ਲੁਧਿਆਣਾ ''ਚ ਛਾਏ ਰਹਿਣਗੇ ਬੱਦਲ, ਮੀਂਹ ਪੈਣ ਦੀ ਸੰਭਾਵਨਾ

Saturday, Apr 13, 2019 - 04:20 PM (IST)

ਲੁਧਿਆਣਾ ''ਚ ਛਾਏ ਰਹਿਣਗੇ ਬੱਦਲ, ਮੀਂਹ ਪੈਣ ਦੀ ਸੰਭਾਵਨਾ

ਲੁਧਿਆਣਾ : ਪੰਜਾਬ ਦੇ ਕੁਝ ਇਲਾਕਿਆਂ 'ਚ ਇਕ-ਦੋ ਦਿਨ ਪਹਿਲਾਂ ਬਰਸਾਤ ਤੇ ਗੜ੍ਹੇ ਪੈਣ ਨਾਲ ਤਾਪਮਾਨ 'ਚ 2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਬੀਤੇ ਦਿਨ ਪਹਿਲਾਂ ਦੇ ਮੁਕਾਬਲੇ ਗਰਮੀ ਤੋਂ ਕੁਝ ਰਾਹਤ ਮਿਲੀ, ਜਦੋਂ ਕਿ ਘੱਟੋ-ਘੱਟ ਤਾਪਮਾਨ 21.8 ਡਿਗਰੀ ਸੈਲਸੀਅਸ ਰਿਹਾ। ਸਵੇਰ ਦੇ ਸਮੇਂ ਹਵਾ 'ਚ ਨਮੀ ਦੀ ਮਾਤਰਾ 74 ਅਤੇ ਸ਼ਾਮ ਨੂੰ 28 ਫੀਸਦੀ ਰਹੀ। ਮੌਸਮ ਮਾਹਰਾਂ ਮੁਤਾਬਕ ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਨਾਲ ਲੱਗਦੇ ਇਲਾਕਿਆਂ 'ਚ ਆਸਮਾਨ 'ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ ਅਤੇ ਇਸ ਦੇ ਨਾਲ ਹੀ ਕਿਤੇ-ਕਿਤੇ ਬਰਸਾਤ ਵੀ ਹੋ ਸਕਦੀ ਹੈ।


author

Babita

Content Editor

Related News