'3 ਕਰੋੜ ਪੰਜਾਬੀਆਂ ਦੀ ਸੁਰੱਖਿਆ ਦੀ ਗਾਰੰਟੀ ਕਿੱਥੇ?', ਅਸ਼ਵਨੀ ਸ਼ਰਮਾ ਦਾ ਪੰਜਾਬ ਸਰਕਾਰ ਨੂੰ ਵੱਡਾ ਸਵਾਲ
Thursday, Mar 05, 2026 - 04:21 PM (IST)
ਗੁਰਦਾਸਪੁਰ/ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ 'ਚ ਦਿਨ-ਬ-ਦਿਨ ਵਿਗੜ ਰਹੀ ਕਾਨੂੰਨ-ਵਿਵਸਥਾ ਦੀ ਇੱਕ ਖ਼ੌਫ਼ਨਾਕ ਤਸਵੀਰ ਗੁਰਦਾਸਪੁਰ ਤੋਂ ਸਾਹਮਣੇ ਆਈ ਹੈ, ਜਿੱਥੇ ਬੇਖ਼ੌਫ਼ ਅਪਰਾਧੀਆਂ ਨੇ ਦਿਨ-ਦਿਹਾੜੇ ਇੱਕ ਸੁਨਿਆਰ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ। ਇਸ ਘਟਨਾ ਨੂੰ ਲੈ ਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬਾ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਲੁੱਟ ਨਹੀਂ, ਸਗੋਂ ਪੰਜਾਬ 'ਚ ਡਿੱਗ ਰਹੀ ਕਾਨੂੰਨ-ਵਿਵਸਥਾ ਦਾ ਪ੍ਰਮਾਣ ਹੈ। ਅਪਰਾਧੀਆਂ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਕਰੋੜਾਂ ਦੀ ਲੁੱਟ ਕਰਕੇ ਵੀ ਉਨ੍ਹਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਖੌਤੀ 'ਬਦਲਾਅ' ਵਾਲੀ ਸਰਕਾਰ 'ਚ ਅੱਜ ਪੰਜਾਬ ਦਾ ਵਪਾਰੀ ਵਰਗ ਅਤੇ ਆਮ ਜਨਤਾ ਆਪਣੇ ਆਪ ਨੂੰ ਪੂਰੀ ਤਰ੍ਹਾਂ ਅਸੁਰੱਖਿਅਤ ਮਹਿਸੂਸ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਸਿਰਫ਼ ਪੀ. ਆਰ. ਅਤੇ ਇਸ਼ਤਿਹਾਰਬਾਜ਼ੀ 'ਚ ਮਸਤ ਹੈ, ਜਦੋਂ ਕਿ ਸੂਬਾ ਅਪਰਾਧੀਆਂ ਦੇ ਹਵਾਲੇ ਹੋ ਰਿਹਾ ਹੈ। ਅਸ਼ਵਨੀ ਸ਼ਰਮਾ ਨੇ ਸਿੱਧੇ ਸਵਾਲ ਕਰਦਿਆਂ ਪੁੱਛਿਆ ਕਿ ਕੀ ‘ਆਪ’ ਸਰਕਾਰ ਦੇ ਰਾਜ 'ਚ ਅਪਰਾਧੀਆਂ ਨੂੰ ਖੁੱਲ੍ਹੀ ਛੋਟ ਮਿਲ ਚੁੱਕੀ ਹੈ? ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਕਟਹਿਰੇ 'ਚ ਖੜ੍ਹਾ ਕਰਦਿਆਂ ਜਵਾਬ ਮੰਗਿਆ ਕਿ 3 ਕਰੋੜ ਪੰਜਾਬੀਆਂ ਦੀ ਸੁਰੱਖਿਆ ਦੀ ਉਹ ਗਾਰੰਟੀ ਕਿੱਥੇ ਹੈ, ਜਿਸ ਦਾ ਵਾਅਦਾ ਚੋਣਾਂ ਦੌਰਾਨ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ : ਹੋਲੀ 'ਤੇ ਖ਼ੂਨੀ ਖੇਡ! ਰਾਜ਼ੀਨਾਮੇ ਦੌਰਾਨ ਚੱਲ ਗਈਆਂ ਗੋਲੀਆਂ, 2 ਲੋਕਾਂ ਦੀ ਮੌਤ (ਵੀਡੀਓ)
ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਹਥਿਆਰਬੰਦ ਲੁਟੇਰਿਆਂ ਨੇ ਅੱਜ ਸਵੇਰੇ ਕਰੀਬ 8 ਵਜੇ ਸੁਨਿਆਰ ਦੇ ਪਰਿਵਾਰਕ ਮੈਂਬਰਾਂ ਦੇ ਹੱਥ-ਪੈਰ ਰੱਸੀਆਂ ਨਾਲ ਬੰਨ੍ਹ ਦਿੱਤੇ ਅਤੇ ਮੂੰਹ ‘ਤੇ ਪੱਟੀਆਂ ਬੰਨ੍ਹ ਕੇ ਉਨ੍ਹਾਂ ਨੂੰ ਬੰਧਕ ਬਣਾ ਲਿਆ। ਖ਼ਤਰਨਾਕ ਹਥਿਆਰਾਂ ਦੀ ਨੋਕ ‘ਤੇ ਅਪਰਾਧੀ ਕਰੀਬ 3 ਕਰੋੜ ਦੀ ਲੁੱਟ ਕਰਕੇ ਫ਼ਰਾਰ ਹੋ ਗਏ। ਸ਼ਾਤਰ ਲੁਟੇਰੇ ਸਿਰਫ਼ ਸੋਨਾ-ਚਾਂਦੀ ਹੀ ਨਹੀਂ ਲੈ ਗਏ, ਸਗੋਂ ਪੁਲਸ ਨੂੰ ਚਕਮਾ ਦੇਣ ਅਤੇ ਸਬੂਤ ਮਿਟਾਉਣ ਲਈ ਘਰ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਅਤੇ ਉਨ੍ਹਾਂ ਦਾ ਸਿਸਟਮ ਵੀ ਉਖਾੜ ਕੇ ਆਪਣੇ ਨਾਲ ਲੈ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Related News
ਪੰਜਾਬ ਪੁਲਸ ਦੇ 2 ਮੁਲਾਜ਼ਮਾਂ ਦੀ ਮੌਤ ''ਤੇ ਰਾਜਾ ਵੜਿੰਗ ਨੇ ਪ੍ਰਗਟਾਈ ਚਿੰਤਾ, ਸੂਬਾ ਤੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ
