ਹੋਲ ਸੇਲ ਦੀ ਦੁਕਾਨ ਦੇ ਚੌਕੀਦਾਰ ਨੂੰ ਬੰਧਕ ਬਣਾ ਕੇ ਕੀਤੀ 4 ਲੱਖ ਦੀ ਲੁੱਟ (ਵੀਡੀਓ)
Wednesday, Jan 30, 2019 - 04:34 PM (IST)
ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ, ਪਵਨ ਤਨੇਜਾ, ਖੁਰਾਣਾ) - ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ਨੇੜੇ ਇਕ ਹੋਲ ਸੇਲ ਦੀ ਦੁਕਾਨ 'ਚੋਂ ਢੇਡ ਲੱਖ ਦੀ ਨਕਦੀ ਤੇ ਢਾਈ ਲੱਖ ਦੇ ਕਰੀਬ ਦਾ ਸਾਮਾਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੁਕਾਨਦਾਰ ਮੁਤਾਬਕ ਰਾਤ ਨੂੰ ਦੁਕਾਨਾਂ ਦੀ ਰਾਖੀ ਕਰ ਰਹੇ ਚੌਕੀਂਦਾਰ ਨੇ ਦੱਸਿਆ ਕਿ ਉਕਤ ਚੋਰਾਂ ਨੇ ਉਸ ਨੂੰ ਪਿਸਤੌਲ ਦੀ ਨੌਕ 'ਤੇ ਬੰਧਕ ਬਣਾ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਦੁਕਾਨਦਾਰ ਨੇ ਪੁਲਸ ਨੂੰ ਦੱਸਿਆ ਕਿ ਚੋਰ ਰਾਤ ਦੇ ਸਮੇਂ ਦੁਕਾਨ ਦਾ ਸ਼ਟਰ ਤੋੜ ਕੇ ਗੱਲੇ 'ਚ ਪਈ ਢੇਡ ਲੱਖ ਦੀ ਨਕਦੀ ਤੇ ਢਾਈ ਲੱਖ ਦੇ ਕਰੀਬ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ ਹਨ। ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੁਕਾਨਦਾਰ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਦੇ ਆਧਾਰ 'ਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।