''ਪੰਜਾਬ ਬੰਦ'' ਦਾ ਕਪੂਰਥਲਾ ''ਚ ਦਿੱਸਿਆ ਅਸਰ! ਬਾਜ਼ਾਰ, ਸਕੂਲ ਅਤੇ ਬੈਂਕ ਰਹੇ ਬੰਦ
Thursday, Jul 30, 2026 - 01:19 PM (IST)
ਕਪੂਰਥਲਾ (ਓਬਰਾਏ)- ਬਰਨਾਲਾ 'ਚ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ 30 ਜੁਲਾਈ ਨੂੰ ਪੰਜਾਬ ਬੰਦ ਦਾ ਵਿਆਪਕ ਅਸਰ ਵੇਖਣ ਨੂੰ ਮਿਲਿਆ। ਖ਼ਾਸ ਤੌਰ 'ਤੇ ਦੋਆਬਾ ਖੇਤਰ ਵਿਚ ਬੰਦ ਦਾ ਅਸਰ ਵਾਧੂ ਰਿਹਾ। ਕਪੂਰਥਲਾ 'ਚ ਬਾਜ਼ਾਰ ਸਵੇਰੇ ਥੋੜ੍ਹੇ ਸਮੇਂ ਲਈ ਖੁੱਲ੍ਹੇ ਪਰ ਬਾਅਦ ਵਿੱਚ ਪੂਰਾ ਸ਼ਹਿਰ ਬੰਦ ਕਰ ਦਿੱਤਾ ਗਿਆ। ਸਕੂਲ, ਬੈਂਕ ਅਤੇ ਹੋਰ ਜਨਤਕ ਅਦਾਰੇ ਵੀ ਬੰਦ ਰਹੇ। ਲੋਕਾਂ ਅਤੇ ਵਪਾਰੀਆਂ ਨੇ ਵੀ ਬੰਦ ਦਾ ਸਮਰਥਨ ਕੀਤਾ।
ਇਹ ਵੀ ਪੜ੍ਹੋ: ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ ਵਿਅਕਤੀ ਦੀ ਮੌਤ

ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੂਬਾ ਪ੍ਰਧਾਨ ਗੋਪਾਲ ਥਾਪਰ ਨੇ ਕਿਹਾ ਕਿ 21 ਮਈ ਨੂੰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਸਵੀਕਾਰ ਕਰਨ ਲਈ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਪਰ ਅੱਜ ਤੱਕ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਗਿਆ ਹੈ। ਇਹ ਵਿਰੋਧ ਪ੍ਰਦਰਸ਼ਨ ਇਸ ਵਾਅਦੇ ਦੀ ਉਲੰਘਣਾ ਅਤੇ ਬਰਨਾਲਾ ਲਾਠੀਚਾਰਜ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ।

20,000 ਰੁਪਏ ਤਨਖ਼ਾਹ ਵਾਧੇ ਨੂੰ ਦੱਸਿਆ 'ਲਾਲੀਪੌਪ'
ਗੋਪਾਲ ਥਾਪਰ ਨੇ ਕਿਹਾ ਕਿ ਸਰਕਾਰ ਵੱਲੋਂ ਕਰਮਚਾਰੀਆਂ ਲਈ 20,000 ਰੁਪਏ ਤਨਖ਼ਾਹ ਵਾਧੇ ਦਾ ਹਾਲ ਹੀ 'ਚ ਕੀਤਾ ਗਿਆ ਐਲਾਨ ਸਿਰਫ਼ ਇਕ "ਲਾਲੀਪੌਪ" ਹੈ। ਉਨ੍ਹਾਂ ਕਿਹਾ ਕਿ ਇਹ ਲਾਭ ਸਿਰਫ਼ ਡੀ. ਸੀ. ਰੇਟਾਂ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਹੀ ਮਿਲੇਗਾ, ਜਦਕਿ ਸਫ਼ਾਈ ਕਰਮਚਾਰੀਆਂ ਦੀਆਂ ਮੁੱਢਲੀਆਂ ਮੰਗਾਂ ਅਜੇ ਵੀ ਪੂਰੀਆਂ ਨਹੀਂ ਹੋਈਆਂ ਹਨ।

