ਕਣਕ ਆਉਣ ਤੋਂ ਪਹਿਲਾਂ ਅਨਾਜ ਮੰਡੀਆਂ ਨੂੰ ਕੀਤਾ ਜਾਵੇਗਾ ਸੈਨੇਟਾਈਜ਼, ਮਾਸਕ ਦੀ ਵਰਤੋਂ ਹੋਵੇਗੀ ਜ਼ਰੂਰੀ

04/07/2021 11:50:50 AM

ਲੋਪੋਕੇ/ਚੌਗਾਵਾਂ (ਸਤਨਾਮ, ਹਰਜੀਤ) - ਪੰਜਾਬ ਸਰਕਾਰ ਵਲੋਂ 10 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਕੀਤੀ ਜਾ ਰਹੀ ਹੈ। ਅਨਾਜ ਮੰਡੀਆਂ ਦੀ ਸਾਫ਼-ਸਫ਼ਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੈਨੇਟਾਈਜ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਸਬੰਧੀ ਕਸ਼ਮੀਰ ਸਿੰਘ ਖਿਆਲਾ ਚੇਅਰਮੈਨ ਮਾਰਕੀਟ ਕਮੇਟੀ ਤਹਿਸੀਲ ਚੋਗਾਵਾਂ ਨੇ ਦੱਸਿਆ ਕਿ ਮਾਰਕੀਟ ਕਮੇਟੀ ਤਹਿਸੀਲ ਚੋਗਾਵਾਂ ਅਧੀਨ ਸਾਰੀਆਂ 13 ਮੰਡੀਆਂ ਵਿਚ ਸਫ਼ਾਈ, ਰੌਸ਼ਨੀ, ਪੀਣ ਵਾਲਾ ਪਾਣੀ, ਪਖਾਨੇ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਮੰਡੀ ਵਿਚ ਦਾਖਲ ਹੋਣ ਸਮੇਂ ਕਿਸਾਨਾਂ ਨੂੰ ਮਾਸਕ ਦੀ ਵਰਤੋਂ ਨੂੰ ਵੀ ਯਕੀਨੀ ਬਣਾਇਆ ਜਾਵੇਗਾ।

ਪੜ੍ਹੋ ਇਹ ਵੀ ਖਬਰ -  ਗੁਰਦੁਆਰਾ ਸਾਹਿਬ ਦੇ ਮੁਲਾਜ਼ਮ ਦੇ ਕਤਲ ਦਾ ਮਾਮਲਾ: ਇਕਤਰਫਾ ਪਿਆਰ 'ਚ ਪਾਗਲ ਧੀ ਦੇ ਆਸ਼ਕ ਨੇ ਕੀਤਾ ਸੀ ਕਤਲ

ਸ. ਖਿਆਲਾ ਨੇ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਢੱਕਣ ਲਈ ਤਰਪਾਲਾਂ, ਸੈੱਡ ਅਤੇ ਹੋਰ ਵਿਵਸਥਾ ਵੀ ਕੀਤੀ ਗਈ ਹੈ। ਹਰ ਕਿਸਾਨ ਨੂੰ ਆਪਣੀ ਫ਼ਸਲ ਲੈ ਕੇ ਆਉਣ ਤੋਂ 72 ਘੰਟੇ ਪਹਿਲਾਂ ਪਾਸ ਜਾਰੀ ਕੀਤਾ ਜਾਵੇਗਾ, ਕਿਸਾਨ ਜਦੋਂ ਮੰਡੀਆਂ ਵਿਚ ਆਪਣੀ ਫ਼ਸਲ ਲੈ ਕੇ ਆਉਣਗੇ ਤਾਂ ਉੱਥੇ 30-30 ਫੁੱਟ ਦੇ ਬਾਕਸ ਉਨ੍ਹਾਂ ਨੂੰ ਆਪਣੀ ਫ਼ਸਲ ਰੱਖਣ ਲਈ ਦਿੱਤੇ ਜਾਣਗੇ, ਜਿਨ੍ਹਾਂ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ।

ਪੜ੍ਹੋ ਇਹ ਵੀ ਖਬਰ - ਹੋਟਲ ’ਚ ਪ੍ਰੇਮੀ ਨਾਲ ਰੰਗਰਲੀਆਂ ਮਨਾ ਰਹੀ ਸੀ ਪਤਨੀ, ਅਚਾਨਕ ਪੁੱਜੇ ਪਤੀ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ

