ਜ਼ਿਲ੍ਹੇ ''ਚ 714015 ਮੀਟ੍ਰਿਕ ਟਨ ਤੋਂ ਵਧੇਰੇ ਹੋਈ ਕਣਕ ਦੀ ਆਮਦ : ਡਿਪਟੀ ਕਮਿਸ਼ਨਰ

Wednesday, Apr 29, 2026 - 10:58 AM (IST)

ਜ਼ਿਲ੍ਹੇ ''ਚ 714015 ਮੀਟ੍ਰਿਕ ਟਨ ਤੋਂ ਵਧੇਰੇ ਹੋਈ ਕਣਕ ਦੀ ਆਮਦ : ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ (ਸੋਨੂੰ ਚੋਪੜਾ) : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਕਣਕ ਦੀ ਖ਼ਰੀਦ, ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ ਬੀਤੇ ਸੋਮਵਾਰ ਤੱਕ 714015 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 682075 ਮੀਟ੍ਰਿਕ ਟਨ (96 ਫ਼ੀਸਦੀ) ਕਣਕ ਦੀ ਖ਼ਰੀਦ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਖ਼ਰੀਦ ਕੀਤੀ ਗਈ ਕੁੱਲ ਕਣਕ ਵਿਚੋਂ ਪਨਗ੍ਰੇਨ ਵੱਲੋਂ 203878 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 187606 ਮੀਟ੍ਰਿਕ ਟਨ, ਪਨਸਪ ਵੱਲੋਂ 179056 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 111535 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 238607 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ, ਜੋ ਕਿ ਖ਼ਰੀਦੀ ਗਈ ਕਣਕ ਦਾ 40 ਫ਼ੀਸਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਲਿਫਟਿੰਗ ਦਾ ਕੰਮ ਹੋਰ ਤੇਜ਼ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ 'ਚ 1641.89 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕਰ ਦਿੱਤਾ ਗਿਆ ਹੈ।

 ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ 'ਚ ਹੀ ਮਿਲਾਉਣ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।


author

Babita

Content Editor

Related News