ਪੰਜਾਬ ''ਚ ਫਿਰ ਬਦਲੇਗਾ ਮੌਸਮ, ਕਿਸਾਨਾਂ ਲਈ 48 ਘੰਟੇ ਚਿੰਤਾ ਵਾਲੇ

04/25/2020 10:58:05 AM

ਲੁਧਿਆਣਾ (ਸਲੂਜਾ) : ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਲਈ ਆਉਣ ਵਾਲੇ 48 ਘੰਟੇ ਚਿੰਤਾ ਵਾਲੇ ਹਨ ਕਿਉਂਕਿ ਮੌਸਮ ਵਿਭਾਗ ਚੰਡੀਗੜ੍ਹ ਨੇ ਦੇਰ ਸ਼ਾਮ ਨੂੰ ਮੌਸਮ ਦੇ ਬਦਲਦੇ ਮਿਜਾਜ਼ ਸਬੰਧੀ ਬੁਲੇਟਿਨ ਜਾਰੀ ਕੀਤਾ ਹੈ, ਜਿਸ 'ਚ ਇਹ ਦੱਸਿਆ ਗਿਆ ਹੈ ਕਿ ਪੱਛਮੀ ਚੱਕਰਵਾਤ ਸਰਗਰਮ ਹੋਣ ਨਾਲ ਪੰਜਾਬ ਅਤੇ ਹਰਿਆਣਾ 'ਚ 25 ਅਪ੍ਰੈਲ ਤੋਂ ਲੈ ਕੇ 27 ਅਪ੍ਰੈਲ ਤੱਕ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਧੂੜ ਭਰੀ ਹਨੇਰੀ ਚੱਲਣ ਦੇ ਨਾਲ ਬਾਰਸ਼ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕੋਰੋਨਾ ਪਾਜ਼ੇਟਿਵ ਨਵਾਂ ਕੇਸ ਆਇਆ ਸਾਹਮਣੇ, ਕੁੱਲ ਗਿਣਤੀ ਹੋਈ 28


ਪੰਜਾਬ 'ਚ ਪੱਛੜਿਆ ਵਾਢੀ ਦਾ ਕੰਮ
ਇਕ ਪਾਸੇ ਕੋਰੋਨਾ ਦੀ ਮਾਰ ਅਤੇ ਦੂਜੇ ਪਾਸੇ ਕਣਕ ਦੀ ਵਾਢੀ ਦਾ ਕੰਮ ਮੌਸਮ ਦੇ ਬਦਲਦੇ ਮਿਜਾਜ਼ ਕਾਰਨ ਪਿੱਛੇ ਪੈ ਗਿਆ ਹੈ ਅਤੇ ਬਾਹਰਲੇ ਸੂਬਿਆਂ 'ਚ ਗਈਆਂ ਕੰਬਾਈਨਾਂ ਦੇ ਵੀ ਪੰਜਾਬ ਆਉਣ 'ਚ ਦੇਰੀ ਹੋਣ ਕਾਰਨ ਕਣਕ ਦੀ ਵਾਢੀ ਦਾ ਕੰਮ ਪੱਛੜ ਗਿਆ ਹੈ। ਪੰਜਾਬ ਦੇ ਮੌਸਮ ਨੂੰ ਦੇਖਦਿਆਂ ਕਿਸਾਨ ਹੁਣ ਵੀ ਨਿਰਾਸ਼ਾ ਦੇ ਆਲਮ 'ਚ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਅਪ੍ਰੈਲ ਮਹੀਨਾ ਸ਼ੁਰੂ ਹੁੰਦੇ ਹੀ ਤਾਪਮਾਨ ਵੱਧ ਜਾਂਦਾ ਸੀ ਪਰ ਇਸ ਵਾਰ ਅਪ੍ਰੈਲ ਮਹੀਨਾ ਅੱਧਾ ਬੀਤ ਜਾਣ ਦੇ ਬਾਵਜੂਦ ਵੀ ਮੌਸਮ ਨੇ ਕਰਵਟ ਬਦਲਣ 'ਚ ਦੇਰੀ ਕਰ ਦਿੱਤੀ ਹੈ। ਰੋਜ਼ਾਨਾ ਆਸਮਾਨ 'ਚ ਬੱਦਲ ਛਾਏ ਰਹਿੰਦੇ ਹਨ। ਇਕ-ਦੋ ਦਿਨਾਂ ਤੋਂ ਚੱਲ ਰਹੀਆਂ ਠੰਡੀਆਂ ਹਵਾਵਾਂ ਅਤੇ ਮੌਸਮ ਵਿਗੜਦਾ ਦੇਖ ਕੇ ਕਿਸਾਨਾਂ ਦੇ ਸਾਹ ਸੂਤੇ ਗਏ ਹਨ। 
ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦਾ ਕਹਿਰ, 298 ਤੱਕ ਪੁੱਜਾ ਅੰਕੜਾ, ਮੋਹਾਲੀ-ਜਲੰਧਰ ਸਭ ਤੋਂ ਅੱਗੇ
ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਨੇ ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਮਹਿਲਾ ਸਰਪੰਚ ਦੀਆਂ ਸਿਫਤਾਂ ਦੇ ਬੰਨ੍ਹੇ ਪੁੱਲ

Babita

This news is Content Editor Babita