ਕੌਣ ਹੋਵੇਗਾ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ? ਦਿੱਲੀ 'ਚ ਹੋ ਰਹੀ ਪਾਰਟੀ ਦੀ ਵੱਡੀ ਬੈਠਕ (ਵੀਡੀਓ)

Thursday, Oct 01, 2026 - 02:12 PM (IST)

ਕੌਣ ਹੋਵੇਗਾ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ? ਦਿੱਲੀ 'ਚ ਹੋ ਰਹੀ ਪਾਰਟੀ ਦੀ ਵੱਡੀ ਬੈਠਕ (ਵੀਡੀਓ)

ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਰਾਜਾ ਵੜਿੰਗ ਵਲੋਂ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਵਿਚਾਲੇ ਦਿੱਲੀ 'ਚ ਪਾਰਟੀ ਹਾਈਕਮਾਨ ਦੀ ਵੱਡੀ ਬੈਠਕ ਸ਼ੁਰੂ ਹੋ ਗਈ ਹੈ। ਇਸ ਮੀਟਿੰਗ 'ਚ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਚੰਨੀ ਵੀ ਪੁੱਜੇ ਹੋਏ ਹਨ। ਚਰਚਾਵਾਂ ਇਹ ਵੀ ਹਨ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਲੈ ਕੇ ਇਸ ਮੀਟਿੰਗ 'ਚ ਫ਼ੈਸਲਾ ਲਿਆ ਜਾ ਸਕਦਾ ਹੈ। ਹਾਲਾਂਕਿ ਪਹਿਲਾਂ ਵਿਜੇਇੰਦਰ ਸਿੰਗਲਾ ਨੂੰ ਪ੍ਰਧਾਨ ਬਣਾਏ ਜਾਣ ਦੀਆਂ ਚਰਚਾਵਾਂ ਚੱਲ ਰਹੀਆਂ ਸਨ ਪਰ ਵਿਜੇਇੰਦਰ ਸਿੰਗਲਾ ਨੇ ਸਾਫ਼ ਕਿਹਾ ਹੈ ਕਿ ਰਾਜਾ ਵੜਿੰਗ ਹੀ ਸਾਡੇ ਪ੍ਰਧਾਨ ਹਨ ਅਤੇ ਅਸੀਂ ਸਾਰੇ ਉਨ੍ਹਾਂ ਨਾਲ ਰਲ ਕੇ ਹੀ ਇਕ ਟੀਮ ਵਾਂਗ ਕਰ ਰਹੇ ਹਾਂ।

ਇਹ ਵੀ ਪੜ੍ਹੋ : ਪੰਜਾਬ : ਅਧਿਆਪਕਾਂ ਲਈ ਆਏ ਨਵੇਂ ਫ਼ਰਮਾਨ ਨੇ ਪਾਈ ਟੈਨਸ਼ਨ, ਕਰਨੀ ਪਵੇਗੀ ਆਹ ਸਪੈਸ਼ਲ ਡਿਊਟੀ

ਹਾਲਾਂਕਿ ਕਾਂਗਰਸ ਦੇ ਅੰਦਰੂਨੀ ਸੂਤਰਾਂ ਦੇ ਮੁਤਾਬਕ ਰਾਹੁਲ ਗਾਂਧੀ ਦੀ ਕਾਲ ਤੋਂ ਬਾਅਦ ਰਾਜਾ ਵੜਿੰਗ ਦਾ ਅਸਤੀਫ਼ਾ ਲੈ ਲਿਆ ਗਿਆ ਹੈ। ਪ੍ਰਧਾਨ ਬਦਲੇ ਜਾਣ ਨੂੰ ਲੈ ਕੇ ਸੁਖਜਿੰਦਰ ਰੰਧਾਵਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਪਾਰਟੀ 'ਚ ਬਦਲਾਅ ਹਾਈਕਮਾਨ ਦਾ ਅਧਿਕਾਰ ਖੇਤਰ ਹੈ ਅਤੇ ਇਹ ਕਿਸੇ ਵਿਅਕਤੀ ਦਾ ਨਿੱਜੀ ਅਧਿਕਾਰ ਨਹੀਂ ਹੈ।

ਇਹ ਵੀ ਪੜ੍ਹੋ : LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ ਅਗਲੀ ਸੁਣਵਾਈ

ਹੁਣ ਇਸ ਮੀਟਿੰਗ 'ਤੇ ਹੀ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਕਿ ਕੌਣ ਪੰਜਾਬ ਕਾਂਗਰਸ ਦਾ ਪ੍ਰਧਾਨ ਬਣੇਗਾ। ਕਾਂਗਰਸ ਚਾਹੁੰਦੀ ਹੈ ਕਿ ਵਿਧਾਨ ਸਭਾ ਚੋਣਾਂ ਸੂਬੇ 'ਚ ਰਾਹੁਲ ਗਾਂਧੀ ਦੇ ਚਿਹਰੇ ਨੂੰ ਮੁੱਖ ਰੱਖ ਕੇ ਹੀ ਲੜੀਆਂ ਜਾਣ। ਅਜਿਹੇ 'ਚ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਲੈ ਕੇ ਪਾਰਟੀ ਹਾਈਕਮਾਨ ਕੀ ਫ਼ੈਸਲਾ ਲੈਂਦੀ ਹੈ, ਇਹ ਤਾਂ ਮੀਟਿੰਗ ਤੋਂ ਬਾਅਦ ਹੀ ਪਤਾ ਲੱਗੇਗਾ। ਹਾਲਾਂਕਿ ਅਜੇ ਤੱਕ ਵੀ ਵਿਜੇਇੰਦਰ ਸਿੰਗਲਾ ਨੂੰ ਪ੍ਰਧਾਨਗੀ ਦੀ ਦੌੜ 'ਚ ਸਭ ਤੋਂ ਅੱਗੇ ਮੰਨਿਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
 


author

Babita

Content Editor

Related News