ਨੌਜਵਾਨ ਕਰ ਰਿਹਾ ਸੀ ਗਾਹਕ ਦਾ ਇੰਤਜ਼ਾਰ, ਉੱਤੋਂ ਆ ਗਈ ਪੁਲਸ, ਫ਼ਿਰ ਜੋ ਹੋਇਆ...
Tuesday, Mar 04, 2025 - 12:47 AM (IST)

ਲੁਧਿਆਣਾ (ਗੌਤਮ/ਰਿਸ਼ੀ)- ਨਸ਼ਾ ਸਮੱਗਲਰਾਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਸੀ.ਆਈ.ਏ.-3 ਦੀ ਟੀਮ ਨੇ ਹੈਰੋਇਨ ਸਪਲਾਈ ਕਰਨ ਗਏ ਇਕ ਨਸ਼ਾ ਸਮੱਗਲਰ ਨੂੰ ਕਾਬੂ ਕੀਤਾ ਹੈ। ਪੁਲਸ ਨੇ ਮੁਲਜ਼ਮ ਕੋਲੋਂ 175 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਪੁਲਸ ਨੇ ਮੁਲਜ਼ਮ ਖਿਲਾਫ ਨਸ਼ਾ ਸਮੱਗਲਿੰਗ ਕਰਨ ਦੇ ਦੋਸ਼ ’ਚ ਥਾਣਾ ਜਮਾਲਪੁਰ ’ਚ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮ ਖਿਲਾਫ ਨਸ਼ਾ ਸਮੱਗਲਿੰਗ ਕਰਨ ਦੇ ਦੋਸ਼ ’ਚ ਥਾਣਾ ਜਮਾਲਪੁਰ ’ਚ ਮਾਮਲਾ ਦਰਜ ਕੀਤਾ ਹੈ।
ਮੁਲਜ਼ਮ ਨੂੰ ਕੋਰਟ ’ਚ ਪੇਸ਼ ਕਰ ਕੇ ਰਿਮਾਂਡ ’ਤੇ ਲਿਆ ਗਿਆ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਸਤਨਾਮ ਸਿੰਘ ਪਿੰਡ ਝੱਬੇਵਾਲ ਵਜੋਂ ਕੀਤੀ ਹੈ। ਇੰਸ. ਵਿਕਰਮਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਥਾਣਾ ਜਮਾਲਪੁਰ ਦੇ ਇਲਾਕੇ ’ਚ ਨਸ਼ਾ ਸਮੱਗਲਰਾਂ ਨੂੰ ਲੈ ਕੇ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਕਤ ਮੁਲਜ਼ਮ ਆਲੇ-ਦੁਆਲੇ ਦੇ ਇਲਾਕੇ ’ਚ ਹੈਰੋਇਨ ਸਪਲਾਈ ਕਰਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਚੱਲ ਰਿਹਾ ਵੱਡਾ Fraud, ਕਿਤੇ ਤੁਸੀਂ ਤਾਂ ਨਹੀਂ ਲਵਾ ਲਿਆ 'ਚੂਨਾ' !
ਸੂਚਨਾ ਦੇ ਆਧਾਰ ’ਤੇ ਚੈਕਿੰਗ ਕਰਦੇ ਹੋਏ ਪੁਲਸ ਟੀਮ ਨੇ ਇਸਟਰਨਪਾਰਕ ਨੇੜੇ ਪੁੱਜੀ ਤਾਂ ਦੇਖਿਆ ਕਿ ਮੁਲਜ਼ਮ ਸ਼ੱਕੀ ਹਾਲਤ ’ਚ ਖੜ੍ਹਾ ਸੀ। ਜਦੋਂ ਸ਼ੱਕ ਦੇ ਆਧਾਰ ’ਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 175 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਸ਼ੁਰੂਆਤੀ ਜਾਂਚ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ’ਚ ਲੱਗਾ ਹੋਇਆ ਸੀ ਅਤੇ ਹੋਲਸੇਲ ’ਚ ਨਸ਼ਾ ਸਪਲਾਈ ਕਰਦਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਨਸ਼ੇ ਦੀ ਖੇਪ ਕਿਥੋਂ ਲੈ ਕੇ ਆਉਂਦਾ ਹੈ ਅਤੇ ਕਿਨ੍ਹਾਂ ਨੂੰ ਵੇਚਦਾ ਹੈ।
ਇਹ ਵੀ ਪੜ੍ਹੋ- ਦੋਸਤ ਨੇ ਹੀ ਦੋਸਤ ਨੂੰ ਦਿੱਤੀ ਰੂਹ ਕੰਬਾਊ ਮੌਤ, ਕਤਲ ਕਰ ਲਾਸ਼ ਦੇ ਕਰ'ਤੇ ਟੋਟੇ, ਗੰਦੇ ਨਾਲ਼ੇ 'ਚ ਸੁੱਟਿਆ ਸਿਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e