ਤਿੰਨ ਬੱਚਿਆਂ ਦੇ ਪਿਉ ਨੇ ਸਿਰਫ ਸ਼ੱਕ ਕਾਰਨ ਮਾਰ ਮੁਕਾਈ ਪਤਨੀ

10/9/2019 6:52:01 PM

ਅਬੋਹਰ (ਸੁਨੀਲ) : ਥਾਣਾ ਖੂਈਆਂ ਸਰਵਰ ਹੇਠ ਆਉਂਦੇ ਪਿੰਡ ਪੰਨੀਵਾਲਾ ਮਾਹਲਾ 'ਚ ਮਹਿੰਦਰ ਕੁਮਾਰ ਪੁੱਤਰ ਫੂਲਾ ਰਾਮ ਨੇ ਆਪਣੀ ਪਤਨੀ ਨੂੰ ਸਵੇਰੇ 4 ਵਜੇ ਦੇ ਕਰੀਬ ਸ਼ੱਕ ਦੇ ਆਧਾਰ 'ਤੇ ਮਾਰ ਦਿੱਤਾ। ਮੌਕੇ 'ਤੇ ਥਾਣਾ ਖੂਈਆਂ ਸਰਵਰ ਮੁਖੀ ਪਰਮਜੀਤ ਕੁਮਾਰ, ਐਡੀਸ਼ਨਲ ਮੁਖੀ ਬਲਦੇਵ ਸਿੰਘ, ਮਹਿਲਾ ਸਬ ਇੰਸਪੈਕਟਰ ਚੰਚਲ ਤੇ ਚੌਕੀ ਕਲੱਰਖੇੜਾ ਮੁਖੀ ਬਲਵੀਰ ਸਿੰਘ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਪੁਲਸ ਨੇ ਮ੍ਰਿਤਕ ਮਹਿਲਾ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕੀਤੀ। 

PunjabKesari

ਦੱਸਿਆ ਜਾ ਰਿਹਾ ਹੈ ਕਿ ਮਹਿੰਦਰ ਕੁਮਾਰ ਪੁੱਤਰ ਮਨਫੂਲ ਵਾਸੀ ਪੰਨੀਵਾਲਾ ਮਾਹਲਾ ਦੇ ਦੋ ਲੜਕੀਆਂ ਤੇ ਇਕ ਲੜਕਾ ਹੈ। ਉਹ ਆਪਣੀ ਪਤਨੀ ਰਾਧਾ ਰਾਣੀ 'ਤੇ ਸ਼ੱਕ ਕਰਦਾ ਸੀ। ਜਿਸ ਦੇ ਚਲਦੇ ਉਸਨੇ ਬੁੱਧਵਾਰ ਸਵੇਰੇ ਕਰੀਬ 4-5 ਵਜੇ ਆਪਣੀ ਪਤਨੀ ਦਾ ਰੱਸੀ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ। ਵਾਰਦਾਤ ਤੋਂ ਬਾਅਦ ਮੁਲਜ਼ਮ ਮਹਿੰਦਰ ਕੁਮਾਰ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕਾ ਰਾਧਾ ਰਾਣੀ ਦੀ ਭੈਣ ਨੇ ਇਸ ਸੰਬੰਧੀ ਪੁਲਸ ਨੂੰ ਜਾਣਕਾਰੀ ਦਿੱਤੀ। ਪੁਲਸ ਨੇ ਮੁਲਜ਼ਮ ਮਹਿੰਦਰ ਕੁਮਾਰ ਖਿਲਾਫ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Gurminder Singh

This news is Edited By Gurminder Singh