ਕੌਣ ਹੋਵੇਗਾ ਗਿੱਦੜਬਾਹਾ ਤੋਂ ਅਕਾਲੀ ਉਮੀਦਵਾਰ? ਡਿੰਪੀ ਦੇ ਅਸਤੀਫ਼ੇ ਨਾਲ ਵਿਗੜੇ ਸਮੀਕਰਨ
Wednesday, Aug 28, 2024 - 11:32 AM (IST)

ਚੰਡੀਗੜ੍ਹ (ਮਨਜੋਤ)- ਸ਼੍ਰੋਮਣੀ ਅਕਾਲੀ ਦਲ ਦੇ ਗਿੱਦੜਬਾਹਾ ਤੋਂ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਅਸਤੀਫ਼ਾ ਦੇਣ ਤੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕਰਨ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇੱਥੋਂ ਦੀ ਕਮਾਨ ਸੰਭਾਲਣ ਦੀ ਚਰਚਾ ਹੈ।
ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ, ਹੋ ਸਕਦੇ ਨੇ ਅਹਿਮ ਫ਼ੈਸਲੇ
ਸਿਆਸੀ ਗਲਿਆਰਿਆਂ ’ਚ ਚਰਚਾ ਛਿੜ ਗਈ ਹੈ ਕਿ ਹੁਣ ਗਿੱਦੜਬਾਹਾ ਜ਼ਿਮਨੀ ਚੋਣ ਲਈ ਪਾਰਟੀ ਦਾ ਉਮੀਦਵਾਰ ਕੌਣ ਹੋਵੇਗਾ। ਪਿਛਲੇ ਕੁਝ ਦਿਨਾਂ ਤੋਂ ਸੁਖਬੀਰ ਸਿੰਘ ਬਾਦਲ ਵੱਲੋਂ ਗਿੱਦੜਬਾਹਾ ’ਚ ਸਰਗਰਮੀਆਂ ਵਧਾਉਂਦਿਆਂ ਹਲਕੇ ਦੇ ਪਿੰਡਾਂ ’ਚ ਕਾਫ਼ੀ ਦੌਰੇ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਵੱਲੋਂ ਇਸ ਹਲਕੇ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਉਮੀਦਵਾਰੀ ਤੈਅ ਮੰਨੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੇ ਪੱਧਰ 'ਤੇ ਹੋਣਗੇ ਤਬਾਦਲੇ! ਕਈ ਅਫ਼ਸਰ ਹੋਣਗੇ ਇੱਧਰੋਂ-ਉੱਧਰ
ਪਾਰਟੀ ਲਈ ਖੜ੍ਹੀਆਂ ਹੋਈਆਂ ਮੁਸ਼ਕਿਲਾਂ
ਇਕ ਤੋਂ ਬਾਅਦ ਇਕ ਕਈ ਸੀਨੀਅਰ ਆਗੂਆਂ ਵੱਲੋਂ ਪਾਰਟੀ ਛੱਡ ਕੇ ਜਾਣ ਤੋਂ ਬਾਅਦ ਅਕਾਲੀ ਦਲ ਲਈ ਆਪਣੀ ਸਾਖ਼ ਬਚਾਉਣਾ ਵੱਡੀ ਚੁਣੌਤੀ ਹੈ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਬਾਗ਼ੀ ਧੜੇ ਵੱਲੋਂ ਲਗਾਤਾਰ ਕੀਤੇ ਜਾ ਰਹੇ ਵਿਰੋਧ ਦੇ ਨਾਲ-ਨਾਲ ਹੁਣ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਅਸਤੀਫ਼ਾ ਦੇਣਾ ਪਾਰਟੀ ਲਈ ਮੁਸ਼ਕਿਲਾਂ ਖੜ੍ਹੀਆਂ ਕਰ ਰਿਹਾ ਹੈ। ਖ਼ਾਸ ਕਰਕੇ ਗਿੱਦੜਬਾਹਾ ਜ਼ਿਮਨੀ ਚੋਣ ਤੋਂ ਪਹਿਲਾਂ ਮਜ਼ਬੂਤ ਆਗੂ ਵੱਲੋਂ ਪਾਰਟੀ ਨੂੰ ਅਲਵਿਦਾ ਕਹਿਣਾ ਪਾਰਟੀ ਪ੍ਰਧਾਨ ਲਈ ਵੱਡੀ ਚੁਣੌਤੀ ਸਮਝਿਆ ਜਾ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8