ਪੰਜਾਬ ''ਚ ਕੋਰੋਨਾ ਦੇ ਖੌਫ ਹੇਠ ਕਣਕ ਦੀ ਸਰਕਾਰੀ ਖਰੀਦ ਸ਼ੁਰੂ, ਕਿਸਾਨਾਂ ਲਈ ਖਾਸ ਹਦਾਇਤਾਂ

Wednesday, Apr 15, 2020 - 10:12 AM (IST)

ਪੰਜਾਬ ''ਚ ਕੋਰੋਨਾ ਦੇ ਖੌਫ ਹੇਠ ਕਣਕ ਦੀ ਸਰਕਾਰੀ ਖਰੀਦ ਸ਼ੁਰੂ, ਕਿਸਾਨਾਂ ਲਈ ਖਾਸ ਹਦਾਇਤਾਂ

ਖੰਨਾ (ਸੁਖਵਿੰਦਰ ਕੌਰ, ਕਮਲ) : ਕੋਰੋਨਾ ਵਾਇਰਸ ਦੇ ਵੱਧਦੇ ਪ੍ਰਕੋਪ ਨੂੰ ਦੇਖਦੇ ਹੋਏ 15 ਅਪ੍ਰੈਲ ਤੋਂ ਕੋਰੋਨਾ ਦੇ ਖੌਫ ਹੇਠ ਸ਼ੁਰੂ ਹੋਣ ਵਾਲੀ ਕਣਕ ਦੀ ਸਰਕਾਰੀ ਖਰੀਦ ਨੂੰ ਲੈ ਕੇ ਜ਼ਿਲੇ ਦਾ ਸਾਰਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਚੌਕਸ ਨਜ਼ਰ ਆ ਰਿਹਾ ਹੈ। ਖਰੀਦ ਪ੍ਰਬੰਧਾਂ ਸਬੰਧੀ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਢੁੱਕਵੇਂ ਪ੍ਰਬੰਧ ਕਰਨ ਦੇ ਨਾਲ-ਨਾਲ ਕਿਸਾਨਾਂ ਦੀਆਂ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਨਿਰਦੇਸ਼ 'ਤੇ ਜ਼ਿਲਾ ਲੁਧਿਆਣਾ 'ਚ ਕਰਫਿਊ ਜਾਰੀ ਹੋਣ ਕਰਕੇ ਸਰਕਾਰੀ ਹਦਾਇਤਾਂ ਦੀ ਪਾਲਣਾ ਹਿੱਤ ਇਹ ਯਕੀਨੀ ਬਣਾਇਆ ਗਿਆ ਕਿ ਮੰਡੀਆਂ 'ਚ ਕਿਸਾਨਾਂ ਨੂੰ ਇਸ ਵਾਰ ਟੋਕਨ ਪਾਸ ਜਾਰੀ ਕੀਤੇ ਜਾ ਰਹੇ ਹਨ। ਉਸ ਮੁਤਾਬਕ ਹੀ ਉਹ ਆਪਣੀ ਫਸਲ ਮੰਡੀਆਂ 'ਚ ਲਿਆ ਸਕਣਗੇ। ਇਸ ਦੇ ਨਾਲ-ਨਾਲ ਸ਼ਡਿਊਲ ਮੁਤਾਬਕ ਹੀ ਆੜ੍ਹਤੀ ਕਿਸਾਨਾਂ ਨੂੰ ਮੰਡੀਆਂ 'ਚ ਬੁਲਾ ਸਕਣਗੇ।

ਇਹ ਵੀ ਪੜ੍ਹੋ : ਵੱਡੀ ਖਬਰ : ਕੋਰੋਨਾ ਨੂੰ ਲੈ ਕੇ ਵਿਵਾਦਾਂ 'ਚ ਘਿਰੇ WHO ਦੀ ਟਰੰਪ ਨੇ ਫੰਡਿੰਗ ਰੋਕਣ ਦੇ ਦਿੱਤੇ ਹੁਕਮ

