ਪੰਜਾਬ ''ਚ ਕਣਕ ਦੀ ਖਰੀਦ ਦਾ ਟੀਚਾ ਪੂਰਾ ਹੋਣ ਦੇ ਨੇੜੇ

05/17/2019 12:31:03 PM

ਚੰਡੀਗੜ੍ਹ (ਭੁੱਲਰ) : ਪੰਜਾਬ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ 132 ਲੱਖ ਮੀਟ੍ਰਿਕ ਟਨ ਕਣਕ ਖਰੀਦ ਦੇ ਆਪਣੇ ਟੀਚੇ ਦੀ ਪ੍ਰਾਪਤੀ ਲਈ ਸਫ਼ਲਤਾਪੂਰਵਕ ਅੱਗੇ ਵਧ ਰਿਹਾ ਹੈ ਅਤੇ ਸੂਬੇ 'ਚ ਵੀਰਵਾਰ ਤੱਕ 127.81 ਲੱਖ ਮੀਟ੍ਰਿਕ ਟਨ ਦੀ ਖਰੀਦ ਪਹਿਲਾਂ ਹੀ ਕਰ ਲਈ ਗਈ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਵਿਭਾਗ ਦੇ ਬੁਲਾਰੇ ਅਨੁਸਾਰ 16 ਮਈ, 2019 ਤੱਕ ਸੂਬਾ ਭਰ ਦੀਆਂ ਮੰਡੀਆਂ 'ਚ 127.85 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ 'ਚੋਂ ਖਰੀਦੀ ਗਈ ਕਣਕ 'ਚੋਂ 126.40 ਲੱਖ ਮੀਟ੍ਰਿਕ ਟਨ ਕਣਕ ਸੂਬੇ ਦੀਆਂ ਖਰੀਦ ਏਜੰਸੀਆਂ ਅਤੇ 1.41 ਲੱਖ ਮੀਟ੍ਰਿਕ ਟਨ ਨਿੱਜੀ ਵਪਾਰੀਆਂ ਵੱਲੋਂ ਖਰੀਦੀ ਗਈ ਹੈ।

ਖਰੀਦੀ ਗਈ ਕਣਕ ਦੀ ਚੁਕਾਈ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ 111.56 (88 ਫੀਸਦੀ) ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਪਹਿਲਾਂ ਹੀ ਕਰ ਲਈ ਗਈ ਹੈ ਅਤੇ ਮੰਡੀਆਂ ਵਿਚੋਂ ਕਣਕ ਦੀ ਤੇਜ਼ੀ ਨਾਲ ਚੁਕਾਈ ਨੂੰ ਯਕੀਨੀ ਬਣਾਉਣ ਲਈ ਜ਼ਿਲਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਪਿਛਲੇ ਸਾਲ ਦੌਰਾਨ 16 ਮਈ ਤੱਕ ਖਰੀਦੀ ਗਈ ਕੁੱਲ 126.31 ਲੱਖ ਮੀਟ੍ਰਿਕ ਟਨ ਕਣਕ ਵਿਚੋਂ 125.76 ਲੱਖ ਮੀਟ੍ਰਿਕ ਟਨ ਕਣਕ ਸੂਬੇ ਦੀਆਂ ਏਜੰਸੀਆਂ ਜਦਕਿ 0.55 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਨਿੱਜੀ ਵਪਾਰੀਆਂ ਵੱਲੋਂ ਕੀਤੀ ਗਈ ਸੀ।


Anuradha

Content Editor

Related News