ਡੰਡੇ ਮਾਰ-ਮਾਰ ਕੇ ਪਤੀ ਨੇ ਮਾਰ ਸੁੱਟੀ ਪਤਨੀ (ਵੀਡੀਓ)

Friday, Oct 12, 2018 - 07:23 PM (IST)

ਮੋਹਾਲੀ (ਜੱਸੋਵਾਲ) : ਮੋਹਾਲੀ ਦੇ ਪਿੰਡ ਬਲੌਂਗੀ ਵਿਖੇ ਇਕ ਪਤੀ ਵਲੋਂ ਪਤਨੀ ਦਾ ਡੰਡੇ ਮਾਰ-ਮਾਰ ਕੇ ਕਤਲ ਕਰ ਦਿੱਤਾ ਗਿਆ। ਦਰਅਸਲ ਪਤੀ ਨੂੰ ਸ਼ੱਕ ਸੀ ਕਿ ਉਸਦੀ ਪਤਨੀ ਦੇ ਕਿਸੇ ਹੋਰ ਨਾਲ ਨਾਜਾਇਜ਼ ਸਬੰਧ ਹਨ। ਇਸ ਨੂੰ ਲੈ ਕੇ ਅਕਸਰ ਘਰ 'ਚ ਝਗੜਾ ਵੀ ਹੁੰਦਾ ਸੀ। ਇਹ ਝਗੜਾ ਇੰਨਾ ਵੱਧ ਗਿਆ ਕਿ ਪਤੀ ਨੇ ਪਤਨੀ ਨੂੰ ਡੰਡੇ ਮਾਰ-ਮਾਰ ਕੇ ਮੌਤ ਦੇ ਘਾਟ ਉਤਾਰ ਕਰ ਦਿੱਤਾ। 

ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਆਰੋਪੀ ਪਤੀ ਫਰਾਰ ਹੋ ਗਿਆ ਸੀ, ਜਿਸਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਸ ਮੁਤਾਬਾਕ ਦੋਸ਼ੀ ਕੋਲੋਂ ਪੁੱਛਗਿੱਛ ਜਾਰੀ ਹੈ।


Related News