ਪਤਨੀ ਤੋਂ ਦੁਖੀ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ, ਹਾਲਤ ਨਾਜ਼ੁਕ

Wednesday, May 03, 2023 - 05:59 PM (IST)

ਪਤਨੀ ਤੋਂ ਦੁਖੀ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ, ਹਾਲਤ ਨਾਜ਼ੁਕ

ਬਟਾਲਾ (ਸਾਹਿਲ) : ਸਥਾਨਕ ਸਟਾਫ ਰੋਡ ’ਤੇ ਇਕ ਵਿਅਕਤੀ ਵਲੋਂ ਆਪਣੀ ਪਤਨੀ ਤੋਂ ਦੁਖੀ ਹੋ ਕੇ ਖੁਦ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਮੁਤਾਬਕ ਹੀਰਾ ਪੁੱਤਰ ਕਿਸ਼ਨ ਲਾਲ ਵਾਸੀ ਸਟਾਫ ਰੋਡ ਬਟਾਲਾ ਦਾ ਆਪਣੀ ਪਤਨੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਇਸ ਦੀ ਪਤਨੀ ਪੇਕੇ ਘਰ ਚਲੀ ਗਈ ਅਤੇ ਬਾਅਦ ਵਿਚ ਦੁਖੀ ਹੋ ਕੇ ਉਕਤ ਵਿਅਕਤੀ ਨੇ ਮਿੱਟੀ ਦਾ ਤੇਲ ਪਾ ਕੇ ਖੁਦ ਨੂੰ ਅੱਗ ਲਗਾ ਗਈ, ਜਿਸ ਨਾਲ ਇਸ ਦੀ ਹਾਲਤ ਕਾਫੀ ਨਾਜ਼ੁਕ ਹੋ ਗਈ ਅਤੇ ਇਸ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਪਰਿਵਾਰਕ ਮੈਂਬਰਾਂ ਵਲੋਂ ਭਰਤੀ ਕਰਵਾਇਆ ਗਿਆ।

ਉਧਰ, ਜਦੋਂ ਪੁਲਸ ਚੌਕੀ ਸਿੰਬਲ ਬਟਾਲਾ ਦੇ ਇੰਚਾਰਜ ਏ.ਐੱਸ.ਆਈ ਜਤਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਕੋਈ ਲਿਖਤੀ ਸ਼ਿਕਾਇਤ ਨਹੀਂ ਮਿਲੀ ਹੈ ਅਤੇ ਜਦੋਂ ਵੀ ਕੋਈ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਏਗਾ, ਪੁਲਸ ਬਣਦੀ ਕਾਰਵਾਈ ਅਮਲ ਵਿਚ ਲਿਆਵੇਗੀ।


author

Gurminder Singh

Content Editor

Related News