ਸੰਗਰਾਂਦ ਮੌਕੇ ਗੁਰੂਘਰ ਤੋਂ ਮੱਥਾ ਟੇਕ ਕੇ ਪਰਤ ਰਹੀ ਔਰਤ ਨਾਲ ਹੋ ਗਈ ਅਣਹੋਣੀ, ਰਸਤੇ ''ਚ ਹੀ ਤਿਆਗੇ ਪ੍ਰਾਣ
Wednesday, Jan 15, 2025 - 12:08 AM (IST)
ਬਟਾਲਾ (ਸਾਹਿਲ)- ਪੰਜਾਬ ਦੇ ਸਰਹੱਦੀ ਇਲਾਕੇ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਬਟਾਲਾ ਵਿਖੇ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਘਰ ਪਰਤ ਰਹੀ ਔਰਤ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ।
ਇਸ ਸਬੰਧੀ ਪੁਲਸ ਚੌਕੀ ਸਿੰਬਲ ਬਟਾਲਾ ਦੇ ਇੰਚਾਰਜ ਐੱਸ.ਆਈ. ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਦਵਿੰਦਰ ਕੌਰ ਪਤਨੀ ਚਰਨਜੀਤ ਸਿੰਘ ਵਾਸੀ ਸ਼ਾਂਤੀ ਨਗਰ ਬਟਾਲਾ ਬੀਤੀ ਸਵੇਰੇ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਗਈ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਚੱਲਦੀ ਟ੍ਰੇਨ ਨੂੰ ਲੱਗ ਗਈ ਅੱਗ, ਸਵਾਰੀਆਂ ਦੀਆਂ ਨਿਕਲ ਗਈਆਂ ਚੀਕਾਂ
ਜਦੋਂ ਉਹ ਮੱਥਾ ਟੇਕਣ ਉਪਰੰਤ ਘਰ ਪਰਤ ਰਹੀ ਸੀ ਤਾਂ ਸਥਾਨਕ ਗੁਰਦਾਸਪੁਰ ਰੋਡ ’ਤੇ ਸਥਿਤ ਗੁਰੂ ਨਾਨਕ ਸਕੂਲ ਨਾਰੋਵਾਲ ਕੋਲ ਇਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਚੌਕੀ ਇੰਚਾਰਜ ਨੇ ਦੱਸਿਆ ਕਿ ਔਰਤ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਅਤੇ ਉਸ ਦੇ ਲੜਕੇ ਗੁਰਮੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਕਾਰ ਚਾਲਕ ਵਿਰੁੱਧ ਥਾਣਾ ਸਿਵਲ ਲਾਈਨ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ, ਪੰਜਾਬ ਦਾ ਇਹ ਅਹਿਮ ਫਾਟਕ 2 ਦਿਨਾਂ ਲਈ ਬੰਦ ਰਹੇਗਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e