ਚੰਡੀਗੜ੍ਹ ''ਚ ਪਾਰਾ 42 ਡਿਗਰੀ ਪਾਰ, ਛਾਏ ਰਹਿਣਗੇ ਬੱਦਲ
Thursday, Jun 06, 2019 - 08:53 AM (IST)
ਚੰਡੀਗੜ੍ਹ (ਵੈਭਵ) : ਸ਼ਹਿਰ 'ਚ ਮੰਗਲਵਾਰ ਦੇਰ ਰਾਤ ਆਏ ਤੁਫਾਨ ਅਤੇ ਬਾਰਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਸੀ ਪਰ ਬੁੱਧਵਾਰ ਨੂੰ ਸ਼ਹਿਰ ਦੇ ਤਾਪਮਾਨ 'ਚ 4 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ। ਬੁੱਧਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਰਿਹਾ ਅਤੇ ਘੱਟ ਤੋਂ ਘੱਟ ਤਾਪਮਾਨ 3 ਡਿਗਰੀ ਦੇ ਵਾਧੇ ਨਾਲ 27 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਸ਼ਹਿਰ 'ਚ ਬੂੰਦਾਬਾਂਦੀ ਦੇ ਆਸਾਰ ਹਨ ਪਰ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਘੱਟ ਹੀ ਹੈ। ਸ਼ੁੱਕਰਵਾਰ ਨੂੰ ਵੀ ਬਾਰਸ਼ ਹੋਣ ਦੀ ਸੰਭਾਵਨਾ ਹੈ ਅਤੇ ਸ਼ਨੀਵਾਰ ਨੂੰ ਬੱਦਲ ਛਾਏ ਰਹਿ ਸਕਦੇ ਹਨ।