ਪਤਨੀ ਨੇ ਪਤੀ ’ਤੇ ਲਗਾਇਆ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਦਾ ਦੋਸ਼

Saturday, Jun 18, 2022 - 05:27 PM (IST)

ਪਤਨੀ ਨੇ ਪਤੀ ’ਤੇ ਲਗਾਇਆ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਦਾ ਦੋਸ਼

ਮੋਗਾ (ਆਜ਼ਾਦ) : ਮੋਗਾ ਜ਼ਿਲ੍ਹੇ ਦੇ ਪਿੰਡ ਦੀ ਰਹਿਣ ਵਾਲੀ ਇਕ ਲੜਕੀ ਨੇ ਆਪਣੇ ਪਤੀ ’ਤੇ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਏ ਜਾਣ ਅਤੇ ਉਸ ਦੇ ਦਾਜ ਦਾ ਸਾਰਾ ਸਾਮਾਨ ਖੁਰਦ-ਬੁਰਦ ਕਰ ਕੇ ਉਸ ਨੂੰ ਘਰੋਂ ਕੱਢਣ ਦਾ ਦੋਸ਼ ਲਗਾਇਆ ਹੈ। ਇਸ ਸਬੰਧ ਵਿਚ ਪੀੜਤਾ ਦੇ ਪਤੀ ਅਮਨਦੀਪ ਸਿੰਘ, ਸਹੁਰਾ ਮਲੂਕ ਸਿੰਘ ਅਤੇ ਸੱਸ ਜਤਿੰਦਰ ਕੌਰ ਨਿਵਾਸੀ ਸਰਾਭਾ ਨਗਰ ਜ਼ੀਰਾ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਪੀੜਤਾ ਨੇ ਕਿਹਾ ਕਿ ਉਸਦਾ ਵਿਆਹ 19 ਜਨਵਰੀ 2017 ਨੂੰ ਅਮਨਦੀਪ ਸਿੰਘ ਨਾਲ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਹੋਇਆ ਸੀ। ਵਿਆਹ ਸਮੇਂ ਮੇਰੇ ਮਾਪਿਆਂ ਨੇ ਆਪਣੀ ਹੈਸੀਅਤ ਅਨੁਸਾਰ ਦਾਜ ਵੀ ਦਿੱਤਾ। ਮੈਂ ਆਈਲੈਟਸ ਕੀਤੀ ਹੋਈ ਸੀ ਅਤੇ ਅਮਨਦੀਪ ਸਿੰਘ ਮੇਰੇ ਰਾਹੀਂ ਆਸਟ੍ਰੇਲੀਆ ਜਾਣਾ ਚਾਹੁੰਦਾ ਸੀ ਪਰ ਮੇਰੀ ਫਾਈਲ ਰਿਜੈਕਟ ਹੋਣ ਕਾਰਣ ਮੇਰੇ ਪਤੀ ਅਤੇ ਦੂਸਰੇ ਦੋਸ਼ੀਆਂ ਨੇ ਮਿਲੀਭੁਗਤ ਕਰਕੇ ਮੈਨੂੰ ਆਪਣੇ ਝਾਂਸੇ ਵਿਚ ਲੈ ਲਿਆ ਅਤੇ ਤਲਾਕ ਦਾ ਕੇਸ ਤਿਆਰ ਕਰਵਾ ਕੇ 4 ਜੁਲਾਈ 2018 ਨੂੰ ਸਾਡਾ ਤਲਾਕ ਕਰ ਵਾ ਦਿੱਤਾ।

ਮੈਂ ਆਪਣੇ ਸਹੁਰੇ ਘਰ ਰਹਿੰਦੀ ਰਹੀ ਅਤੇ ਮੇਰਾ ਪਤੀ ਅਮਨਦੀਪ ਸਿੰਘ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਂਦਾ ਰਿਹਾ। ਕੁਝ ਸਮੇਂ ਬਾਅਦ ਮੇਰੇ ਨਾਲ ਲੜਾਈ ਝਗੜਾ ਕਰਨ ਲੱਗ ਪਏ ਅਤੇ ਮੈਨੂੰ ਧੱਕੇ ਮਾਰ ਕੇ ਘਰੋਂ ਕੱਢ ਦਿੱਤਾ ਅਤੇ ਮੇਰੇ ਦਾਜ ਦਾ ਸਾਰਾ ਸਾਮਾਨ ਵੀ ਖੁਰਦ-ਬੁਰਦ ਕਰ ਦਿੱਤਾ। ਇਸ ਤਰ੍ਹਾਂ ਮੇਰੇ ਨਾਲ ਕਥਿਤ ਦੋਸ਼ੀਆਂ ਨੇ ਮਿਲੀਭੁਗਤ ਕਰ ਕੇ ਧੋਖਾ ਕੀਤਾ ਹੈ। ਜ਼ਿਲ੍ਹਾ ਪੁਲਸ ਮੁਖੀ ਮੋਗਾ ਦੇ ਆਦੇਸ਼ਾਂ ’ਤੇ ਇਸ ਦੀ ਜਾਂਚ ਐੱਸ. ਪੀ. ਕ੍ਰਾਈਮ ਵੱਲੋਂ ਕੀਤੀ ਗਈ। ਜਾਂਚ ਤੋਂ ਬਾਅਦ ਸ਼ਿਕਾਇਤ ਕਰਤਾ ਦੇ ਦੋਸ਼ ਸਹੀ ਪਾਏ ਜਾਣ ’ਤੇ ਦੋਸ਼ੀਆਂ ਖਿਲਾਫ ਥਾਣਾ ਸਦਰ ਮੋਗਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ, ਗ੍ਰਿਫਤਾਰੀ ਬਾਕੀ ਹੈ।


author

Gurminder Singh

Content Editor

Related News