ਜ਼ਿਲੇ ''ਚ ਹੁਣ ਤੱਕ 35225 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ : ਡੀ. ਸੀ.

04/22/2020 7:42:07 PM

ਕਪੂਰਥਲਾ (ਮਹਾਜਨ) : ਕਪੂਰਥਲਾ ਜ਼ਿਲੇ ਵਿਚ ਅੱਜ ਵੱਖ-ਵੱਖ ਏਜੰਸੀਆਂ ਵੱਲੋਂ 8117 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਅਤੇ ਹੁਣ ਤੱਕ ਜ਼ਿਲੇ ਵਿਚ 35225 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਦੱਸਿਆ ਕਿ ਅੱਜ ਪਨਗ੍ਰੇਨ ਵੱਲੋਂ 1411 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 2120 ਮੀਟ੍ਰਿਕ ਟਨ, ਪਨਸਪ ਵੱਲੋਂ 1133 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 2071 ਮੀਟ੍ਰਿਕ ਟਨ ਅਤੇ ਐੱਫ. ਸੀ. ਆਈ. ਵੱਲੋਂ 1382 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਤਰ੍ਹਾਂ ਹੁਣ ਤੱਕ ਪਨਗ੍ਰੇਨ ਵੱਲੋਂ 9051 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 10017 ਮੀਟ੍ਰਿਕ ਟਨ, ਪਨਸਪ ਵੱਲੋਂ 6926 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 6618 ਮੀਟ੍ਰਿਕ ਟਨ ਅਤੇ ਐੱਫ. ਸੀ. ਆਈ. ਵੱਲੋਂ 2613 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਜ਼ਿਲੇ ਦੇ ਸਾਰੇ 98 ਖ਼ਰੀਦ ਕੇਂਦਰਾਂ ਵਿਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਅਤੇ ਬਾਰਦਾਨੇ ਆਦਿ ਤੋਂ ਇਲਾਵਾ ਆਪਸੀ ਦੂਰੀ ਬਣਾਈ ਰੱਖਣ ਅਤੇ ਹੱਥ ਧੋਣ ਆਦਿ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਖ਼ਰੀਦ ਕੇਂਦਰਾਂ ਵਿਚ ਤਾਇਨਾਤ ਟੀਮਾਂ ਵੱਲੋਂ ਖ਼ਰੀਦ ਪ੍ਰਕਿਰਿਆ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਪੁਲਸ ਤੋਂ ਇਲਾਵਾ ਜੀ. ਓ. ਜੀਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੀ ਮਦਦ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖ਼ਰੀਦ ਕੇਂਦਰਾਂ ਵਿਚ ਕੋਈ ਵੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

Gurminder Singh

This news is Content Editor Gurminder Singh