ਪਤਨੀ ਦੀ ਸ਼ੱਕ ਕਰਨ ਦੀ ਆਦਤ ਨੇ ਤਬਾਹ ਕੀਤਾ ਪਰਿਵਾਰ, ਪਤੀ ਨੇ ਉਹ ਕੀਤਾ ਜੋ ਕਦੇ ਸੋਚਿਆ ਤਕ ਨਾ ਸੀ

Friday, Jul 26, 2024 - 11:38 AM (IST)

ਪਤਨੀ ਦੀ ਸ਼ੱਕ ਕਰਨ ਦੀ ਆਦਤ ਨੇ ਤਬਾਹ ਕੀਤਾ ਪਰਿਵਾਰ, ਪਤੀ ਨੇ ਉਹ ਕੀਤਾ ਜੋ ਕਦੇ ਸੋਚਿਆ ਤਕ ਨਾ ਸੀ

ਕੋਟਕਪੂਰਾ (ਨਰਿੰਦਰ ਬੈੜ੍ਹ) : ਸਥਾਨਕ ਸਿੱਖਾਂ ਵਾਲਾ ਰੋਡ ’ਤੇ ਕਿਰਾਏ ਦੇ ਮਕਾਨ ’ਚ ਰਹਿਣ ਵਾਲੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਰੀਵਾਲਾ ਦੇ ਵਸਨੀਕ ਗੁਰਵਿੰਦਰ ਸਿੰਘ ਵਲੋਂ ਫਾਹਾ ਲੈ ਕੇ ਆਤਮਹੱਤਿਆ ਕਰ ਲਏ ਜਾਣ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਆਪਣੀ ਪਤਨੀ ਦੇ ਸ਼ੱਕ ਕਰਨ ਦੀ ਆਦਤ ਤੋਂ ਪ੍ਰੇਸ਼ਾਨ ਸੀ, ਜਿਸ ਕਾਰਨ ਦੋਹਾਂ ’ਚ ਅਣਬਣ ਰਹਿੰਦੀ ਸੀ। ਇਸ ਮਾਮਲੇ ਵਿਚ ਥਾਣਾ ਸਿਟੀ ਪੁਲਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਉਸਦੀ ਪਤਨੀ, ਸੱਸ, ਸਾਲੇ ਤੇ ਸਾਲੇਹਾਰ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਪ੍ਰਵਾਸੀ ਮਜ਼ਦੂਰ ਵੱਲੋ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਇਸ ਮਾਮਲੇ ਵਿਚ ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸਦਾ ਲੜਕਾ ਗੁਰਵਿੰਦਰ ਸਿੰਘ ਆਪਣੀ ਪਤਨੀ ਅਤੇ ਬੱਚਿਆਂ ਨਾਲ ਕੋਟਕਪੂਰਾ ਵਿਖੇ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ ਅਤੇ ਲੇਹ ਦੀ ਇਕ ਕੰਪਨੀ ਵਿਚ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਉਸਦਾ ਆਪਣੀ ਪਤਨੀ ਰਮਨਦੀਪ ਕੌਰ ਨਾਲ ਲੜਾਈ-ਝਗੜਾ ਰਹਿੰਦਾ ਸੀ ਅਤੇ ਉਹ ਗੁਰਵਿੰਦਰ ਸਿੰਘ ’ਤੇ ਹੋਰਨਾਂ ਔਰਤਾਂ ਨਾਲ ਗੱਲਬਾਤ ਕਰਨ ਦਾ ਸ਼ੱਕ ਕਰਦੀ ਸੀ।

ਇਹ ਵੀ ਪੜ੍ਹੋ : ਮਾਤਾ ਦੀ ਚੌਂਕੀ 'ਤੇ ਗਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਨਿੱਕੀ ਜਿਹੀ ਗੱਲ ਨੇ ਉਜਾੜ ਦਿੱਤਾ ਘਰ

ਉਨ੍ਹਾਂ ਦੱਸਿਆ ਕਿ ਰਮਨਦੀਪ ਕੌਰ ਆਪਣੀ ਮਾਂ, ਭਰਾ ਤੇ ਭਾਬੀ ਨਾਲ ਮਿਲ ਕੇ ਉਸਨੂੰ ਤੰਗ-ਪ੍ਰੇਸ਼ਾਨ ਕਰਦੀ ਸੀ, ਜਿਸ ਦੇ ਚੱਲਦਿਆਂ ਉਸਨੇ ਫਾਹਾ ਲਾ ਕੇ ਆਤਮ ਹੱਤਿਆ ਕਰ ਲਈ। ਇਸ ਮਾਮਲੇ ਵਿਚ ਡੀ. ਐੱਸ. ਪੀ. ਕੋਟਕਪੂਰਾ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਮ੍ਰਿਤਕ ਦੀ ਪਤਨੀ, ਸੱਸ, ਸਾਲੇ ਅਤੇ ਸਾਲੇਹਾਰ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਮੁਲਜ਼ਮ ਵਿਅਕਤੀਆਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਖ਼ੌਫਨਾਕ ਵਾਰਦਾਤ, ਪਹਿਲਾਂ ਨੌਜਵਾਨ ਦਾ ਕੀਤਾ ਕਤਲ, ਫਿਰ ਮੂੰਹ 'ਤੇ ਪਾਇਆ ਤੇਜ਼ਾਬ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News