ਪਤਨੀ ਦੇ ਮਾੜੇ ਚਾਲ ਚੱਲਣ ਤੋਂ ਦੁਖੀ ਪਤੀ ਨੇ ਅੰਤ ਉਹ ਕੀਤਾ ਜੋ ਸੋਚਿਆ ਨਾ ਸੀ

03/27/2024 12:16:25 PM

ਗੁਰਦਾਸਪੁਰ (ਵਿਨੋਦ) : ਪਤਨੀ ਦਾ ਚਾਲ ਚੱਲਣ ਠੀਕ ਨਾ ਹੋਣ ਅਤੇ ਕਿਸੇ ਹੋਰ ਵਿਅਕਤੀ ਦੇ ਨਾਲ ਸਬੰਧ ਹੋਣ ਦੇ ਚੱਲਦੇ ਇਕ ਵਿਅਕਤੀ ਨੇ ਦੁਖੀ ਹੋ ਕੇ ਕੋਈ ਜ਼ਹਿਰੀਲੀ ਦਵਾਈ ਖਾ ਲਈ। ਜਿਸ ਨੂੰ ਗੰਭੀਰ ਹਾਲਤ ਵਿਚ ਸਥਾਨਕ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਕਾਹਨੂੰਵਾਨ ਪੁਲਸ ਨੇ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਪ੍ਰੇਮੀ ਦੇ ਖ਼ਿਲਾਫ ਧਾਰਾ 306 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ ਪਰ ਦੋਵੇਂ ਅਜੇ ਫਰਾਰ ਹਨ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਦੀ ਵਿਗੜੀ ਸਿਹਤ

ਇਸ ਸਬੰਧੀ ਏ.ਐੱਸ.ਆਈ ਰਛਪਾਲ ਸਿੰਘ ਨੇ ਦੱਸਿਆ ਕਿ ਜਤਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕਾਹਨੂੰਵਾਨ ਨੇ ਪੁਲਸ ਨੂੰ ਦਿੱਤੇ ਬਿਆਨਾਂ’ਚ ਦੱਸਿਆ ਕਿ ਉਸ ਦੇ ਭਰਾ ਲਖਵਿੰਦਰ ਸਿੰਘ ਦਾ ਵਿਆਹ ਸਾਲ 2016 ਵਿਚ ਅਮਨਦੀਪ ਕੌਰ ਪੁੱਤਰੀ ਅਜੀਤ ਸਿੰਘ ਵਾਸੀ ਨਾਥਪੁਰ ਥਾਣਾ ਕਾਦੀਆਂ ਨਾਲ ਹੋਇਆ ਸੀ। ਉਸ ਦੇ ਭਰਾ ਲਖਵਿੰਦਰ ਸਿੰਘ ਦੀ ਪਤਨੀ ਅਮਨਦੀਪ ਕੌਰ ਦਾ ਚਾਲ ਚੱਲਣ ਠੀਕ ਨਹੀਂ ਸੀ ਤੇ ਉਸ ਦੇ ਮਨਜੀਤ ਸਿੰਘ ਪੁੱਤਰ ਰਮੇਸ਼ ਸਿੰਘ ਵਾਸੀ ਬਗੌਲ ਨਾਲ ਸਬੰਧ ਸਨ, ਜਿੰਨ੍ਹਾਂ ਤੋਂ ਤੰਗ ਆ ਕੇ ਉਸ ਦੇ ਭਰਾ ਲਖਵਿੰਦਰ ਸਿੰਘ ਨੇ ਬੀਤੇ ਦਿਨੀਂ ਕੋਈ ਜ਼ਹਿਰੀਲੀ ਦਵਾਈ ਖਾ ਲਈ। ਇਸ ਦੌਰਾਨ ਉਸ ਨੂੰ ਗੁਰਦਾਸਪੁਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਜਤਿੰਦਰ ਸਿੰਘ ਦੇ ਬਿਆਨਾਂ 'ਤੇ ਮ੍ਰਿਤਕ ਲਖਵਿੰਦਰ ਸਿੰਘ ਦੀ ਪਤਨੀ ਅਮਨਦੀਪ ਕੌਰ ਅਤੇ ਉਸ ਦੇ ਪ੍ਰੇਮੀ ਮਨਜੀਤ ਸਿੰਘ ਖ਼ਿਲਾਫ ਮਾਮਲਾ ਦਰਜ ਕਰਕੇ ਦੋਵਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਦਸੂਹਾ ’ਚ ਰੇਡ ਕਰਨ ਗਈ ਪੰਜਾਬ ਪੁਲਸ ਦੀ ਟੀਮ ’ਤੇ ਹਮਲਾ, ਇਕ ਦੀ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News