ਪੰਜਾਬ ਦੀਆਂ ਮੰਡੀਆਂ ''ਚ ਹੋਈ 100 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ, 95 ਫ਼ੀਸਦੀ ਦੀ ਹੋ ਚੁੱਕੀ ਖਰੀਦ

04/30/2024 7:33:58 PM

ਜੈਤੋ (ਰਘੂਨੰਦਨ ਪਰਾਸ਼ਰ)- ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਨਿਰਵਿਘਨ ਖਰੀਦ ਸਦਕਾ ਹੁਣ ਤੱਕ ਮੰਡੀਆਂ ਵਿੱਚ ਪਹੁੰਚੀ 100.58 ਲੱਖ ਮੀਟ੍ਰਿਕ ਟਨ ਕਣਕ 'ਚੋਂ 95 ਫੀਸਦੀ ਤੋਂ ਵੱਧ ਫਸਲ ਖਰੀਦੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਫਸਲ ਵੇਚ ਚੁੱਕੇ ਸਾਰੇ ਕਿਸਾਨਾਂ ਨੂੰ 100 ਫੀਸਦੀ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ ਜਿਸ ਤਹਿਤ 17340.40 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਅਦਾ ਕੀਤੇ ਜਾ ਚੁੱਕੇ ਹਨ।

ਸੂਬੇ ਵਿੱਚ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਇਥੇ ਖਰੀਦ ਏਜੰਸੀਆਂ ਦੇ ਉੱਚ ਅਧਿਕਾਰੀਆਂ ਅਤੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਮੁੱਖ ਸਕੱਤਰ ਵਰਮਾ ਨੇ ਨਿਰਦੇਸ਼ ਦਿੱਤੇ ਕਿ ਇਸ ਗੱਲ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਫਸਲ ਮੰਡੀ ਵਿੱਚ ਵੇਚਣ ਲਈ ਕੋਈ ਪ੍ਰੇਸ਼ਾਨੀ ਨਾ ਆਵੇ  ਤੇ ਖਾਸ ਕਰਕੇ ਬੇਮੌਸਮੇ ਮੀਂਹ ਨਾਲ ਪੈਦਾ ਹੋਈ ਸਥਿਤੀ ਨਾਲ ਨਿਪਟਣ ਲਈ ਢੁੱਕਵੇਂ ਤੇ ਸੁਚੱਜੇ ਪ੍ਰਬੰਧ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। 

PunjabKesari

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਲਈ ਲੋੜੀਂਦੀਆਂ ਸਹੂਲਤਾਂ ਦੀ ਵਿਵਸਥਾ ਕੀਤੀ ਗਈ ਹੈ ਤਾਂ ਕਿ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾਵੇ। ਵਰਮਾ ਨੇ ਅੱਗੇ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 100.58 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ 95.83 ਲੱਖ ਮੀਟਰਿਕ ਟਨ ਦੀ ਖਰੀਦੀ ਹੋ ਚੁੱਕੀ ਹੈ ਜੋ ਕਿ 95 ਫੀਸਦੀ ਤੋਂ ਵੱਧ ਬਣਦੀ ਹੈ। ਦੱਸਣਯੋਗ ਹੈ ਕਿ ਇਸ ਸਾਲ 132 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚਣ ਦਾ ਅਨੁਮਾਨ ਹੈ ਤੇ ਇਸ ਅਨੁਸਾਰ 75 ਫੀਸਦੀ ਫਸਲ ਦੀ ਆਮਦ ਹੋ ਚੁੱਕੀ ਹੈ। 

ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 2024 : ਕਿਤੇ ਨੂੰਹ-ਸਹੁਰਾ ਤੇ ਕਿਤੇ ਪਿਓ-ਪੁੱਤਰ ਹੋਣਗੇ ਇਕ ਦੂਜੇ ਦੇ ਆਹਮੋ-ਸਾਹਮਣੇ

PunjabKesari

ਵਰਮਾ ਨੇ ਕਿਹਾ ਕਿ 48 ਘੰਟਿਆਂ ਦੇ ਅੰਦਰ ਕਣਕ ਖਰੀਦ ਦਾ ਭੁਗਤਾਨ ਕਰਨ ਦੇ ਨਿਯਮਾਂ ਤਹਿਤ ਹੁਣ ਤੱਕ 100 ਫੀਸਦੀ ਭੁਗਤਾਨ ਕਰ ਦਿੱਤਾ ਗਿਆ ਹੈ ਅਤੇ 17340.40 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਅਦਾ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲਿਫਟਿੰਗ ਲਈ 27 ਸਪੈਸ਼ਲ ਰੇਲਾਂ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਕਾਸ ਗਰਗ, ਪੰਜਾਬ ਵੇਅਰ ਹਾਊਸ ਦੇ ਐੱਮ.ਡੀ. ਕੰਵਲਪ੍ਰੀਤ ਕੌਰ ਬਰਾੜ, ਪਨਸਪ ਦੇ ਐੱਮ.ਡੀ. ਸੋਨਾਲੀ ਗਿਰੀ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਪੁਨੀਤ ਗੋਇਲ, ਪੰਜਾਬ ਮੰਡੀਕਰਨ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ, ਐੱਫ.ਸੀ.ਆਈ. ਦੇ ਜਨਰਲ ਮੈਨੇਜਰ ਬੀ.ਐੱਨ. ਸ੍ਰੀਨਿਵਾਸਨ ਤੇ ਮਾਰਕਫੈਡ ਦੇ ਏ.ਐੱਮ.ਡੀ. ਸੰਦੀਪ ਸਿੰਘ ਗੜ੍ਹਾ ਅਤੇ ਵੀਡਿਓ ਕਾਨਫਰੰਸਿੰਗ ਰਾਹੀਂ ਸਮੂਹ ਡਿਪਟੀ ਕਮਿਸ਼ਨਰ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ- ਸਾਬਕਾ CM ਚੰਨੀ ਦਾ ਦਲ-ਬਦਲੂਆਂ 'ਤੇ ਤੰਜ, ਕਿਹਾ- 'ਜਿਨ੍ਹਾਂ ਦਾ ਆਪਣਾ ਕੋਈ ਸਟੈਂਡ ਨਹੀਂ, ਉਹ ਲੋਕਾਂ ਨਾਲ ਕੀ ਖੜ੍ਹਨਗੇ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News