ਅਗਲੇ 2 ਦਿਨਾਂ 'ਚ ਵਿਗੜੇਗਾ ਮੌਸਮ, ਕਿਸਾਨਾਂ ਦੇ ਸੁੱਕੇ ਸਾਹ (ਵੀਡੀਓ)

04/15/2019 3:32:49 PM

ਚੰਡੀਗੜ੍ਹ : ਪੰਜਾਬ 'ਚ ਆਉਣ ਵਾਲੇ 2 ਦਿਨਾਂ ਦੌਰਾਨ ਮੌਸਮ ਵਿਗੜਨ ਦੀ ਸੰਭਾਵਨਾ ਹੈ ਕਿਉਂਕਿ ਪੰਜਾਬ 'ਚ 25 ਤਰ੍ਹਾਂ ਦੀਆਂ ਹਵਾਵਾਂ ਸਰਗਰਮ ਹੋ ਗਈਆਂ ਹਨ, ਜਿਸ ਕਾਰਨ ਸੋਮਵਾਰ ਨੂੰ ਵੀ ਕਈ ਇਲਾਕਿਆਂ 'ਚ ਬਾਰਸ਼ ਹੋ ਸਕਦੀ ਹੈ ਅਤੇ ਇਸ ਦੇ ਨਾਲ ਹੀ ਧੂੜ ਭਰੀਆਂ ਹਵਾਵਾਂ ਵੀ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ ਮੰਗਲਵਾਰ ਨੂੰ ਬਾਰਸ਼, ਤੇਜ ਹਨ੍ਹੇਰੀ ਅਤੇ ਔਲੇ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ 17 ਅਪ੍ਰੈਲ ਤੱਕ ਮੌਸਮ ਦਾ ਇਹੀ ਮਿਜਾਜ਼ ਰਹੇਗਾ, ਹਾਲਾਂਕਿ ਕੁਝ ਜ਼ਿਲਿਆਂ 'ਚ ਬਾਰਸ਼ ਘੱਟ ਹੋਵੇਗੀ। ਇਸ ਦੇ ਨਾਲ ਹੀ ਆਮ ਲੋਕਾਂ ਅਤੇ ਕਿਸਾਨਾਂ ਨੂੰ ਪਰੇਸ਼ਾਨੀ ਹੋ ਸਕਦੀ ਹੈ ਕਿਉਂਕਿ ਹਨ੍ਹ੍ਹੇਰੀ ਨਾਲ ਪੱਕੀ ਹੋਈ ਫਸਲ ਡਿਗਣ ਦਾ ਡਰ ਹੈ। ਇਸ ਦੇ ਚੱਲਦਿਆਂ ਕਿਸਾਨਾਂ ਦੇ ਸਾਹ ਸੁੱਕੇ ਹੋਏ ਹਨ। ਮੌਸਮ ਮਾਹਿਰ ਸੁਰਿੰਦਰ ਪਾਲ ਨੇ ਦੱਸਿਆ ਕਿ ਹਨ੍ਹੇਰੀ ਦੀ ਰਫਤਾਰ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ। 

Babita

This news is Content Editor Babita