'ਗੋਲੀ ਚਲਾਉਣ ਤੋਂ ਪਹਿਲਾਂ ਮੁਲਜ਼ਮ ਨੇ ਕਿਸ ਨਾਲ ਕੀਤੀ ਫੋਨ 'ਤੇ ਗੱਲ? ਝੋਟਾ ਕਤਲ ਮਾਮਲੇ 'ਚ DIG ਦਾ ਵੱਡਾ ਖ਼ੁਲਾਸਾ

Wednesday, Oct 14, 2026 - 05:24 PM (IST)

'ਗੋਲੀ ਚਲਾਉਣ ਤੋਂ ਪਹਿਲਾਂ ਮੁਲਜ਼ਮ ਨੇ ਕਿਸ ਨਾਲ ਕੀਤੀ ਫੋਨ 'ਤੇ ਗੱਲ? ਝੋਟਾ ਕਤਲ ਮਾਮਲੇ 'ਚ DIG ਦਾ ਵੱਡਾ ਖ਼ੁਲਾਸਾ

ਮਾਨਸਾ (ਸੰਦੀਪ ਮਿੱਤਲ) : ਮਾਨਸਾ ਵਿਖੇ ਨਸ਼ਾ ਰੋਕੂ ਮੁਹਿੰਮ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ 'ਚ ਜਾਂਚ ਦੌਰਾਨ ਨਵੇਂ ਤੱਥ ਸਾਹਮਣੇ ਆ ਰਹੇ ਹਨ। ਇਸ ਮਾਮਲੇ ਸਬੰਧੀ ਡੀ. ਆਈ. ਜੀ. ਬਠਿੰਡਾ ਰੇਂਜ ਹਰਜੀਤ ਸਿੰਘ ਨੇ ਖ਼ੁਲਾਸਾ ਕੀਤਾ ਹੈ ਕਿ ਪਰਵਿੰਦਰ ਝੋਟਾ ਦਾ ਕਤਲ ਕਰਨ ਤੋਂ ਪਹਿਲਾਂ ਮੈਡੀਕਲ ਸਟੋਰ ਦਾ ਮਾਲਕ ਅਸ਼ਵਨੀ ਕੁਮਾਰ ਆਪਣੇ ਮੋਬਾਇਲ ਫੋਨ ’ਤੇ ਪਰਿਵਾਰ ਦੇ ਕਿਸੇ ਮੈਂਬਰ ਨਾਲ ਗੱਲਬਾਤ ਕਰ ਰਿਹਾ ਸੀ। ਪੁਲਸ ਇਸ ਗੱਲਬਾਤ ਸਮੇਤ ਮਾਮਲੇ ਨਾਲ ਜੁੜੇ ਹੋਰ ਪਹਿਲੂਆਂ ਦੀ ਜਾਂਚ ਕਰ ਰਹੀ ਹੈ। ਡੀ. ਆਈ. ਜੀ. ਹਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਘਟਨਾ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਜਾਂਚ ਦਾ ਘੇਰਾ ਵਧਾਇਆ ਗਿਆ ਹੈ। ਜਾਂਚ ਏਜੰਸੀਆਂ ਘਟਨਾ ਤੋਂ ਪਹਿਲਾਂ ਅਤੇ ਬਾਅਦ ਦੇ ਹਾਲਾਤਾਂ ਨੂੰ ਸਮਝਣ ਲਈ ਵੱਖ-ਵੱਖ ਤੱਥਾਂ ਦੀ ਪੜਤਾਲ ਕਰ ਰਹੀਆਂ ਹਨ।

ਇਹ ਵੀ ਪੜ੍ਹੋ : ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਮਾਮਲਾ

ਉਨ੍ਹਾਂ ਕਿਹਾ ਕਿ ਪੁਲਸ ਹਰ ਪਹਿਲੂ ਤੋਂ ਵੱਡੇ ਪੱਧਰ ’ਤੇ ਜਾਂਚ ਕਰ ਰਹੀ ਹੈ ਤਾਂ ਜੋ ਘਟਨਾ ਨਾਲ ਜੁੜੀਆਂ ਸਾਰੀਆਂ ਕੜੀਆਂ ਨੂੰ ਜੋੜਿਆ ਜਾ ਸਕੇ। ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਕਾਰਨ ਮਾਨਸਾ ਇਲਾਕੇ 'ਚ ਜਾਣਿਆ ਜਾਂਦਾ ਸੀ। ਉਸ ਦੇ ਕਤਲ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਸ਼ਹਿਰ 'ਚ ਤਣਾਅ ਪੂਰਨ ਮਾਹੌਲ ਬਣ ਗਿਆ ਅਤੇ ਮਾਮਲੇ ਨੂੰ ਲੈ ਕੇ ਲੋਕਾਂ 'ਚ ਰੋਸ ਪਾਇਆ ਜਾ ਰਿਹਾ ਹੈ। ਪਰਿਵਾਰ ਅਤੇ ਸਮਰਥਕਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ, ਜਦੋਂ ਕਿ ਵੱਖ-ਵੱਖ ਜੱਥੇਬੰਦੀਆਂ ਵੀ ਇਸ ਮਾਮਲੇ 'ਚ ਸਖ਼ਤ ਕਾਰਵਾਈ ਦੀ ਮੰਗ ਕਰ ਰਹੀਆਂ ਹਨ। 

ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਦੇ ਕਤਲ ਨਾਲ ਜੁੜੀ ਜੁੱਤੀਆਂ ਦੇ ਹਾਰ ਵਾਲੀ ਘਟਨਾ! ਪੜ੍ਹੋ 3 ਸਾਲਾ ਪਹਿਲਾਂ ਕੀ ਹੋਇਆ ਸੀ

ਇਸ ਘਟਨਾ ਤੋਂ ਬਾਅਦ ਪੁਲਸ ਅਤੇ ਪ੍ਰਸ਼ਾਸਨ ਲਈ ਕਾਨੂੰਨ-ਵਿਵਸਥਾ ਬਣਾਈ ਰੱਖਣਾ ਵੀ ਅਹਿਮ ਚੁਣੌਤੀ ਬਣਿਆ ਹੋਇਆ ਹੈ। ਲੋਕਾਂ ਦੀ ਮੰਗ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।  ਪੁਲਸ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕਰੇਗੀ। ਫਿਲਹਾਲ ਡੀ. ਆਈ. ਜੀ. ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਕਤਲ ਤੋਂ ਪਹਿਲਾਂ ਹੋਈ ਫੋਨ ’ਤੇ ਗੱਲਬਾਤ ਵੀ ਜਾਂਚ ਦਾ ਇੱਕ ਅਹਿਮ ਪਹਿਲੂ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
 


author

Babita

Content Editor

Related News