ਪਿੰਡ ਬਰ੍ਹੇ ਵਿਖੇ ਨੀਲੇ ਕਾਰਡ ਧਾਰਕਾਂ ਨੂੰ ਵੰਡੀ ਗਈ ਕਣਕ

Saturday, Aug 19, 2017 - 06:29 PM (IST)

ਪਿੰਡ ਬਰ੍ਹੇ ਵਿਖੇ ਨੀਲੇ ਕਾਰਡ ਧਾਰਕਾਂ ਨੂੰ ਵੰਡੀ ਗਈ ਕਣਕ

ਬੁਢਲਾਡਾ (ਮਨਜੀਤ)— ਨੀਲੇ ਕਾਰਡ ਧਾਰਕਾਂ ਨੂੰ ਦੋ ਰੁਪਏ ਕਿਲੋ ਪ੍ਰਤੀ ਜੀਅ 30 ਕਿਲੋ ਦੇ ਹਿਸਾਬ ਨਾਲ ਫੂਡ ਸਪਲਾਈ ਵਿਭਾਗ ਵੱਲੋਂ ਕਣਕ ਦੀ ਲਾਭਪਾਤਰੀਆਂ ਨੂੰ ਵੰਡ ਪਿੰਡ ਬਰ੍ਹੇਂ ਵਿਖੇ ਕੀਤੀ ਗਈ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਣਜੀਤ ਸਿੰਘ ਦੋਦੜਾ ਨੇ ਕਿਹਾ ਕਿ ਲਾਭਪਾਤਰੀਆਂ ਨੂੰ ਪੂਰੀ ਕਣਕ ਦਿਵਾਉਣ ਲਈ ਕਾਂਗਰਸੀ ਵਰਕਰਾਂ ਵੱਲੋਂ ਫੂਡ ਸਪਲਾਈ ਵਿਭਾਗ ਅਤੇ ਲਾਭਪਾਤਰੀਆਂ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਯਤਨ ਕਰ ਰਹੀ ਹੈ। ਇਸ ਮੌਕੇ ਸਤਵੀਰ ਸਿੰਘ ਵੀ ਮੌਜੂਦ ਸਨ।


Related News