ਪੰਜਾਬ ''ਚ ਕਦੋਂ ਹੋਵੇਗਾ ਅਕਾਲੀ-ਭਾਜਪਾ ਦਾ ਗਠਜੋੜ? ਕਾਂਗਰਸ ਵੀ ਟਿਕਾਈ ਬੈਠੀ ਨਜ਼ਰਾਂ

03/19/2024 6:33:31 PM

ਚੰਡੀਗੜ੍ਹ : ਪੰਜਾਬ 'ਚ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਕਦੋਂ ਹੋਵੇਗਾ, ਇਸ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਦਰਅਸਲ ਹੁਣ ਇਸ ਗਠਜੋੜ ਨੂੰ ਲੈ ਕੇ ਦੋਹਾਂ ਪਾਰਟੀਆਂ 'ਤੇ ਕਿਸੇ ਤਰ੍ਹਾਂ ਦਾ ਦਬਾਅ ਦਿਖਾਈ ਨਹੀਂ ਦੇ ਰਿਹਾ ਹੈ ਕਿਉਂਕਿ ਪੰਜਾਬ 'ਚ ਆਖ਼ਰੀ ਗੇੜ 'ਚ ਹੀ 1 ਜੂਨ ਨੂੰ ਵੋਟਾਂ ਪੈਣੀਆਂ ਹਨ ਤਾਂ ਅਜਿਹੇ 'ਚ ਭਾਜਪਾ ਅਤੇ ਅਕਾਲੀ ਦਲ ਗਠਜੋੜ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਕਾਹਲੀ ਕਿਤੇ ਜਾਣ ਦੇ ਹੱਕ 'ਚ ਦਿਖਾਈ ਨਹੀਂ ਦੇ ਰਿਹਾ ਹੈ।

ਇਹ ਵੀ ਪੜ੍ਹੋ : PSEB ਨੇ ਅਧਿਆਪਕਾਂ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ, ਅਧਿਕਾਰੀਆਂ ਨੂੰ ਲਿਖ ਦਿੱਤੀ ਚਿੱਠੀ

ਹੋ ਸਕਦਾ ਹੈ ਕਿ ਚੋਣ ਜ਼ਾਬਤਾ ਲਾਗੂ ਹੋਣ ਮਗਰੋਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਆਪਣਾ ਧਰਨਾ ਚੁੱਕ ਲੈਣ ਤਾਂ ਅਜਿਹੇ 'ਚ ਦੋਵੇਂ ਪਾਰਟੀਆਂ ਇਸ ਗੱਲ ਦੀ ਵੀ ਉਡੀਕ ਕਰ ਰਹੀਆਂ ਹਨ ਕਿ ਧਰਨਾ ਖ਼ਤਮ ਹੋਣ ਤੋਂ ਬਾਅਦ ਹੀ ਗਠਜੋੜ ਕੀਤਾ ਜਾਵੇ। ਇਸ ਦੇ ਨਾਲ ਹੀ ਮੁੱਖ ਵਿਰੋਧੀ ਧਿਰ ਕਾਂਗਰਸ ਨੂੰ ਵੀ ਉਡੀਕ ਹੈ ਕਿ ਦੋਹਾਂ ਪਾਰਟੀਆਂ ਵਿਚਾਲੇ ਗਠਜੋੜ ਕਦੋਂ ਹੁੰਦਾ ਹੈ। ਦੱਸ ਦੇਈਏ ਕਿ ਅਕਾਲੀ ਦਲ ਕਿਸਾਨਾਂ ਦੇ ਮੁੱਦੇ 'ਤੇ ਹੀ ਭਾਜਪਾ ਨਾਲੋਂ ਵੱਖ ਹੋਇਆ ਸੀ।

ਇਹ ਵੀ ਪੜ੍ਹੋ : 'ਨੀਟ' ਦੀ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ, NTA ਨੇ ਖੋਲ੍ਹੀ ਕੁਰੈਕਸ਼ਨ ਵਿੰਡੋ
ਦਰਅਸਲ ਸ਼ਹਿਰੀ ਇਲਾਕਿਆਂ 'ਚ ਅਕਾਲੀ ਦੀ ਦਲ ਹਾਲਤ ਬਾਹਲੀ ਮਜ਼ਬੂਤ ਨਹੀਂ ਹੈ, ਇਸੇ ਤਰ੍ਹਾਂ ਪਿੰਡਾਂ 'ਚ ਭਾਜਪਾ ਦਾ ਇਹੀ ਹਾਲ ਹੈ। ਅਜਿਹੇ 'ਚ ਗਠਜੋੜ ਦੌਰਾਨ ਅਕਾਲੀ ਦਲ ਪਿੰਡਾਂ ਅਤੇ ਭਾਜਪਾ ਸ਼ਹਿਰਾਂ ਦੀ ਸਿਆਸਤ ਕਰਦੀ ਹੈ। ਗਠਜੋੜ ਦੀਆਂ ਸੰਭਾਵਨਾਵਾਂ ਨੂੰ ਦੇਖਦੇ ਹੋਏ ਹੀ ਅਜੇ ਤੱਕ ਅਕਾਲੀ ਦਲ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ, ਨਹੀਂ ਤਾਂ ਪਿਛਲੇ ਸਮੇਂ ਦੌਰਾਨ ਦੇਖਿਆ ਗਿਆ ਹੈ ਕਿ ਅਕਾਲੀ ਦਲ ਹੀ ਸਭ ਤੋਂ ਪਹਿਲਾਂ ਆਪਣੇ ਉਮੀਦਵਾਰ ਮੈਦਾਨ 'ਚ ਉਤਾਰਦਾ ਹੈ। ਇਸ ਸਮੇਂ ਤੱਕ ਸਿਰਫ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 8 ਸੀਟਾਂ 'ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ ਅਤੇ ਬਾਕੀ ਰਹਿੰਦੀਆਂ 5 ਸੀਟਾਂ 'ਤੇ ਵੀ ਪਾਰਟੀ ਵਲੋਂ ਜਲਦ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News