2 ਬੱਚਿਆਂ ਦੀ ਮਾਂ ਪ੍ਰੇਮੀ ਨਾਲ ਫ਼ਰਾਰ, ਪੀੜਤ ਪਤੀ ਨੇ ਕੀਤੀ ਇਹ ਮੰਗ

03/20/2022 3:06:07 PM

ਕਾਹਨੂੰਵਾਨ (ਜ. ਬ.)- ਕਸਬਾ ਕਾਹਨੂੰਵਾਨ ਦੇ ਨਜ਼ਦੀਕ ਪਿੰਡ ਚੱਕ ਸਰੀਫ ਵਿਖੇ 2 ਬੱਚਿਆਂ ਦੀ ਮਾਂ ਆਪਣੇ ਬੱਚਿਆਂ ਸਮੇਤ ਪ੍ਰੇਮੀ ਨਾਲ ਫ਼ਰਾਰ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਪ੍ਰਵਾਸੀ ਮਜ਼ਦੂਰ ਗੋਬਿੰਦ ਦਾਸ ਪੁੱਤਰ ਮੱਖਣ ਦਾਸ ਨੇ ਦੱਸਿਆ ਕਿ ਉਹ ਪਿਛਲੇ ਕਰੀਬ 30 ਸਾਲ ਤੋਂ ਪਰਿਵਾਰ ਸਮੇਤ ਪਿੰਡ ਚੱਕ ਸਰੀਫ ਵਿਖੇ ਮਿਹਨਤ ਮਜ਼ਦੂਰੀ ਦਾ ਕੰਮ ਕਰ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਪ੍ਰੇਮ ਸਬੰਧ ਸਿਰੇ ਨਾ ਚੜ੍ਹਨ ’ਤੇ ਵਿਆਹੁਤਾ ਜਨਾਨੀ ਅਤੇ ਕੁਆਰੇ ਮੁੰਡੇ ਨੇ ਜ਼ਹਿਰ ਖਾ ਕੀਤੀ ਖ਼ੁਦਕੁਸ਼ੀ

ਉਸ ਨੇ ਕਿਹਾ ਕਿ ਮੇਰੀ ਪਤਨੀ ਸੁਧੀਰਾ ਦੇਵੀ ਅਤੇ ਮੇਰੇ 2 ਬੱਚੇ ਅਸ਼ੋਕ ਕੁਮਾਰ ਅਤੇ ਲਕਸ਼ਮੀ ਦੇਵੀ ਨੂੰ ਸਾਡੇ ਨਜ਼ਦੀਕ ਹੀ ਰਹਿੰਦਾ ਅਮਰਜੀਤ 13 ਤਾਰੀਕ ਤੋਂ ਲੈ ਕੇ ਰਫੂਚੱਕਰ ਹੋ ਗਿਆ ਹੈ। ਇਸ ਦੀ ਸੂਚਨਾ ਉਸ ਨੇ ਪੁਲਸ ਸਟੇਸ਼ਨ ਭੈਣੀ ਮੀਆਂ ਖਾਂ ਵਿਖੇ ਦਿੱਤੀ ਹੈ, ਜਿਸ ਦੇ ਬਾਵਜੂਦ ਉਨ੍ਹਾਂ ਨੂੰ ਇਸ ਸਬੰਧੀ ਅਜੇ ਤੱਕ ਕੋਈ ਸੂਚਨਾ ਨਹੀਂ ਮਿਲੀ। ਉਸ ਨੇ ਕਿਹਾ ਕਿ ਮੈਂ ਪੁਲਸ ਪ੍ਰਸ਼ਾਸਨ ਕੋਲੋਂ ਮੰਗ ਕਰਦਾ ਹਾਂ ਕਿ ਮੇਰੀ ਪਤਨੀ ਤੇ ਬੱਚਿਆਂ ਨੂੰ ਲੱਭ ਕੇ ਮੈਨੂੰ ਦਿੱਤਾ ਜਾਵੇ ਅਤੇ ਅਮਰਜੀਤ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

ਪੜ੍ਹੋ ਇਹ ਵੀ ਖ਼ਬਰ - ਸਮਰਾਲਾ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਧੌਣ ਵੱਢ ਕੇ ਕੀਤਾ ਜਨਾਨੀ ਦਾ ਕਤਲ


rajwinder kaur

Content Editor

Related News