PunjabKesari
ਡੀ. ਸੀ. ਨੇ ਮੰਡੀ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਆਗਾਮੀ ਕਣਕ ਦੀ ਖਰੀਦ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਖੰਨਾ ਦਾਣਾ ਮੰਡੀ ਦਾ ਦੌਰਾ ਕੀਤਾ। ਮੰਡੀ 'ਚ ਹਾਜ਼ਰ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਡੀ. ਸੀ. ਨੇ ਕਿਹਾ ਕਿ ਮੰਡੀਆਂ 'ਚ ਖਰੀਦ ਕਾਰਜਾਂ ਦੇ ਚੱਲਦਿਆਂ ਜ਼ਿਲਾ ਮੰਡੀ ਅਫਸਰ ਨੂੰ ਹਦਾਇਤ ਕੀਤੀ ਗਈ ਹੈ ਕਿ ਮੰਡੀਆਂ 'ਚ ਸਫਾਈ ਅਤੇ ਹੋਰ ਸਹੂਲਤਾਂ ਦਾ ਪ੍ਰਬੰਧ ਵਿਸ਼ੇਸ਼ ਤੌਰ 'ਤੇ ਕੀਤਾ ਜਾਵੇ।

ਇਹ ਵੀ ਪੜ੍ਹੋ : ਇਟਲੀ 'ਚ 6 ਲੱਖ ਗੈਰ ਕਾਨੂੰਨੀ ਵਿਦੇਸ਼ੀਆਂ ਨੂੰ ਪੱਕੇ ਕਰਨ ਦਾ ਟੀਚਾ

PunjabKesari
ਆੜ੍ਹਤੀਆਂ ਅਤੇ ਲੇਬਰ ਨੂੰ ਦਿੱਤੀ ਲੋੜੀਂਦੀ ਸਿਖਲਾਈ
ਆੜ੍ਹਤੀਆਂ ਅਤੇ ਲੇਬਰ ਨੂੰ ਹੱਥ ਧੋਣ, ਮਾਸਕ ਲਗਾਉਣ, ਸਮਾਜਿਕ ਦੂਰੀ ਬਣਾਈ ਰੱਖਣ ਅਤੇ ਸੈਨੇਟਾਈਜ਼ਰ ਦੀ ਉੱਚਿਤ ਵਰਤੋਂ ਆਦਿ ਬਾਰੇ ਮੰਡੀ ਵਿਭਾਗ ਦੇ ਅਧਿਕਾਰੀਆਂ ਵਲੋਂ ਸਿਖਲਾਈ ਦਿੱਤੀ ਗਈ ਹੈ। ਲੇਬਰ ਨੂੰ ਉਕਤ ਸਾਰਾ ਸਮਾਨ ਸਬੰਧਿਤ ਆੜ੍ਹਤੀ ਵੱਲੋਂ ਮੁਹੱਈਆ ਕਰਵਾਇਆ ਜਾਵੇਗਾ। ਆੜ੍ਹਤੀ ਇਹ ਯਕੀਨੀ ਬਣਾਉਣਗੇ ਕਿ ਕਿਸਾਨਾਂ ਤੇ ਲੇਬਰ ਦੇ ਹਰ ਅੱਧੇ ਘੰਟੇ ਬਾਅਦ ਸਾਬਣ ਨਾਲ ਹੱਥ ਜ਼ਰੂਰ ਧੁਆਏ ਜਾਣ।

ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਚੰਗੀ ਖਬਰ, ਹੁਣ DMC 'ਚ ਹੋਣਗੇ ਕੋਵਿਡ-19 ਦੇ ਟੈਸਟ
ਕਰਫਿਊ ਪਾਸਾਂ ਦੀ ਦੁਰਵਰਤੋਂ ਕਰਨ ਵਾਲਿਆਂ 'ਤੇ ਹੋਵੇਗੀ ਸਖਤ ਕਾਰਵਾਈ
ਡੀ. ਸੀ. ਨੇ ਦੱਸਿਆ ਕਿ ਮੰਡੀਆਂ 'ਚ ਆੜ੍ਹਤੀ ਅਤੇ ਲੇਬਰ ਦੀ ਆਮਦ ਸਬੰਧੀ ਉਨ੍ਹਾਂ ਨੂੰ ਕਰਫਿਊ ਈ-ਪਾਸ ਜਾਰੀ ਕੀਤੇ ਗਏ ਹਨ। ਕੋਈ ਵੀ ਵਿਅਕਤੀ ਇਨ੍ਹਾਂ ਕਰਫਿਊ ਪਾਸਾਂ ਦੇ ਸਿਰ 'ਤੇ ਕਿਤੇ ਹੋਰ ਘੁੰਮਦਾ ਨਜ਼ਰ ਆਵੇਗਾ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਵੀ ਨਾ ਘਬਰਾਉਣ, ਪੰਜਾਬ ਸਰਕਾਰ ਵਲੋਂ ਉਨ੍ਹਾਂ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਵਿਭਾਗੀ ਅਧਿਕਾਰੀਆਂ ਵੱਲੋਂ ਮਿਲੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਵਾਰ ਜ਼ਿਲਾ ਲੁਧਿਆਣਾ ਦੀਆਂ ਮੰਡੀਆਂ 'ਚ 8.51 ਲੱਖ ਮੀਟਰਕ ਟਨ ਕਣਕ ਦੀ ਆਮਦ ਦੀ ਸੰਭਾਵਨਾ ਹੈ, ਜਿਸ ਲਈ ਜ਼ਿਲਾ ਲੁਧਿਆਣਾ 'ਚ 103 ਮੰਡੀਆਂ ਮੌਜੂਦ ਹਨ। ਇਸ ਤੋਂ ਇਲਾਵਾ 128 ਸ਼ੈਲਰਾਂ ਨੂੰ ਵੀ ਮੰਡੀ ਵਜੋਂ ਵਰਤਿਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਐਸ. ਐਸ. ਪੀ. ਹਰਪ੍ਰੀਤ ਸਿੰਘ, ਐਸ. ਡੀ. ਐਮ. ਸੰਦੀਪ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਅਨਾਜ ਮੰਡੀ ਨੂੰ ਕੀਤਾ ਸੈਨੇਟਾਈਜ਼
ਕੋਰੋਨਾ ਵਾਇਰਸ ਦੀ ਰੋਕਥਾਮ ਲਈ ਵਧੀਕ ਡਿਪਟੀ ਕਮਿਸ਼ਨਰ ਖੰਨਾ ਜਸਪਾਲ ਸਿੰਘ ਗਿੱਲ ਦੀ ਅਗਵਾਈ 'ਚ ਸ਼ੁਰੂ ਹੋਣ ਵਾਲੀ ਸਰਕਾਰੀ ਖਰੀਦ ਨੂੰ ਦੇਖਦੇ ਹੋਏ ਸਾਰੀ ਅਨਾਜ ਮੰਡੀ ਨੂੰ ਨਗਰ ਕੌਂਸਲ ਦੇ ਫਾਇਰ ਵਿਭਾਗ ਵਲੋਂ ਸੈਨੇਟਾਈਜ਼ ਕੀਤਾ ਗਿਆ, ਉੱਥੇ ਹੀ ਸ਼ਹਿਰ 'ਚ ਲਗਾਤਾਰ ਪੁਲਸ ਵਲੋਂ ਪੈਟਰੋਲਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਲਾਕ ਡਾਊਨ ਦੀਆਂ ਹਦਾਇਤਾਂ ਦੀ ਪੂਰਨ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।

 


 


author

Babita

Content Editor

Related News