ਸੁਲਤਾਨਪੁਰ ਲੋਧੀ ਤੋਂ ਵੱਡੀ ਖ਼ਬਰ: ਨਹਾਉਂਦੇ ਸਮੇਂ 3 ਸਾਲ ਦਾ ਬੱਚਾ ਪਾਣੀ ਦੀ ਪਾਈਪ ਲਾਈਨ 'ਚ ਫਸਿਆ

06/26/2022 10:24:20 AM

ਸੁਲਤਾਨਪੁਰ ਲੋਧੀ (ਚੰਦਰ)- ਸੁਲਤਾਨਪੁਰ ਲੋਧੀ ਦੇ ਪਿੰਡ ਕਬੀਰਪੁਰ ਵਿਚੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਕਬੀਰਪੁਰ ਵਿਚ ਨਹਾਉਂਦੇ ਸਮੇਂ ਪ੍ਰਵਾਸੀ ਮਜ਼ਦੂਰਾਂ ਨਾਲ ਸਬੰਧਤ ਇਕ 3 ਸਾਲ ਦਾ ਛੋਟਾ ਬੱਚਾ ਟਿਊਬਵੈੱਲ ਦੇ ਪਾਣੀ ਦੀ ਪਾਈਪ ਲਾਈਨ ਵਿਚ ਡਿੱਗ ਕੇ ਫਸ ਗਿਆ।  ਉਕਤ ਬੱਚੇ ਨੂੰ ਕਰੀਬ ਇਕ ਘੰਟੇ ਕੜੀ ਮਸ਼ੱਕਤ ਤੋਂ ਬਾਅਦ ਨੇੜੇ ਦੇ ਪਿੰਡਾਂ ਦੇ ਵਸਨੀਕਾਂ ਵੱਲੋਂ ਰਾਹਤ ਕਾਰਜ ਚਲਾ ਕੇ ਸਹੀ ਸਲਾਮਤ ਕੱਢ ਲਿਆ ਗਿਆ ਹੈ।

ਇਹ ਵੀ ਪੜ੍ਹੋ: ਮਾਨ ਸਰਕਾਰ ਦੇ 100 ਦਿਨ ਪੂਰੇ, ਜਾਣੋ ਹੁਣ ਤੱਕ CM ਭਗਵੰਤ ਮਾਨ ਵੱਲੋਂ ਲਏ ਗਏ ਫ਼ੈਸਲਿਆਂ ਬਾਰੇ

PunjabKesari

ਬੱਚੇ ਦੀ ਪਛਾਣ ਰਾਜਬੀਰ ਪੁੱਤਰ ਕ੍ਰਿਸ਼ਨਾ ਦੇ ਰੂਪ ਵਿਚ ਹੋਈ ਹੈ, ਜਿਸ ਦੇ ਪਰਿਵਾਰਕ ਮੈਂਬਰ ਮੰਡੀ ਵਿਚ ਕੰਮ ਕਰਦੇ ਸਨ। ਬੱਚੇ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਨੇ ਬੱਚੇ ਨੂੰ ਮੁੱਢਲੀ ਸਹਾਇਤਾ ਦੇ ਕੇ ਉਸ ਨੂੰ ਰੈਫਰ ਕਰ ਦਿੱਤਾ ਗਿਆ। 

PunjabKesari

ਇਹ ਵੀ ਪੜ੍ਹੋ: ਜਲੰਧਰ: ਸਪੋਰਟਸ ਕਾਲਜ ਦੇ ਬਾਹਰ ਦੋ ਭਰਾਵਾਂ ਨਾਲ ਵਾਪਰਿਆ ਭਿਆਨਕ ਹਾਦਸਾ, ਇਕ ਦੀ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News