ਉਨ੍ਹਾਂ ਕਿਹਾ ਕਿ ਖਿਆਲਾ, ਰਾਜਾਸਾਂਸੀ ਅਤੇ ਹਰਸ਼ਾ ਛੀਨਾ ਅਨਾਜ ਮੰਡੀ ਨੂੰ ਅੱਜ ਸੈਨੇਟਾਈਜ਼ ਕੀਤਾ ਜਾ ਰਿਹਾ ਹੈ ਅਤੇ ਬਾਕੀ ਮੰਡੀਆਂ ਨੂੰ ਵੀ ਦੋ ਦਿਨ ਤੱਕ ਸੈਨੀਟਾਈਜ਼ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਮੰਡੀਆਂ ਵਿਚ ਲੈ ਕੇ ਆਉਣ ਤੋਂ ਪਹਿਲਾਂ ਸਿਹਤ ਵਿਭਾਗ ਵਲੋ ਜਾਰੀ ਸਾਰੀਆਂ ਜ਼ਰੂਰੀ ਹਦਾਇਤਾਂ ਦੀ ਪਾਲਣਾ ਕਰਨ ਤਾਂ ਕਿ ਕਿਸਾਨਾਂ/ਮਜ਼ਦੂਰਾਂ ਨੂੰ ਬੇਲੋੜੀ ਖੱਜਲ-ਖੁਆਰੀ ਅਤੇ ਕੋਰੋਨਾ ਦੀ ਮਹਾਂਮਾਰੀ ਤੋਂ ਵੀ ਬਚਾਇਆ ਜਾ ਸਕੇ।

ਪੜ੍ਹੋ ਇਹ ਵੀ ਖਬਰ - ਵੱਡੀ ਖ਼ਬਰ : ਟਿਕਰੀ ਬਾਰਡਰ ‘ਤੇ ਪਿੰਡ ਢਿੱਲਵਾਂ ਦੇ ਕਿਸਾਨ ਦਾ ਦੋਸਤ ਵਲੋਂ ਕਤਲ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਦਾ ਦਾਣਾ ਦਾਣਾ ਚੁੱਕਣ ਦਾ ਵਾਅਦਾ ਕੀਤਾ ਹੈ ਅਤੇ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਵਿਚ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਚੇਅਰਮੈਨ ਮਾਰਕੀਟ ਕਮੇਟੀ ਨੇ ਕਿਹਾ ਕਿ ਕੈਬਿਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਵੀ ਇਲਾਕੇ ਵਿਚ ਕਣਕ ਦੀ ਖ਼ਰੀਦ ਲਈ ਕੀਤੇ ਢੁੱਕਵੇਂ ਪ੍ਰਬੰਧਾਂ ਤੇ ਨਜ਼ਰਸਾਨੀ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਲੋੜੀਦੀਆਂ ਸਹੂਲਤਾਂ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।

ਪੜ੍ਹੋ ਇਹ ਵੀ ਖਬਰ - ਜੀਜੇ ਨੇ ਰਿਸ਼ਤਾ ਕੀਤਾ ਤਾਰ-ਤਾਰ: ਸਾਲੇ ਨੂੰ ਬੰਧਕ ਬਣਾ ਗਰਭਵਤੀ ਸਾਲੇਹਾਰ ਨਾਲ ਕੀਤਾ ਜਬਰ-ਜ਼ਿਨਾਹ

ਸਕੱਤਰ ਮਾਰਕੀਟ ਕਮੇਟੀ ਅਨਿਲ ਕੁਮਾਰ ਨੇ ਦੱਸਿਆ ਕਿ ਇਸ ਮਾਰਕੀਟ ਕਮੇਟੀ ਅਧੀਨ ਸਾਰੀਆਂ 13 ਅਨਾਜ ਮੰਡੀਆਂ ਨੂੰ 10 ਅ੍ਰਪ੍ਰੈਲ ਤੋਂ ਪਹਿਲਾਂ ਕਿਸਾਨਾਂ ਦੀ ਫ਼ਸਲ ਦੀ ਆਮਦ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਮਾਸਕ ਪਾ ਕੇ ਆਉਣ, ਸਮਾਜਿਕ ਦੂਰੀ ਅਤੇ ਵਾਰ ਵਾਰ ਹੱਥ ਧੋਣ ਦੇ ਨਾਲ ਨਾਲ ਸੈਨੇਟਾਈਜਰ ਦੀ ਵਰਤੋਂ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਤੁਸੀ ਆਪ ਸੁਰੱਖਿਅਤ ਹੋ ਤਾਂ ਹੀ ਦੂਜਾ ਸੁਰੱਖਿਅਤ ਹੈ।

ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ: ਭਾਰਤ-ਪਾਕਿ ਸਰਹੱਦ 'ਤੇ BSF ਨੇ ਪਾਕਿ ਘੁਸਪੈਠੀਆ ਕੀਤਾ ਢੇਰ, 2 ਏਕੇ-47 ਤੇ 22 ਪੈਕੇਟ ਹੈਰੋਇਨ ਬਰਾਮਦ

rajwinder kaur

This news is Content Editor rajwinder kaur