ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਆਪਣੀ ਵਿਧਵਾ ਮਾਂ ਦਾ ਸੀ ਲਾਡਲਾ
Sunday, Jul 18, 2021 - 06:26 PM (IST)
ਤਲਵੰਡੀ ਸਾਬੋ (ਮਨੀਸ਼): ਪੰਜਾਬ ਦੀ ਕਾਂਗਰਸ ਸਰਕਾਰ ਨੇ ਚੋਣਾਂ ਤੋ ਪਹਿਲਾਂ ਸੂਬਾ ਵਾਸੀਆਂ ਨਾਲ ਚਾਰ ਹਫ਼ਤੇ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਪੰਜਾਬ ਵਿੱਚ ਨਿੱਤ ਦਿਨ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਤਾਜ਼ਾ ਮਾਮਲਾ ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਦਾ ਸਾਹਮਣੇ ਆਇਆ ਹੈ, ਜਿੱਥੇ ਅੱਜ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। 28 ਸਾਲ ਦਾ ਨੌਜਵਾਨ ਮ੍ਰਿਤਕ ਕੁਲਦੀਪ ਸਿੰਘ ਆਪਣੀ ਵਿਧਵਾ ਮਾਤਾ ਦਾ ਛੋਟਾ ਅਤੇ ਲਾਡਲਾ ਪੁੱਤਰ ਸੀ। ਜਿਸ ਦੀ ਲਾਸ਼ ਅੱਜ ਪਿੰਡ ਵਿੱਚ ਹੀ ਕਿਸੇ ਦੇ ਘਰ ਵਿੱਚ ਮਿਲੀ।ਮਾਮਲੇ ਦਾ ਪਤਾ ਲਗਦੇ ਹੀ ਥਾਣਾ ਤਲਵੰਡੀ ਸਾਬੋ ਦੇ ਇੰਚਾਰਜ ਅਵਤਾਰ ਸਿੰਘ ਪੁਲਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਪੁੱਜ ਗਏ।
ਇਹ ਵੀ ਪੜ੍ਹੋ : ਕਾਂਗਰਸ ਦੇ ਰੌਲੇ ਦੌਰਾਨ ਵੱਡੀ ਖ਼ਬਰ, ਹੁਣ ਸੁਨੀਲ ਜਾਖੜ ਨੇ ਸੱਦੀ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ
ਜਿਨ੍ਹਾਂ ਮਾਮਲੇ ਦੀ ਜਾਂਚ ਸੁਰੂ ਕਰ ਦਿੱਤੀ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਹੈ। ਮ੍ਰਿਤਕ ਦਾ ਪਰਿਵਾਰ ਸਦਮੇ ਵਿੱਚ ਹੋਣ ਕਰਕੇ ਦੋਸ਼ੀਆਂ ਖ਼ਿਲਾਫ਼ ਕਰਵਾਈ ਦੀ ਮੰਗ ਤਾਂ ਕਰ ਰਿਹਾ ਹੈ ਪਰ ਕੈਮਰੇ ਸਾਹਮਣੇ ਬੋਲਣ ਲਈ ਹੌਂਸਲਾ ਨਹੀਂ ਜੁਟਾ ਰਹੇ ਸਨ। ਥਾਣਾ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਕੋਲੋ ਇਕ ਲਾਈਟਰ,ਖਾਲੀ ਚਮਚਾ ਤੇ ਕੁੱਝ ਹੋਰ ਸਾਮਾਨ ਮਿਲਿਆ ਹੈ ਤੇ ਮ੍ਰਿਤਕ ਦੇ ਮੂੰਹ ’ਚੋਂ ਝੱਗ ਨਿਕਲੀ ਹੋਈ ਸੀ। ਥਾਣਾ ਮੁੱਖੀ ਨੇ ਕਿਹਾ ਕਿ ਮੌਤ ਦਾ ਕਾਰਨ ਓਵਰਡੋਜ਼ ਲੱਗ ਰਿਹਾ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਭੱਖ਼ਦੇ ਮੁੱਦੇ ਵਿਸਰੇ, ਕੈਪਟਨ ਅਤੇ ਸਿੱਧੂ ਦੀ ਲੜਾਈ ਦੇ ਹਰ ਪਾਸੇ ਚਰਚੇ