ਕੌਣ ਕਰ ਰਿਹਾ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਗੁਜਰਾਤ, ਹਿਮਾਚਲ ਦੌਰੇ ਦੀ ਸੁਰੱਖਿਆ ਅਤੇ ਹੈਲੀਕਾਪਟਰ ’ਤੇ ਖਰਚ?

Thursday, Apr 07, 2022 - 09:56 AM (IST)

ਕੌਣ ਕਰ ਰਿਹਾ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਗੁਜਰਾਤ, ਹਿਮਾਚਲ ਦੌਰੇ ਦੀ ਸੁਰੱਖਿਆ ਅਤੇ ਹੈਲੀਕਾਪਟਰ ’ਤੇ ਖਰਚ?

ਲੁਧਿਆਣਾ (ਹਿਤੇਸ਼) : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣ ਪ੍ਰਚਾਰ ਲਈ ਗੁਜਰਾਤ ਤੋਂ ਬਾਅਦ ਹਿਮਾਚਲ ਪ੍ਰਦੇਸ਼ ਜਾਣ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਇਸ ਦਰਮਿਆਨ ਅਕਾਲੀ ਦਲ ਦੇ ਬੁਲਾਰੇ ਮੋਹਿਤ ਗੁਪਤਾ ਨੇ ਕੇਜਰੀਵਾਲ ਤੇ ਭਗਵੰਤ ਮਾਨ ਦੇ ਹਿਮਾਚਲ ਦੌਰੇ ਦੀ ਇਕ ਤਸਵੀਰ ਟਵਿਟਰ ’ਤੇ ਸਾਂਝੀ ਕੀਤੀ ਹੈ, ਜਿਸ ’ਚ ਕੇਜਰੀਵਾਲ ਅਤੇ ਭਗਵੰਤ ਮਾਨ ਹੈਲੀਕਾਪਟਰ ’ਚੋਂ ਉਤਰ ਕੇ ਜਾ ਰਹੇ ਹਨ ਅਤੇ ਉਨ੍ਹਾਂ ਨਾਲ ਕਈ ਸੁਰੱਖਿਆ ਕਰਮਚਾਰੀ ਮੌਜੂਦ ਹਨ।

ਇਹ ਵੀ ਪੜ੍ਹੋ : ਸ਼ਰਮਨਾਕ! ਪਹਿਲਾਂ ਭਾਬੀ ਨੇ ਨਨਾਣ ਨਾਲ ਕਰਵਾਇਆ ਜਬਰ ਜ਼ਿਨਾਹ, ਫਿਰ ਬੇਹੋਸ਼ੀ ਦੀ ਹਾਲਤ ’ਚ ਵੇਚਿਆ

ਇਸ ਫੋਟੋ ਨੂੰ ਲੈ ਕੇ ਅਕਾਲੀ ਨੇਤਾ ਮੋਹਿਤ ਨੇ ਸਵਾਲ ਉਠਾਇਆ ਕਿ ਇਨ੍ਹਾਂ ਦੌਰਿਆਂ ਦੌਰਾਨ ਦਿੱਲੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਸੁਰੱਖਿਆ ਅਤੇ ਹੈਲੀਕਾਪਟਰ ’ਤੇ ਹੋਣ ਵਾਲੇ ਖਰਚ ਦਾ ਬੋਝ ਕੌਣ ਉਠਾ ਰਿਹਾ ਹੈ? ਉਨ੍ਹਾਂ ਕਿਹਾ ਕਿ ਰਾਜਨੀਤੀ ਲਈ ਜਨਤਾ ਦਾ ਪੈਸਾ ਫੂਕਿਆ ਜਾ ਰਿਹਾ ਹੈ ਅਤੇ ਫਿਰ ਵੀ ਇਹ ਨੇਤਾ ਆਪਣੇ ਆਪ ਨੂੰ ਕ੍ਰਾਂਤੀਵਾਦੀ ਦੱਸ ਰਹੇ ਹਨ।

ਇਹ ਵੀ ਪੜ੍ਹੋ : ਦਾਜ ਦੀ ਭੇਟ ਚੜੀ ਇਕ ਹੋਰ ਵਿਆਹੁਤਾ, ਸਹੁਰਿਆਂ ਤੋਂ ਦੁਖੀ 20 ਸਾਲਾ ਮੁਟਿਆਰ ਨੇ ਦੁਨੀਆ ਨੂੰ ਕਿਹਾ ਅਲਵਿਦਾ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


author

Anuradha

Content Editor

Related News