ਪੰਜਾਬ ''ਚ ਕਦੋਂ ਪਵੇਗਾ ਮੀਂਹ! ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

Tuesday, Nov 05, 2024 - 11:01 AM (IST)

ਚੰਡੀਗੜ੍ਹ : ਪੰਜਾਬ 'ਚ ਮੀਂਹ ਪੈਣ ਨੂੰ ਲੈ ਕੇ ਤਾਜ਼ਾ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਜਿਸ ਹਿਸਾਬ ਦਾ ਤਾਪਮਾਨ ਚੱਲ ਰਿਹਾ ਹੈ, ਫਿਲਹਾਲ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਦੇ ਮੁਤਾਬਕ ਨਵੰਬਰ ਮਹੀਨੇ 'ਚ ਤਾਪਮਾਨ 31 ਡਿਗਰੀ ਦੇ ਨੇੜੇ ਚੱਲ ਰਿਹਾ ਹੈ, ਜਦੋਂ ਕਿ ਨਵੰਬਰ 'ਚ ਕਦੇ ਵੀ 29 ਡਿਗਰੀ ਤੋਂ ਜ਼ਿਆਦਾ ਤਾਪਮਾਨ ਨਹੀਂ ਗਿਆ ਹੈ। ਰਾਤ ਦਾ ਤਾਪਮਾਨ ਵੀ 14 ਡਿਗਰੀ ਤੋਂ ਵੱਧ ਨਹੀਂ ਗਿਆ, ਜਦੋਂ ਕਿ ਇਸ ਵੇਲੇ ਤਾਪਮਾਨ 16 ਡਿਗਰੀ ਤੋਂ ਉੱਪਰ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਹਵਾਈ ਅੱਡੇ ਨਾਲ ਜੁੜੀ ਅਹਿਮ ਖ਼ਬਰ, ਲੋਕ ਕਰ ਰਹੇ ਉਡੀਕ

ਅਜਿਹੇ 'ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਫਿਲਹਾਲ ਕੋਈ ਰਾਹਤ ਮਿਲਣ ਦੀ ਉਮੀਦ ਨਹੀਂ ਹੈ ਅਤੇ ਮੌਸਮ ਇਸੇ ਤਰ੍ਹਾਂ ਦਾ ਬਣਿਆ ਰਹੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੀਂਹ ਨਹੀਂ ਪੈਂਦਾ, ਉਦੋਂ ਤੱਕ ਮੌਸਮ ਖ਼ੁਸ਼ਕ ਰਹੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਜਾਰੀ ਹੋਏ ਨਵੇਂ ਹੁਕਮ, ਇਸ ਤਾਰੀਖ਼ ਤੋਂ ਪਹਿਲਾਂ ਕਰਨਾ ਪਵੇਗਾ ਕੰਮ

ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਬੀਤੇ ਦਿਨੀਂ ਏਅਰ ਕੁਆਲਿਟੀ ਇੰਡੈਕਸ 300 ਤੋਂ ਪਾਰ ਰਿਹਾ ਹੈ, ਇਸ ਲਈ ਲੋਕਾਂ ਨੂੰ ਆਪਣਾ ਧਿਆਨ ਰੱਖਣਾ ਚਾਹੀਦਾ ਹੈ ਕਿਉਂਕਿ ਇਸ ਮੌਸਮ 'ਚ ਖਾਂਸੀ ਅਤੇ ਹੋਰ ਜ਼ੁਕਾਮ ਆਦਿ ਦੀਆਂ ਦਿੱਕਤਾਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਹੋ ਸਕੇ ਤਾਂ ਲੋਕ ਮਾਸਕ ਲਾ ਕੇ ਹੀ ਸਫ਼ਰ ਕਰਨ ਕਿਉਂਕਿ ਸਮੋਗ ਹੋਣ ਕਰਕੇ ਵਿਜ਼ੀਬਿਲਟੀ ਕਾਫੀ ਘੱਟ ਜਾਂਦੀ ਹੈ। ਕਿਸਾਨਾਂ ਨੂੰ ਲੈ ਕੇ ਵੀ ਉਨ੍ਹਾਂ ਕਿਹਾ ਕਿ ਫਿਲਹਾਲ ਤਾਪਮਾਨ ਤਾਂ ਵੱਧ ਹੀ ਚੱਲ ਰਹੇ ਹਨ ਪਰ ਹਲੇ ਝੋਨੇ ਦੀ ਫ਼ਸਲ ਮੰਡੀਆਂ ਦੇ ਵਿੱਚ ਹੈ ਅਤੇ ਕਿਸਾਨ ਝੋਨੇ ਦੀ ਕਟਾਈ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
 


Babita

Content Editor

Related News