ਅਚਾਨਕ ਅੱਗ ਲੱਗਣ ਕਾਰਨ 500 ਏਕੜ ਦੇ ਕਰੀਬ ਕਣਕ ਦੀ ਫਸਲ ਸੜੀ
Saturday, Apr 27, 2019 - 05:55 PM (IST)
ਜਲੰਧਰ/ਲੁਧਿਆਣਾ (ਵਿਸ਼ਵਾਸ)— ਜਲੰਧਰ ਦੇ ਅਧੀਨ ਆਉਂਦੇ ਫਿਲੌਰ ਦੇ ਪਿੰਡ ਕਤਪਾਲਾਂ 'ਚ ਫਸਲਾਂ ਨੂੰ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ, ਜਿਸ ਕਰਕੇ ਅੱਗ ਕਈ ਫਸਲਾਂ ਨੂੰ ਬਰਬਾਦ ਕਰਦੀ ਚਲੀ ਗਈ। ਫਿਲਹਾਲ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਕਿਸਾਨਾਂ ਵੱਲੋਂ ਮਿਲ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਹਵਾ ਦਾ ਰੁਖ ਤੇਜ਼ ਹੋਣ ਦੇ ਚਲਦਿਆਂ ਅੱਗ 'ਤੇ ਕਾਬੂ ਪਾਉਣਾ ਮੁਸ਼ਕਿਲ ਹੋ ਰਿਹਾ ਹੈ।
ਭਿਆਨਕ ਅੱਗ ਲੱਗਣ ਦੇ ਕਾਰਨ 400 ਤੋਂ 500 ਏਕੜ ਦੇ ਕਰੀਬ ਕਣਕ ਅਤੇ ਕਈ ਏਕੜ ਨਾੜ ਦੀ ਫਸਲ ਬਰਬਾਦ ਹੋ ਗਈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਤਾ ਲੱਗਾ ਕਿ ਖੇਤਾਂ ਨੂੰ ਅੱਗ ਲੱਗ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਫਾਇਰ ਬ੍ਰਿਗੇਡ ਵਿਭਾਗ ਨੂੰ ਇਸ ਦੀ ਜਾਣਕਾਰੀ ਦਿੱਤੀ ਅਤੇ ਖੁਦ ਵੀ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।