ਪੰਜਾਬ ਦੇ ਨਵੇਂ ਮੰਤਰੀ ਸੰਜੀਵ ਅਰੋੜਾ ਨੂੰ ਕਿਹੜਾ ਵਿਭਾਗ ਮਿਲਿਆ, CM ਮਾਨ ਨੇ ਖ਼ੁਦ ਦੱਸਿਆ

Thursday, Jul 03, 2025 - 03:22 PM (IST)

ਪੰਜਾਬ ਦੇ ਨਵੇਂ ਮੰਤਰੀ ਸੰਜੀਵ ਅਰੋੜਾ ਨੂੰ ਕਿਹੜਾ ਵਿਭਾਗ ਮਿਲਿਆ, CM ਮਾਨ ਨੇ ਖ਼ੁਦ ਦੱਸਿਆ

ਚੰਡੀਗੜ੍ਹ : ਪੰਜਾਬ ਕੈਬਨਿਟ 'ਚ ਨਵੇਂ ਮੰਤਰੀ ਬਣੇ ਸੰਜੀਵ ਅਰੋੜਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਧਾਈ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਸੰਜੀਵ ਅਰੋੜਾ ਜੀ ਨੂੰ ਇੰਡਸਟਰੀ ਅਤੇ ਕਮਰਸ, ਇਨਵੈਸਟਮੈਂਟ ਪ੍ਰਮੋਸ਼ਨ ਅਤੇ ਐੱਨ. ਆਰ. ਆਈ. ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਹ ਵੀ ਪੜ੍ਹੋ : ਮੁਫ਼ਤ ਕਣਕ ਲੈਣ ਵਾਲੇ ਪੰਜਾਬੀਆਂ ਲਈ ਆਖ਼ਰੀ ਮੌਕਾ, ਜੇਕਰ ਹੁਣ ਨਾ ਕੀਤਾ ਇਹ ਕੰਮ ਤਾਂ...

ਉਨ੍ਹਾਂ ਕਿਹਾ ਕਿ ਪੰਜਾਬ ਰਾਜਭਵਨ, ਚੰਡੀਗੜ੍ਹ ਵਿਖੇ ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਜੀ ਨੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ ਹੈ। ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਦੀਆਂ ਬਹੁਤ-ਬਹੁਤ ਮੁਬਾਰਕਾਂ।

ਇਹ ਵੀ ਪੜ੍ਹੋ : ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਆ ਗਏ ਨਵੇਂ ਹੁਕਮ, ਨਹੀਂ ਮਿਲੇਗੀ ਕਿਸੇ ਤਰ੍ਹਾਂ ਦੀ ਛੋਟ

ਮੁੱਖ ਮੰਤਰੀ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਸੰਜੀਵ ਅਰੋੜਾ ਜੀ ਪੰਜਾਬ ਦੇ ਲੋਕਾਂ ਦੀਆਂ ਆਸਾਂ-ਉਮੀਦਾਂ 'ਤੇ ਖ਼ਰੇ ਉਤਰਨਗੇ। ਪੰਜਾਬ ਦੇ ਵਿਕਾਸ ਅਤੇ ਸੂਬੇ ਦੇ 3 ਕਰੋੜ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਅਤੇ ਬਿਨਾਂ ਕਿਸੇ ਪੱਖਪਾਤ ਦੇ ਕੰਮ ਕਰਨਗੇ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News