ਪਰਿਵਾਰ ਗਿਆ ਸੀ ਨੈਣਾ ਦੇਵੀ, ਵਾਪਸ ਪਰਤੇ ਤਾਂ ਹਰ ਕੋਈ ਰਹਿ ਗਿਆ ਹੱਕਾ-ਬੱਕਾ
Monday, Dec 02, 2024 - 05:36 AM (IST)
ਸਮਰਾਲਾ (ਗਰਗ, ਬੰਗੜ) : ਇਕ ਪਾਸੇ ਪੁਲਸ ਸੂਬੇ ਨੂੰ ਅਪਰਾਧ ਮੁਕਤ ਕਰਨ ਦੀ ਮੁਹਿੰਮ ’ਚ ਜੁਟੀ ਹੋਈ ਹੈ, ਉੱਥੇ ਹੀ ਚੋਰ-ਲੁਟੇਰੇ ਵੀ ਦਿਨ-ਦਿਹਾੜੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਹੋਏ ਪੁਲਸ ਦੀ ਸਾਰੀ ਮਿਹਨਤ ’ਤੇ ਪਾਣੀ ਫੇਰਦੇ ਹੋਏ ਦਿਖਾਈ ਦੇ ਰਹੇ ਹਨ। ਪੂਰੀ ਚੌਕਸੀ ਦੇ ਬਾਵਜੂਦ ਸ਼ਹਿਰ ਦੀ ਸਭ ਤੋਂ ਸੰਘਣੀ ਆਬਾਦੀ ਵਾਲੇ ਇਲਾਕੇ ਕਮਲ ਕਾਲੋਨੀ ’ਚ ਦਿਨ-ਦਿਹਾੜੇ ਹੋਈ ਚੋਰੀ ਦੀ ਵਾਰਦਾਤ ਨੇ ਸਥਾਨਕ ਪੁਲਸ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ।
ਜਾਣਕਾਰੀ ਅਨੁਸਾਰ ਕਮਲ ਕਾਲੋਨੀ ਵਾਸੀ ਪ੍ਰਦੀਪ ਸਿੰਘ ਜਿਊਲਰ ਆਪਣੇ ਪਰਿਵਾਰ ਸਮੇਤ ਸ਼ਨੀਵਾਰ ਸਵੇਰੇ 9 ਵਜੇ ਸ਼੍ਰੀ ਨੈਣਾ ਦੇਵੀ ਮੰਦਰ (ਹਿਮਾਚਲ ਪ੍ਰਦੇਸ਼) ਮੱਥਾ ਟੇਕਣ ਲਈ ਗਿਆ ਸੀ। ਸ਼ਾਮ ਨੂੰ ਕਰੀਬ 4 ਵਜੇ ਜਦੋਂ ਉਹ ਘਰ ਪੁੱਜੇ ਤਾਂ ਵੇਖਿਆ ਕਿ, ਘਰ ਦਾ ਅੰਦਰਲਾ ਦਰਵਾਜਾ ਟੁੱਟਾ ਹੋਇਆ ਸੀ ਤੇ ਚੋਰ ਕਮਰੇ ’ਚ ਰੱਖੀ ਅਲਮਾਰੀ ’ਚ ਪਈ ਨਕਦੀ, ਕੇਨੈਡੀਅਨ ਡਾਲਰ ਤੇ ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ ਕਰ ਕੇ ਲੈ ਗਏ।
ਇਹ ਵੀ ਪੜ੍ਹੋ- ਨਾਨਕੇ ਪਿੰਡ ਤੋਂ ਪਰਤਦੇ ਸਮੇਂ ਹੋ ਗਈ ਅਣਹੋਣੀ ; ਮਾਂ ਸਾਹਮਣੇ ਜਵਾਨ ਪੁੱਤ ਦੀ ਤੜਫ਼-ਤੜਫ਼ ਨਿਕਲੀ ਜਾਨ
ਘਰ ਦੀ ਮਾਲਕਣ ਜਸਵਿੰਦਰ ਕੌਰ ਨੇ ਦੱਸਿਆ ਕਿ ਚੋਰੀ ਦੀ ਇਸ ਘਟਨਾ ਨਾਲ ਉਨ੍ਹਾਂ ਦਾ ਕਰੀਬ ਦੋ-ਢਾਈ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਉਸ ਨੇ ਦੱਸਿਆ ਕਿ ਇੰਝ ਦਿਨ-ਦਿਹਾੜੇ ਇੰਨੀ ਸੰਘਣੀ ਆਬਾਦੀ ਵਾਲੇ ਇਲਾਕੇ ’ਚ ਵੀ ਚੋਰਾਂ ਵੱਲੋਂ ਵਾਰਦਾਤ ਨੂੰ ਅੰਜਾਮ ਦੇ ਦੇਣਾ ਹਰ ਕਿਸੇ ਲਈ ਅਸੁਰੱਖਿਆ ਦੀ ਭਾਵਨਾ ਪੈਦਾ ਕਰਦਾ ਹੈ।
ਉੱਧਰ ਦੂਜੇ ਪਾਸੇ ਸਥਾਨਕ ਥਾਣਾ ਮੁੱਖੀ ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਛੇਤੀ ਹੀ ਚੋਰ ਕਾਬੂ ਕਰ ਲਏ ਜਾਣਗੇ। ਉਨ੍ਹਾਂ ਪਰਿਵਾਰ ਦੇ ਹੋਏ ਨੁਕਸਾਨ ਬਾਰੇ ਕੋਈ ਪੁਖ਼ਤਾ ਜਾਣਕਾਰੀ ਨਹੀਂ ਦਿੱਤੀ।
ਇਹ ਵੀ ਪੜ੍ਹੋ- ਗੈਸ ਕੰਪਨੀਆਂ ਵੱਲੋਂ ਗਾਹਕਾਂ ਲਈ ਸਖ਼ਤ ਹਦਾਇਤ ; ਨਾ ਕੀਤਾ ਇਹ ਕੰਮ ਤਾਂ ਸਬਸਿਡੀ 'ਤੇ ਲੱਗ ਜਾਵੇਗੀ 'ਬ੍ਰੇਕ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e