ਮੰਡੀਆਂ ''ਚ ਕੰਮ ਕਰਨ ਵਾਲੀ ਲੇਬਰ ਨੂੰ ਮੁਹੱਈਆ ਕਰਵਾਏ ਜਾਣਗੇ ਮਾਸਕ

Tuesday, Apr 07, 2020 - 04:01 PM (IST)

ਮੰਡੀਆਂ ''ਚ ਕੰਮ ਕਰਨ ਵਾਲੀ ਲੇਬਰ ਨੂੰ ਮੁਹੱਈਆ ਕਰਵਾਏ ਜਾਣਗੇ ਮਾਸਕ

ਨਵਾਂਸ਼ਹਿਰ (ਮਨੋਰੰਜਨ)— ਜ਼ਿਲ੍ਹੇ ਦੀਆਂ ਮੰਡੀਆਂ 'ਚ 15 ਅਪਰੈਲ ਤੋਂ ਸ਼ੁਰੂ ਹੋਣ ਜਾ ਰਹੇ ਖਰੀਦ ਕਾਰਜਾਂ ਦੌਰਾਨ ਮੰਡੀਆਂ 'ਚ ਕੰਮ ਕਰਨ ਵਾਲੀ ਲੇਬਰ ਨੂੰ ਮਾਸਕ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਈਆ ਕਰਵਾਏ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਸ਼ਾਮ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਤੋਂ ਬਾਅਦ ਕੀਤਾ। ਇਸ ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਕੋਵਿਡ-19 ਦੀ ਰੋਕਥਾਮ ਲਈ ਲਾਈਆਂ ਪਾਬੰਦੀਆਂ ਦੇ ਮੱਦੇਨਜ਼ਰ ਮੰਡੀਆਂ 'ਚ ਭੀੜ ਨਾ ਕਰਨ ਲਈ ਪਰਚੀ ਸਿਸਟਮ ਹੀ ਅਪਣਾਇਆ ਜਾਵੇ।

ਇਹ ਵੀ ਪੜ੍ਹੋ: ਕੋਰੋਨਾ ਦਾ ਖੌਫ, ਜਦੋਂ ਵਿਅਕਤੀ ਦੀ ਮੌਤ ਹੋਣ 'ਤੇ ਪਰਿਵਾਰ ਨੇ ਮ੍ਰਿਤਕ ਦਾ ਟੈਸਟ ਕਰਨ ਲਈ ਕਿਹਾ

ਬਬਲਾਨੀ ਨੇ ਦੱਸਿਆ ਕਿ ਪਰਚੀ ਸਿਸਟਮ ਰਾਹੀਂ ਆੜ੍ਹਤੀ/ਮਾਰਕੀਟ ਕਮੇਟੀ ਅਧਿਕਾਰੀ ਜ਼ਿਮੀਂਦਾਰ ਨੂੰ ਮੰਡੀ 'ਚ ਆਉਣ ਤੋਂ ਪਹਿਲਾਂ ਉਸ ਦੇ ਆਉਣ ਦੇ ਦਿਨ ਬਾਰੇ ਅਗਾਂਊ ਰੂਪ 'ਚ ਸੂਚਿਤ ਕਰਨਗੇ ਅਤੇ ਉਹ ਮਿੱਥੇ ਦਿਨ ਹੀ ਮੰਡੀ 'ਚ ਫਸਲ ਲਿਆ ਸਕਣਗੇ। ਜ਼ਿਲ੍ਹੇ 'ਚ 30 ਮੰਡੀਆਂ 'ਚ ਖਰੀਦ ਕਾਰਜਾਂ ਨੂੰ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਕਿਸੇ ਇਕ ਖਰੀਦ ਕੇਂਦਰ 'ਤੇ ਜ਼ਿਆਦਾ ਭਾਰ ਨਾ ਪਵੇ।

ਇਹ ਵੀ ਪੜ੍ਹੋ: ਕੈਪਟਨ ਵੱਲੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ

ਇਸ ਮੀਟਿੰਗ 'ਚ ਐੱਸ. ਐੱਸ. ਪੀ. ਅਲਕਾ ਮੀਨਾ, ਐਸ.ਪੀ. ਵਜ਼ੀਰ ਸਿੰਘ ਖਹਿਰਾ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਰਾਕੇਸ਼ ਭਾਸਕਰ, ਸਿਵਲ ਸਰਜਨ ਡਾ. ਰਜਿੰਦਰ ਭਾਟੀਆ, ਜ਼ਿਲ੍ਹਾ ਮੰਡੀ ਅਫ਼ਸਰ ਮੁਕੇਸ਼ ਕੈਲੇ, ਏ. ਈ. ਟੀ. ਸੀ. ਜਤਿੰਦਰ ਕੌਰ ਅਤੇ ਹੋਰ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ: ਕਰਫਿਊ ਦੌਰਾਨ ਜਲੰਧਰ 'ਚ ਵੱਡੀ ਵਾਰਦਾਤ, ਪੁਲਸ ਮੁਲਾਜ਼ਮਾਂ 'ਤੇ ਜਾਨਲੇਵਾ ਹਮਲਾ
ਇਹ ਵੀ ਪੜ੍ਹੋ: ਸਿਹਤ ਮੰਤਰੀ ਨੇ ਮੰਨਿਆ, ਭਾਈ ਨਿਰਮਲ ਸਿੰਘ ਦੇ ਮੁੱਢਲੇ ਇਲਾਜ 'ਚ ਹੋਈ ਸੀ ਕੋਤਾਹੀ


author

shivani attri

Content Editor

Related News