ਕੰਬਾਇਨ ਚਾਲਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਪਤੀ ਜ਼ਖ਼ਮੀਂ, ਪਤਨੀ ਦੀ ਮੌਤ
Tuesday, Sep 01, 2020 - 03:14 PM (IST)
ਜ਼ੀਰਾ (ਗੁਰਮੇਲ ਸੇਖ਼ਵਾ) : ਥਾਣਾ ਜ਼ੀਰਾ ਦੇ ਅਧੀਨ ਪੈਂਦੇ ਪਿੰਡ ਬੋਤੀਆਂ ਵਾਲਾ ਦੇ ਨਜ਼ਦੀਕ ਕੰਬਾਇਨ ਅਤੇ ਮੋਟਰਸਾਈਕਲ ਦੇ ਵਿਚਕਾਰ ਹੋਈ ਟੱਕਰ ਵਿੱਚ ਪਤੀ-ਪਤਨੀ ਜ਼ਖ਼ਮੀਂ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੈਡੀਕਲ ਕਾਲਜ ਫ਼ਰੀਦਕੋਟ ਦਾਖ਼ਲ ਕਰਵਾਇਆ ਗਿਆ। ਹਸਪਤਾਲ 'ਚ ਜ਼ੇਰੇ ਇਲਾਜ ਜਨਾਨੀ ਦੀ ਮੌਤ ਹੋ ਗਈ ਅਤੇ ਪਤੀ ਇਲਾਜ ਅਧੀਨ ਹੈ। ਇਸ ਮਾਮਲੇ 'ਚ ਪੁਲਸ ਨੇ ਮੋਟਰਸਸਾਇਕਲ ਸਵਾਰ ਵਿਅਕਤੀ ਦੇ ਭਰਾ ਦੇ ਬਿਆਨ 'ਤੇ ਕੰਬਾਇਨ ਡਰਾਈਵਰ ਦੇ ਵਿਰੁੱਧ ਪਰਚਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਜ਼ੀਰਾ ਦੇ ਸਹਾਇਕ ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨ 'ਚ ਸ਼ਿਕਾਇਤਕਰਤਾ ਰਜਿੰਦਰ ਉਰਫ਼ ਰਛਪਾਲ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਕਾਮਲਵਾਲਾ ਨੇ ਦੱਸਿਆ ਕਿ ਉਸਦਾ ਭਰਾ ਬਲਵਿੰਦਰ ਸਿੰਘ ਅਤੇ ਉਸਦੀ ਪਤਨੀ ਜਸਵਿੰਦਰ ਕੌਰ ਬੀਤੇ ਦਿਨ ਆਪਣੇ ਮੋਟਰਸਾਇਕਲ 'ਤੇ ਕੰਮਕਾਜ ਤੋਂ ਵਾਪਿਸ ਆ ਰਹੇ ਸੀ ਤਾਂ ਰਸਤੇ 'ਚ ਪਿੰਡ ਬੋੜੀਆਂਵਾਲਾ ਦੇ ਨਜ਼ਦੀਕ ਦੋਸ਼ੀ ਸੁੱਚਾ ਸਿੰਘ ਉਰਫ਼ ਗੋਰਾ ਪੁੱਤਰ ਚੰਨਾ ਸਿੰਘ ਵਾਸੀ ਪਿੰਡ ਸੰਤੂਵਾਲਾ ਨੇ ਆਪਣੀ ਕੰਬਾਇਨ ਨਾਲ ਉਸਦੇ ਭਰਾ ਬਲਵਿੰਦਰ ਸਿੰਘ ਦੇ ਮੋਟਰਸਾਇਕਲ 'ਚ ਟੱੱਕਰ ਮਾਰ ਦਿੱਤੀ ਅਤੇ ਦੋਸ਼ੀ ਕੰਬਾਇਨ ਛੱਡ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਪੁਰਾਣੀ ਰੰਜਿਸ਼ ਦੇ ਚਲਦਿਆਂ ਕੀਤਾ ਕਬੱਡੀ ਖਿਡਾਰੀ ਦਾ ਕਤਲ, 5 ਪੁਲਸ ਮੁਲਾਜ਼ਮਾਂ ਸਮੇਤ 6 ਨਾਮਜ਼ਦ
ਇਸ ਹਾਦਸੇ 'ਚ ਬਲਵਿੰਦਰ ਸਿੰਘ ਅਤੇ ਜਸਵਿੰਦਰ ਕੌਰ ਬੁਰੀ ਤਰ੍ਹਾਂ ਜ਼ਖ਼ਮੀਂ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੈਡੀਕਲ ਕਾਲਜ ਫ਼ਰੀਦਕੋਟ ਦਾਖਲ ਕਰਵਾਇਆ ਗਿਆ, ਜਿੱਥੇ ਜਸਵਿੰਦਰ ਕੌਰ ਦੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਦਿਲਬਾਗ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ 'ਚ ਦੋਸ਼ੀ ਖਿਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਕੋਰੋਨਾ ਮਰੀਜ਼ਾਂ ਦਾ ਇਲਾਜ ਕਰ ਰਹੇ ਪ੍ਰਾਈਵੇਟ ਹਸਪਤਾਲਾਂ ਲਈ ਡੀ. ਸੀ. ਦੇ ਨਵੇਂ ਹੁਕਮ ਜਾਰੀ