ਸੂਬੇ ''ਚ ਚੋਥੇ ਦਿਨ 2,49,686 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

Saturday, Apr 18, 2020 - 10:04 PM (IST)

ਸੂਬੇ ''ਚ ਚੋਥੇ ਦਿਨ 2,49,686 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ- ਪੰਜਾਬ ਰਾਜ 'ਚ ਅੱਜ ਕਣਕ ਦੀ ਖਰੀਦ ਦੇ ਚੋਥੇ ਦਿਨ 2,49,686 ਮੀਟ੍ਰਿਕ ਟਨ ਖਰੀਦ ਕੀਤੀ ਗਈ ਜਿਸ 'ਚੋਂ ਸਰਕਾਰੀ ਏਜੰਸੀਆਂ ਵੱਲੋਂ 2,52,904 ਅਤੇ ਆੜ੍ਹਤੀਆਂ ਵਲੋਂ 3,218 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 2,52,904 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ 'ਚੋਂ ਪਨਗ੍ਰੇਨ ਵੱਲੋਂ 60,849 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 68,570 ਮੀਟ੍ਰਿਕ ਟਨ ਤੇ ਪਨਸਪ ਵੱਲੋਂ 50,878 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 35,214 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 20,556 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ 'ਚ ਜਨਤਕ ਵੰਡ ਲਈ 16,837 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਚੋਥੇ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ 'ਚ ਕੁਲ 4,37,103 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਤੇ ਅੱਜ ਖਰੀਦ ਸਬੰਧੀ ਅਦਾਇਗੀ ਵੀ ਸ਼ੁਰੂ ਕਰ ਦਿੱਤੀ ਗਈ ਹੈ।


author

Bharat Thapa

Content Editor

Related News