ਪੰਜਾਬ ਦੇ ਕਿਸਾਨਾਂ ਵਲੋਂ ''ਕੋਰੋਨਾ'' ਦੀ ਦਹਿਸ਼ਤ ''ਚ ਕਣਕ ਦੀ ਵਾਢੀ ਸ਼ੁਰੂ

04/11/2020 10:44:47 AM

ਲੁਧਿਆਣਾ (ਸਲੂਜਾ) : ਕੋਰੋਨਾ ਵਾਇਰਸ ਦੀ ਦਿਨ-ਬ-ਦਿਨ ਵਧ ਰਹੀ ਦਹਿਸ਼ਤ ਅਤੇ ਪੱਛਮੀ ਚੱਕਰਵਾਤ ਦੇ ਵਾਰ-ਵਾਰ ਸਰਗਰਮ ਹੋਣ ਨਾਲ ਮੌਸਮ ਦੇ ਬਦਲ ਰਹੇ ਮਿਜਾਜ਼ ਨੂੰ ਦੇਖਦੇ ਹੋਏ ਲੁਧਿਆਣਾ ਦੇ ਪਿੰਡ ਆਲਮਗੀਰ ਇਲਾਕੇ 'ਚ ਕਿਸਾਨਾਂ ਨੇ ਕਣਕ ਵਾਢੀ ਸ਼ੁਰੂ ਕਰ ਦਿੱਤੀ ਹੈ। ਜ਼ਿਲਾ ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਸਪੱਸ਼ਟ ਕੀਤਾ ਕਿ ਉਹ ਕਿਸੇ ਵੀ ਕਿਸਾਨ ਨੂੰ ਵਾਢੀ ਤੋਂ ਨਹੀਂ ਰੋਕ ਸਕਦੇ। ਬੈਨੀਪਾਲ ਨੇ ਕਿਹਾ ਕਿ ਇਸ ਸਮੇਂ ਜੋ ਹਾਲਾਤ ਬਣੇ ਹੋਏ ਹਨ, ਉਸ ਕਾਰਨ ਕਿਸਾਨ ਚਿੰਤਾ 'ਚ ਹਨ। ਇਸ ਲਈ ਜਿਨ੍ਹਾਂ ਕਿਸਾਨਾਂ ਦੀ ਫਸਲ ਪੂਰੀ ਤਰ੍ਹਾਂ ਪੱਕ ਚੁੱਕੀ ਹੈ, ਉਹ ਹੁਣ ਵਿਸਾਖੀ ਦੇ ਤਿਓਹਾਰ ਦੀ ਉਡੀਕ ਨਹੀਂ ਕਰ ਰਹੇ। ਉਨ੍ਹਾਂ ਕਿਸਾਨਾਂ ਨੇ ਤਾਂ ਵਾਢੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੀਆਂ ਮੰਡੀਆਂ ਅਤੇ ਖਰੀਦ ਸੈਂਟਰਾਂ ’ਤੇ ਕਣਕ ਦੀ ਖਰੀਦ ਤਾਂ 15-16 ਅਪ੍ਰੈਲ ਦੇ ਆਸ-ਪਾਸ ਹੀ ਹੋਵੇਗੀ, ਜੋ ਇਸ ਸਮੇਂ ਕਟਾਈ ਕਰ ਰਹੇ ਹਨ। ਉਨ੍ਹਾਂ ਦੇ ਕੋਲ ਫਸਲ ਨੂੰ ਸਟੋਰ ਕਰਨ ਲਈ ਜਗ੍ਹਾ ਹੋਵੇਗੀ।

ਇਹ ਵੀ ਪੜ੍ਹੋ : ਕਣਕ ਦੀ ਵਾਢੀ ਸਮੇਂ ਹਾਦਸਿਆਂ ਤੋਂ ਇੰਝ ਬਚਣ ਕਿਸਾਨ

PunjabKesari
ਖੇਤੀਬਾੜੀ ਵਿਭਾਗ ਨੇ ਜਾਰੀ ਕੀਤੀਆਂ ਹਦਾਇਤਾਂ
ਜ਼ਿਲਾ ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਕਿਸਾਨਾਂ ਨੂੰ ਕਣਕ ਦੀ ਕਟਾਈ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕੰਬਾਈਨ ਆਪ੍ਰੇਟਰਾਂ ਨੂੰ ਇਹ ਸਪੱਸ਼ਟ ਕਿਹਾ ਗਿਆ ਹੈ ਕਿ ਉਹ ਨਿੱਜੀ ਤੌਰ ’ਤੇ ਸਫਾਈ ਰੱਖਣ ਅਤੇ ਨਾਲ ਹੀ ਆਪਣੇ ਨਾਲ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਵੀ ਸਿਹਤ ਸਬੰਧੀ ਜਾਗਰੂਕ ਕਰਨ। ਕਟਾਈ ਸ਼ੁਰੂ ਕਰਨ ਤੋਂ ਪਹਿਲਾਂ ਅਤੇ ਕੰਮ ਖਤਮ ਕਰਨ ਤੋਂ ਬਾਅਦ ਕੰਬਾਈਨ ਨੂੰ ਚੰਗੀ ਤਰ੍ਹਾਂ ਸੈਨੇਟਾਈਜ਼ ਕਰਨ।

ਇਹ ਵੀ ਪੜ੍ਹੋ : ਮਜ਼ਦੂਰਾਂ ਦੀ ਕਮੀ ਕਾਰਣ ਕਣਕ ਦੀ ਵਾਢੀ ਨਾਲ ਨਵੀਂ ਬੀਜਾਈ ਵੀ ਖਤਰੇ 'ਚ
ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕਰਨ
ਕਿਸਾਨਾਂ ਅਤੇ ਕੰਬਾਈਨ ਚਲਾਉਣ ਵਾਲੇ ਮੁਲਾਜ਼ਮਾਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਖੇਤਾਂ ਵਿਚ ਕੰਮ ਕਰਦੇ ਸਮੇਂ ਕਿਸੇ ਵੀ ਮੁਲਾਜ਼ਮ ਦੀ ਸਿਹਤ ਖਰਾਬ ਹੁੰਦੀ ਹੈ ਤਾਂ ਬਿਨਾ ਕਿਸੇ ਦੇਰ ਦੇ ਸਿਹਤ ਵਿਭਗ ਦੇ ਹੈਲਪਲਾਈਨ ਨੰਬਰ 104 ’ਤੇ ਸੂਚਿਤ ਕਰ ਕੇ ਤਾਲਮੇਲ ਕੀਤਾ ਜਾਵੇ ਅਤੇ ਬੀਮਾਰ ਮੁਲਾਜ਼ਮ ਨੂੰ ਮੈਡੀਕਲ ਸਹੂਲਤ ਦਿਵਾਈ ਜਾਵੇ।
ਪਾਵਰਕਾਮ ਨੇ ਕਿਸਾਨਾਂ ਲਈ ਜਾਰੀ ਕੀਤਾ ਹੈਲਪਲਾਈਨ ਨੰਬਰ
ਕਣਕ ਦੀ ਫਸਲ ਨੂੰ ਬਿਜਲੀ ਦੀਆਂ ਤਾਰਾਂ ਕਾਰਣ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜਿੱਥੇ ਪਾਵਰਕਾਮ ਵੱਲੋਂ ਇਸ ਵਾਰ ਉਚਿੱਤ ਕਦਮ ਚੁੱਕੇ ਜਾ ਰਹੇ ਹਨ, ਉੱਥੇ ਪਾਵਰਕਾਮ ਨੇ ਕਿਸਾਨਾਂ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਹਨ ਕਿ ਉਹ ਖੇਤਾਂ ਵਿਚ ਲਟਕ ਰਹੀਆਂ ਬਿਜਲੀ ਦੀਆਂ ਤਾਰਾਂ ਅਤੇ ਕੰਡਮ ਤਾਰਾਂ ਨੂੰ ਸ਼ਿਫਟ ਕਰਨ ਤੋਂ ਇਲਾਵਾ ਸਪਾਰਕਿੰਗ ਹੋਣ ਆਦਿ ਲਈ ਕਿਸੇ ਵੀ ਸਮੇਂ 96461-06835 ਅਤੇ 96461-06836 ’ਤੇ ਸੂਚਿਤ ਕਰ ਸਕਦਾ ਹੈ। ਪਾਵਰਕਾਮ ਅਧਿਕਾਰੀ ਨੇ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਕੀ ਰਿਹਾ ਤਾਪਮਾਨ ਦਾ ਪਾਰਾ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਲੁਧਿਆਣਾ 'ਚ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ 33.4 ਡਿਗਰੀ ਸੈਲਸੀਅਸ ਅਤੇ ਘੱਟੋ ਘੱਟ 17.8 ਡਿਗਰੀ ਸੈਲਸੀਅਸ ਰਿਹਾ। ਸਵੇਰ ਦੇ ਸਮੇਂ ਹਵਾ 'ਚ ਨਮੀ ਦੀ ਮਾਤਰਾ 69 ਫੀਸਦੀ ਅਤੇ ਸ਼ਾਮ ਨੂੰ 27 ਫੀਸਦੀ ਰਿਕਾਰਡ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਕਣਕ ਦੀ ਵਾਢੀ ਤੇ ਖਰੀਦ ਦੇ ਤਾਲਮੇਲ ਲਈ ਮੰਡੀ ਬੋਰਡ ਦਾ 30 ਮੈਂਬਰੀ ਕੰਟਰੋਲ ਰੂਮ ਸਥਾਪਤ
 


Babita

Content Editor

Related News