ਕਣਕ ਦੀ ਖਰੀਦ ਨੇ ਪੰਜ ਸਾਲਾਂ ਦਾ ਰਿਕਾਰਡ ਤੋੜਿਆ

Tuesday, Apr 12, 2022 - 02:18 PM (IST)

ਕਣਕ ਦੀ ਖਰੀਦ ਨੇ ਪੰਜ ਸਾਲਾਂ ਦਾ ਰਿਕਾਰਡ ਤੋੜਿਆ

ਚੰਡੀਗੜ੍ਹ (ਸ਼ਰਮਾ) : ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿਚ ਕਣਕ ਦੀ ਆਮਦ ਵਧਣ ਦੇ ਨਾਲ, ਖਰੀਦ ਏਜੰਸੀਆਂ ਨੇ ਇਹ ਯਕੀਨੀ ਬਣਾਉਣ ਲਈ ਆਪਣੇ ਯਤਨ ਤੇਜ਼ ਕਰ ਦਿੱਤੇ ਹਨ ਕਿ ਮੰਡੀ ਦੇ ਕੰਮਕਾਜ ਨੂੰ ਵਧੇਰੇ ਕੁਸ਼ਲਤਾ ਨਾਲ ਨੇਪਰੇ ਚਾੜ੍ਹਿਆ ਜਾਵੇ। ਇਹ ਪ੍ਰਗਟਾਵਾ ਕਰਦਿਆਂ ਅੱਜ ਸਰਕਾਰੀ ਬੁਲਾਰੇ ਨੇ ਦੱਸਿਆ ਕਿ 10 ਅਪ੍ਰੈਲ ਤੱਕ ਸਰਕਾਰੀ ਏਜੰਸੀਆਂ ਵਲੋਂ ਕਣਕ ਦੀ ਕੁੱਲ ਖਰੀਦ ਨੇ ਪਿਛਲੇ ਪੰਜ ਸਾਲਾਂ ਵਿਚ ਇਸ ਮਿਤੀ ਤੱਕ ਕਣਕ ਦੀ ਖਰੀਦ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਸਰਕਾਰੀ ਏਜੰਸੀਆਂ ਨੇ ਹੁਣ ਤੱਕ 4.3 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ ਜਦੋਂ ਕਿ ਇਸ ਤੋਂ ਪਹਿਲਾਂ ਸਾਲ 2018 ਵਿਚ ਸਭ ਤੋਂ ਵੱਧ 38,019 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੀ ਘਰਵਾਲੀ ਹਸਪਤਾਲ ’ਚ ਦਾਖ਼ਲ, ਅੱਜ ਹੋਵੇਗਾ ਆਪ੍ਰੇਸ਼ਨ

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਲ ਰਾਜ ਸਰਕਾਰ ਨੇ ਹੁਣ ਤਕ ਇਹ ਯਕੀਨੀ ਬਣਾਇਆ ਹੈ ਕਿ ਐੱਮ.ਐੱਸ.ਪੀ. ਦੀ 138 ਕਰੋੜ ਰੁਪਏ ਦੀ ਰਾਸ਼ੀ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਟਰਾਂਸਫ਼ਰ ਹੋ ਗਈ ਹੈ ਜਦੋਂਕਿ ਪਹਿਲਾਂ ਇਹ ਸਭ ਤੋਂ ਵੱਧ ਸਾਲ 2017 ਵਿਚ 6.5 ਕਰੋੜ ਰੁਪਏ ਸੀ। ਇਨ੍ਹਾਂ ਰਿਕਾਰਡ ਤੋੜ ਅੰਕੜਿਆਂ ਨੂੰ ਸੂਬਾ ਸਰਕਾਰ ਵਲੋਂ ਕੀਤੇ ਪੁਖਤਾ ਤੇ ਸੁਚੱਜੇ ਪ੍ਰਬੰਧਾਂ ਦਾ ਨਤੀਜਾ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੀ ਮਿਹਨਤ ਦੀ ਕਮਾਈ ਦੀ ਨਿਰਵਿਘਨ ਵਿਕਰੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਦੀ ਰਹੇਗੀ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Anuradha

Content Editor

Related News