ਇਹ ਵੀ ਪੜ੍ਹੋ: ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
ਜਲੰਧਰ ਨੂੰ ਛੱਡ ਕੇ ਪੂਰੇ ਪੰਜਾਬ 'ਚ ਬੰਦ ਦਾ ਦਾਅਵਾ
ਉਨ੍ਹਾਂ ਦਾਅਵਾ ਕੀਤਾ ਕਿ ਜਲੰਧਰ ਨੂੰ ਛੱਡ ਕੇ ਪੂਰੇ ਪੰਜਾਬ 'ਚ ਬੰਦ ਸਫ਼ਲ ਰਿਹਾ। ਉਨ੍ਹਾਂ ਜਨਤਾ, ਦੁਕਾਨਦਾਰਾਂ ਅਤੇ ਆਪਣੇ ਸਾਰੇ ਸਾਥੀਆਂ ਦਾ ਧੰਨਵਾਦ ਪ੍ਰਗਟ ਕਰਦੇ ਕਿਹਾ ਕਿ ਇਹ ਵਿਰੋਧ ਮਜਬੂਰੀ ਕਾਰਨ ਕੀਤਾ ਜਾ ਰਿਹਾ ਹੈ। ਸ਼ਹਿਰ 'ਚ ਸਫ਼ਾਈ 'ਚ ਵਿਘਨ ਬਾਰੇ ਗੋਪਾਲ ਥਾਪਰ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਵੀ ਇਨਸਾਨ ਹਨ। ਉਨ੍ਹਾਂ ਨੂੰ ਰੋਜ਼ਾਨਾ ਕੂੜਾ ਇਕੱਠਾ ਕਰਦੇ ਸਮੇਂ ਬੀਮਾਰੀਆਂ ਦਾ ਖ਼ਤਰਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਉਹ ਮਜਬੂਰੀ ਕਾਰਨ ਵਿਰੋਧ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਕੂੜਾ ਇਕੱਠਾ ਕਰਨ ਦਾ ਕੰਮ ਬੰਦ ਰਹੇਗਾ। ਗੋਪਾਲ ਥਾਪਰ ਨੇ ਕਿਹਾ ਕਿ ਜੇਕਰ ਬਰਨਾਲਾ 'ਚ ਕਿਸੇ ਨੇ ਪੁਲਸ ਮੁਲਾਜ਼ਮਾਂ 'ਤੇ ਕੂੜਾ ਸੁੱਟਿਆ ਹੈ ਤਾਂ ਯੂਨੀਅਨ ਇਸ ਦੀ ਨਿੰਦਾ ਕਰਦੀ ਹੈ। ਹਾਲਾਂਕਿ ਪੁਲਸ ਵੱਲੋਂ ਕੀਤਾ ਗਿਆ ਲਾਠੀਚਾਰਜ ਅਸਵੀਕਾਰਨਯੋਗ ਹੈ।

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ ਹੋਣਾ ਸੀ ਵਿਆਹ
ਸ਼ਾਮ 5 ਵਜੇ ਤੱਕ ਵਿਰੋਧ ਪ੍ਰਦਰਸ਼ਨ, ਬਾਅਦ 'ਚ ਅਗਲੀ ਰਣਨੀਤੀ
ਉਨ੍ਹਾਂ ਕਿਹਾ ਕਿ ਅੱਜ ਦਾ ਵਿਰੋਧ ਸ਼ਾਮ 5 ਵਜੇ ਤੱਕ ਜਾਰੀ ਰਹੇਗਾ। ਉਸ ਤੋਂ ਬਾਅਦ ਯੂਨੀਅਨ ਦੀ ਮੀਟਿੰਗ 'ਚ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ, 12 ਜ਼ਿਲ੍ਹਿਆਂ 'ਚ Alert ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
