ਪਤਨੀ ਨੂੰ ਤਲਾਕ ਦਿੱਤੇ ਬਿਨਾਂ ਫੌਜੀ ਪਤੀ ਨੇ ਕੀਤਾ ਦੂਜਾ ਵਿਆਹ, ਮਾਮਲਾ ਦਰਜ
Monday, Feb 08, 2021 - 06:09 PM (IST)
ਲੁਧਿਆਣਾ (ਵਰਮਾ)- ਫੌਜੀ ਪਤੀ ਨੇ ਆਪਣੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਧੋਖੇ ਨਾਲ ਦੂਜਾ ਵਿਆਹ ਕਰਨ ’ਤੇ ਉਸ ਦੀ ਪਤਨੀ ਬਲਜੀਤ ਕੌਰ ਨਿਵਾਸੀ ਪਿੰਡ ਕਨੇਚ ਵੱਲੋਂ ਥਾਣਾ ਵੂਮੈਨ ਸੈੱਲ ਦੀ ਪੁਲਸ ਨੂੰ 9 ਜੂਨ 2020 ਨੂੰ ਲਿਖਤੀ ਸ਼ਿਕਾਇਤ ਵਿਚ ਅਪਾਣੇ ਪਤੀ, ਸੱਸ, ਸਹੁਰਾ, ਨਨਾਣ ਖ਼ਿਲਾਫ਼ ਸ਼ਕਾਇਤ ਕੀਤੀ ਹੈ। ਇਨ੍ਹਾਂ ਗੰਭੀਰ ਦੋਸ਼ਾਂ ਦੀ ਜਾਂਚ ਕਰਨ ‘ਤੇ ਏ.ਐੱਸ.ਆਈ. ਸੁਖਦੇਵ ਸਿੰਘ ਨੇ ਪੀੜਤਾ ਦੇ ਫੌਜੀ ਪਤੀ ਹਰਜੀਤ ਸਿੰਘ, ਸੱਸ ਪਰਮਜੀਤ ਕੌਰ, ਸਹੁਰਾ ਗੁਰਪਾਲ ਸਿੰਘ ਨਿਵਾਸੀ ਪਿੰਡ ਭਾਗਪੁਰ ਖਿਲਾਫ ਵੱਖ-ਵੱਖ ਧਰਾਵਾਂ ਦੇ ਤਹਿਤ ਪਰਚਾ ਦਰਜ ਕੀਤਾ ਹੈ।
ਸੁਖਦੇਵ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਪੀੜਤਾ ਦੇ ਪਤੀ ਦਾ ਫੋਨ ਮਿਲਾਇਆ ਤਾਂ ਉਹ ਬੰਦ ਆ ਰਿਹਾ ਸੀ। ਉਨ੍ਹਾਂ ਨੇ ਮੁਲਜ਼ਮਾਂ ਨੂੰ ਫੜਨ ਲਈ ਉਨ੍ਹਾਂ ਦੀ ਰਿਹਾਇਸ਼ ’ਤੇ ਰੇਡ ਕੀਤੀ ਤਾਂ ਉੱਥੇ ਉਨ੍ਹਾਂ ਨੂੰ ਕੋਈ ਨਹੀਂ ਮਿਲਿਆ। ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਆਰਮੀ ਦੇ ਅਫਸਰ ਤੋਂ ਪਰਮਿਸ਼ਨ ਲੈ ਕੇ ਬਲਜੀਤ ਕੌਰ ਦੇ ਫੌਜੀ ਪਤੀ ਨੂੰ ਜਲਦ ਹੀ ਗ੍ਰਿਫਤਾਰ ਕਰਕੇ ਉਸ ਨੂੰ ਅਤੇ ਉਸ ਦੇ ਮਾਤਾ-ਪਿਤਾ ’ਤੇ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੈ ਕਰਕੇ ਸਜ਼ਾ ਦਿਵਾਉਣਗੇ।
ਕੀ ਹੈ ਮਾਮਲਾ
ਬਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ 1 ਨਵੰਬਰ 2015 ਨੂੰ ਫੌਜੀ ਹਰਜੀਤ ਸਿੰਘ ਦੇ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਮੇਰੇ ਸਹੁਰੇ ਵਾਲੇ ਮੈਨੂੰ ਦਾਜ ਲਈ ਮਾਨਸਿਕ ਅਤੇ ਸਰੀਰਕ ਤੌਰ ’ਤੇ ਤੰਗ ਕਰਦੇ ਹਨ। ਪੀੜਤਾ ਨੇ ਦੱਸਿਆ ਕਿ ਤੇਰੇ ਪੇਕਿਆਂ ਨੇ ਮੇਰੇ ਵਿਆਹ ਵਿਚ ਆਪਣੀ ਹੈਸੀਅਤ ਤੋਂ ਵੱਧ ਦਾਜ ਦਿੱਤਾ ਸੀ। ਇਸ ਦੇ ਬਾਵਜੂਦ ਉਹ ਮੇਰੇ ਕੋਲੋਂ ਪੇਕਿਓਂ ਲੱਖਾਂ ਰੁਪਏ ਲਿਆਉਣ ਦੀ ਮੰਗ ਕਰਦੇ ਹਨ। ਮਰੀ ਨਨਾਣ ਜੋ ਕਿ ਕਾਫੀ ਸਮੇਂ ਤੋਂ ਆਪਣੇ ਪੇਕੇ ਵਿਚ ਰਹਿ ਰਹੀ ਸੀ, ਉਹ ਮੇਰੇ ਨਾਲ ਕੁੱਟਮਾਰ ਕਰਦੀ ਸੀ। ਮੇਰੇ ਸਹੁਰੇ ਵਾਲੇ ਮੈਨੂੰ ਜਾਨ ਤੋਂ ਮਾਰਨ ਦੇ ਲਈ ਤਰ੍ਹਾਂ ਤਰ੍ਹਾਂ ਦੇ ਹਥਕੰਡੇ ਅਪਣਾਉਂਦੇ ਸਨ। ਬਲਜੀਤ ਕੌਰ ਨੇ ਦੱਸਿਆ ਕਿ ਉਹ ਦੋ ਸਾਲ ਤੋਂ ਆਪਣੇ ਪੇਕੇ ਘਰ ਰਹਿ ਰਹੀ ਹੈ। ਲਾਕਡਾਊਨ ਦੌਰਾਨ ਮੇਰੇ ਪਤੀ ਨੇ ਮੈਨੂੰ ਤਲਾਕ ਦਿੱਤੇ ਬਿਨਾਂ ਆਪਣੀ ਪ੍ਰੇਮਿਕਾ ਨਾਲ ਦੂਜਾ ਵਿਆਹ ਕਰਵਾ ਲਿਆ। ਬਲਜੀਤ ਕੌਰ ਨੇ ਪੁਲਸ ਤੋਂ ਮੰਗ ਕੀਤੀ ਕਿ ਮੇਰੀ ਨਨਾਣ ’ਤੇ ਵੀ ਕੇਸ ਦਰਜ ਕੀਤਾ ਜਾਵੇ ਕਿਉਂਕਿ ਉਹ ਵੀ ਓਨੀ ਹੀ ਗੁਨਾਹਗਾਰ ਹੈ ਜਿੰਨੇ ਮੇਰੇ ਸਹੁਰੇ।