ ਜਾਵੇਗੀ। ਜੇਕਰ ਖਪਤਕਾਰ ਦਾ ਮੋਬਾਈਲ ਨੰਬਰ ਪੀ. ਐੱਸ. ਪੀ. ਸੀ. ਐੱਲ. ਕੋਲ ਰਜਿਸਟਰਡ ਨਹੀਂ ਹੈ ਤਾਂ ਉਨ੍ਹਾਂ ਨੂੰ ਕਿਸੇ ਹੋਰ ਬਦਲ ਰਾਹੀਂ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ ਮੈਸੇਜ ਭੇਜਿਆ ਜਾਵੇਗਾ। ਇਕ ਵਾਰ ਉਸ ਮੋਬਾਇਲ ਤੋਂ ਸ਼ਿਕਾਇਤ ਦਰਜ ਹੋਣ ਤੇ, ਉਪਭੋਗਤਾ ਆਪਣੇ ਆਪ ਪੀ. ਐੱਸ. ਪੀ. ਸੀ. ਐੱਲ. 1912 ਕਸਟਮਰ ਰਿਲੇਸ਼ਨਸ਼ਿਪ ਮੈਨੇਜਮੈਂਟ ਸਿਸਟਮ ਨਾਲ ਰਜਿਸਟਰ ਹੋ ਜਾਵੇਗਾ ਅਤੇ ਫਿਰ ਉਪਰੋਕਤ ਵਟਸਐਪ ਨੰਬਰ ਰਾਹੀਂ ਸ਼ਿਕਾਇਤ ਦਰਜ ਕਰਵਾ ਸਕੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਲੋਹੜੀ ਦਾ ਤੋਹਫ਼ਾ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਸ਼ਿਕਾਇਤ ਦੇ ਨਿਪਟਾਰੇ ਸੰਬੰਧੀ ਐੱਸ. ਐੱਮ. ਐੱਸ. ਅਤੇ ਆਈ. ਵੀ. ਆਰ. ਐੱਸ. ਸਿਸਟਮ ਰਾਹੀਂ ਫੀਡਬੈਕ ਸੇਵਾ ਵੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਪੀ. ਐੱਸ. ਪੀ. ਸੀ. ਐੱਲ. ਖਪਤਕਾਰਾਂ ਨੂੰ ਇਮਾਨਦਾਰ ਫੀਡਬੈਕ ਸਾਂਝਾ ਕਰਨ ਦੀ ਅਪੀਲ ਕਰਦਾ ਹੈ ਅਤੇ ਜੇਕਰ ਉਹ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਤੋਂ ਸੰਤੁਸ਼ਟ ਨਹੀਂ ਹਨ ਤਾਂ ਉਹ ਸ਼ਿਕਾਇਤਾਂ ਦੇ ਨਿਪਟਾਰੇ ਲਈ 1912 ’ਤੇ ਆਪਣੀ ਟਿੱਪਣੀ ਲਿਖ ਕੇ ਐੱਸ. ਐੱਮ. ਐੱਸ. ਭੇਜ ਸਕਦੇ ਹਨ।

ਇਹ ਵੀ ਪੜ੍ਹੋ : ਕਣਕ, ਚੌਲ ਲੈਣ ਵਾਲੇ ਲਾਭਪਾਤਰੀਆਂ ਲਈ ਖ਼ੁਸ਼ਖਬਰੀ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh