ਕਣਕ ਸਣੇ ਕਈ ਹੋਰ ਫ਼ਸਲਾਂ ਲਈ ਬੇਹੱਦ ਮਹੱਤਵਪੂਰਨ ਹੈ ਬਸੰਤ ਰੁੱਤ ਦਾ ਸ਼ੁਰੂ ਹੋਇਆ ਨਵਾਂ ਮੌਸਮ
Friday, Feb 19, 2021 - 10:10 AM (IST)
ਗੁਰਦਾਸਪੁਰ (ਹਰਮਨ) - ਬਸੰਤ ਦੀ ਬਹਾਰ ਸ਼ੁਰੂ ਹੁੰਦੇ ਸਾਰ ਹੀ ਜਿੱਥੇ ਲੋਕਾਂ ਨੂੰ ਠੰਢ ਤੋਂ ਕੁਝ ਰਾਹਤ ਮਿਲਣੀ ਸ਼ੁਰੂ ਹੋਈ ਹੈ, ਉਸਦੇ ਨਾਲ ਹੀ ਵੱਖ-ਵੱਖ ਫ਼ਸਲਾਂ ਲਈ ਬਹਾਰ ਰੁੱਤ ਦਾ ਇਹ ਮੌਸਮ ਕਾਫ਼ੀ ਮਹੱਤਵਪੂਰਨ ਹੁੰਦਾ ਹੈ। ਖੇਤੀਬਾੜੀ ਵਿਭਾਗ ਦੇ ਮਾਹਿਰਾਂ ਅਨੁਸਾਰ ਆਉਣ ਵਾਲੇ 4-5 ਦਿਨਾਂ ’ਚ ਇਸ ਖੇਤਰ ਅੰਦਰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ 2 ਦਿਨ ਦੌਰਾਨ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਲੱਗ ਰਹੀ ਧੁੱਪ ਕਾਰਨ ਇਸ ਇਲਾਕੇ ਅੰਦਰ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਤੱਕ ਪਹੁੰਚ ਗਿਆ ਹੈ ਜਦੋਂਕਿ ਘੱਟ ਤੋਂ ਘੱਟ ਤਾਪਮਾਨ 10 ਤੋਂ 11 ਡਿਗਰੀ ਤੱਕ ਹੈ। ਇਸ ਮੌਕੇ ਵਾਤਾਵਰਨ ਵਿੱਚ ਨਮੀ ਦੀ ਮਾਤਰਾ ਵੀ ਲਗਾਤਾਰ ਘੱਟ ਹੋਣੀ ਸ਼ੁਰੂ ਹੋ ਗਈ ਹੈ, ਜਿਸ ਵਿਚ ਤਹਿਤ ਇਸ ਖੇਤਰ ਅੰਦਰ ਹੁਣ ਹਵਾ ਵਿਚ ਨਮੀ ਦੀ ਜ਼ਿਆਦਾ ਤੋਂ ਜ਼ਿਆਦਾ ਮਾਤਰਾ 90 ਫੀਸਦੀ ਅਤੇ ਘੱਟ ਤੋਂ ਘੱਟ 66 ਫੀਸਦੀ ਤੱਕ ਰਹਿ ਗਈ ਹੈ। ਮੌਸਮ ਦੀ ਤਬਦੀਲੀ ਉਪਰੰਤ ਹੁਣ ਇਸ ਖੇਤਰ ਅੰਦਰ 6 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲ ਰਹੀ ਹੈ, ਜਦੋਂਕਿ ਸ਼ੀਤ ਲਹਿਰ ਦਾ ਪ੍ਰਕੋਪ ਹੁਣ ਘੱਟ ਹੋ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਦਿਲ ਕੰਬਾਊ ਵਾਰਦਾਤ : 12ਵੀਂ ਦੇ ਵਿਦਿਆਰਥੀ ਦਾ ਸਕੂਲ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਕਤਲ
ਕਣਕ ਦੀ ਫ਼ਸਲ ਲਈ ਬੇਹੱਦ ਸੰਵੇਦਨਸ਼ੀਲ ਹੈ ਮੌਜੂਦਾ ਮੌਸਮ
ਜ਼ਿਲ੍ਹਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਤਰਨਪਾਲ ਸਿੰਘ ਨੇ ਕਿਹਾ ਕਿ ਮੌਜੂਦਾ ਮੌਸਮ ਵੈਸੇ ਤਾਂ ਵੱਖ-ਵੱਖ ਫ਼ਸਲਾਂ ਲਈ ਬਹੁਤ ਵਧੀਆ ਹੈ। ਕਣਕ ਦੀ ਫ਼ਸਲ ਲਈ ਇਨ੍ਹਾਂ ਦਿਨਾਂ ਵਿਚ ਕਿਸਾਨਾਂ ਨੂੰ ਜਾਗਰੂਕ ਰਹਿਣ ਦੀ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਫ਼ਸਲ ਨੂੰ ਜ਼ਰੂਰਤ ਮੁਤਾਬਕ ਪਾਣੀ ਲਗਾਇਆ ਜਾਵੇ ਅਤੇ ਕਿਸਾਨ ਆਪਣੀ ਫ਼ਸਲ ਦਾ ਨਿਰੀਖਣ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਪੀਲੀ ਕੁੰਗੀ ਦੇ ਹਮਲੇ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ ਅਤੇ ਜੇਕਰ ਕਿਸੇ ਕਿਸਾਨ ਨੂੰ ਆਪਣੀ ਫ਼ਸਲ 'ਤੇ ਪੀਲੇ ਰੰਗ ਦਾ ਪਾਊਡਰ ਜਾਂ ਨਿਸ਼ਾਨ ਦਿਖਾਈ ਦੇਵੇ ਤਾਂ ਪੀਲੀ ਕੁੰਗੀ ਵਾਲੇ ਪੱਤਿਆਂ ਉੱਪਰ 200 ਗਰਾਮ ਕੈਵੀਅਟ ਜਾਂ 120 ਗ੍ਰਾਮ ਨਟੀਵੋ/ਕਸਟੋਡੀਆ/ਓਪੇਰਾ/ਟਿਲਟ/ਸ਼ਾਈਨ/ਬੰਪਰ/ਕੰਮਪਾਸ/ਮਾਰਕਜੋਲ ਦਵਾਈ ਦਾ ਛਿੜਕਾਅ 200 ਮਿਲੀਲਿਟਰ ਪ੍ਰਤੀ ਏਕੜ ਦੇ ਹਿਸਾਬ ਨਾਲ 200 ਲਿਟਰ ਪਾਣੀ ਵਿੱਚ ਘੋਲ ਕੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਖ਼ੁਦ ਆਪਣੀ ਮਰਜੀ ਜਾਂ ਦਵਾਈ ਵਿਕਰੇਤਾ ਦੇ ਕਹਿਣ 'ਤੇ ਕਿਸੇ ਵੀ ਦਵਾਈ ਦਾ ਛਿੜਕਾਅ ਕਰਨ ਤੋਂ ਗੁਰੇਜ਼ ਕਰਨ। ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨਾਲ ਸੰਪਰਕ ਕਰਕੇ ਹੀ ਦਵਾਈ ਦੀ ਵਰਤੋਂ ਕਰਨ।
ਪੜ੍ਹੋ ਇਹ ਵੀ ਖ਼ਬਰ - ਦਿੱਲੀ ਧਰਨੇ ’ਤੋਂ ਵਾਪਸ ਪਰਤ ਰਹੇ ਕਿਸਾਨ ਦੀ ਸਿਹਤ ਖ਼ਰਾਬ ਹੋਣ ਕਰਕੇ ਰਸਤੇ ’ਚ ਹੋਈ ਮੌਤ
ਹੋਰ ਫ਼ਸਲਾਂ ਪ੍ਰਤੀ ਵੀ ਸੁਚੇਤ ਰਹਿਣ ਦੀ ਲੋੜ
ਡਾ. ਹਰਤਰਨਪਾਲ ਸਿੰਘ ਨੇ ਕਿਹਾ ਕਿ ਸਰ੍ਹੋਂ ਦੀ ਫ਼ਸਲ ਨੂੰ ਵੀ ਲੋੜ ਪੈਣ 'ਤੇ ਸਿੰਜਾਈ ਕੀਤੀ ਜਾਵੇ ਅਤੇ ਸਰ੍ਹੋਂ ਦੀ ਫ਼ਸਲ ਨੂੰ ਚੇਪੇ ਦੇ ਹਮਲੇ ਤੋਂ ਬਚਾਉਣ ਲਈ 40 ਗ੍ਰਾਮ ਐਕਟਾਰਾ25 ਤਾਕਤ/400 ਮਿਲੀਲਿਟਰ ਰੋਗਰ 30/600 ਮਿਲੀਲਿਟਰ ਡਰਸਬਾਨ/ਕੋਰੋਬਾਨ 20 ਤਾਕਤ ਨੂੰ 80 ਤੋ 125 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਖੇਤ ਵਿੱਚ ਛਿੜਕਾਅ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਰੋਗਰ ਦਵਾਈ ਸੁਰੰਗੀ ਕੀੜੇ ਦੀ ਰੋਕਥਾਮ ਵੀ ਕਰਦੀ ਹੈ। ਸਰ੍ਹੋਂ ਦੀ ਫ਼ਸਲ ਵਿੱਚ ਚਿੱਟੀ ਕੁੰਗੀ ਤੋਂ ਬਚਾਅ ਲਈ 250 ਪੰਜਾਹ ਗ੍ਰਾਮ ਰਿਡੋਮਿਲ ਗੋਲਡ 45 ਨੂੰ 100 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨਾ ਚਾਹੀਦਾ ਹੈ।
ਪੜ੍ਹੋ ਇਹ ਵੀ ਖ਼ਬਰ - ਫਿਰੋਜ਼ਪੁਰ: BSF ਦੇ ਜਵਾਨਾਂ ਨੇ ਪਾਕਿ ਤਸਕਰਾਂ ਨੂੰ ਭਜਾਉਣ ਲਈ ਕੀਤੀ ਗੋਲੀਬਾਰੀ, ਹੱਥ ਲੱਗੀ ਕਰੋੜਾਂ ਦੀ ਹੈਰੋਇਨ
ਗੰਨੇ ਦੀ ਫ਼ਸਲ
ਡਾ ਹਰਤਰਨਪਾਲ ਸਿੰਘ ਨੇ ਦੱਸਿਆ ਕਿ ਕਮਾਦ ਦੀਆਂ ਦਰਮਿਆਨੀ ਅਤੇ ਪਛੇਤੀਆਂ ਕਿਸਮਾਂ ਜੋ ਜਨਵਰੀ ਦੇ ਅਖ਼ੀਰ ਵਿੱਚ ਪੱਕ ਕੇ ਤਿਆਰ ਹੁੰਦੀਆਂ ਹਨ, ਉਨ੍ਹਾਂ ਦੀ ਪਿੜ੍ਹਾਈ ਅਤੇ ਕਟਾਈ ਇਨ੍ਹਾਂ ਦਿਨਾਂ ਵਿਚ ਸ਼ੁਰੂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਬੀਜ ਲਈ ਰੱਖੀ ਫ਼ਸਲ ਲਈ ਕਿਸਾਨਾਂ ਨੂੰ ਸਾਵਧਾਨ ਹੋਣ ਦੀ ਲੋੜ ਹੈ। ਫ਼ਸਲ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਲਈ ਪਾਣੀ ਦਿੰਦੇ ਰਹਿਣਾ ਚਾਹੀਦਾ ਹੈ ਅਤੇ ਮੂੱਢੇ ਰੱਖਣ ਵਾਲੇ ਕਮਾਦ ਦੀ ਕਟਾਈ ਜ਼ਮੀਨ ਦੀ ਪੱਧਰ 'ਤੇ ਕਰਨੀ ਚਾਹੀਦੀ ਹੈ ਤਾਂ ਜੋ ਫੁਟਾਰਾ ਚੰਗੀ ਤਰ੍ਹਾਂ ਹੋ ਸਕੇ।
ਪੜ੍ਹੋ ਇਹ ਵੀ ਖ਼ਬਰ - ਘਰ ‘ਚ ਹਮੇਸ਼ਾ ਰਹਿੰਦਾ ਹੈ ਕਲੇਸ਼ ਤਾਂ ਜ਼ਰੂਰ ਕਰੋ ਇਹ ਉਪਾਅ, ਆਉਣਗੀਆਂ ਖੁਸ਼ੀਆਂ
ਫਲ ਅਤੇ ਸਬਜ਼ੀਆਂ ਲਈ ਸਲਾਹ
ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਦਿਨਾਂ ਵਿੱਚ ਆਲੂਆਂ ਦੀ ਫ਼ਸਲ ਉੱਪਰ ਪਛੇਤੇ ਝੁਲਸ ਰੋਗ ਦੀ ਰੋਕਥਾਮ ਲਈ ਫ਼ਸਲ ਆਲੂਆਂ ਦੀ ਫ਼ਸਲ ਨੂੰ ਇੰਡੋਫਿਲ ਐਮ 45 ਜਾਂ ਮਾਸ ਐੱਮ 45 ਜਾਂ ਮਾਰਕਜੈਬ ਜਾਂ ਕਵਚ 500 ਤੋਂ 700 ਗ੍ਰਾਮ ਜਾਂ ਕਾਪਰ ਔਕਸੀਕਲੋਰਾਈਡ 50 ਘੁਲਣਸ਼ੀਲ ਜਾਂ ਮਾਰਕ ਕਾਪਰ 750 ਤੋਂ ਇੱਕ ਹਜ਼ਾਰ ਗ੍ਰਾਮ ਪ੍ਰਤੀ ਏਕੜ ਦਵਾਈ ਨੂੰ 250 ਲਿਟਰ ਪਾਣੀ ਵਿੱਚ ਪਾ ਕੇ ਬੀਮਾਰੀ ਦਿਖਾਈ ਦੇਣ ਤੋਂ ਪਹਿਲਾਂ ਛਿੜਕਾਅ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਛਿੜਕਾਅ 7 ਦਿਨਾਂ ਦੇ ਵਕਫੇ 'ਤੇ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਨਾਂ ਵਿੱਚ ਨਵੇਂ ਪੱਤਝੜੀ ਫਲਦਾਰ ਪੌਦੇ ਨਾਸ਼ਪਾਤੀ, ਆਲੂਬੁਖਾਰਾ, ਅਨਾਰ ਅਤੇ ਆੜੂ ਆਦਿ ਲਵਾਈ ਕੀਤੀ ਜਾ ਸਕਦੀ ਹੈ।
ਪੜ੍ਹੋ ਇਹ ਵੀ ਖ਼ਬਰ - ਫਾਇਨਾਂਸ ਕੰਪਨੀ ਦੇ ਕਰਮਚਾਰੀਆਂ ਤੋਂ ਪਰੇਸ਼ਾਨ ਨੌਜਵਾਨ ਵਲੋਂ ਖੁਦਕੁਸ਼ੀ, ਸੁਸਾਈਡ ਨੋਟ ’ਚ ਕਹੀ ਇਹ ਗੱਲ