ਪਤਨੀ ਦੀ ਮੌਤ ਤੋਂ ਬਾਅਦ ਕਰਵਾਇਆ ਦੂਜਾ ਵਿਆਹ ਨਾ ਆਇਆ ਰਾਸ, ਉਹ ਹੋਇਆ ਜੋ ਸੋਚਿਆ ਨਾ ਸੀ

Monday, Aug 24, 2020 - 05:33 PM (IST)

ਪਤਨੀ ਦੀ ਮੌਤ ਤੋਂ ਬਾਅਦ ਕਰਵਾਇਆ ਦੂਜਾ ਵਿਆਹ ਨਾ ਆਇਆ ਰਾਸ, ਉਹ ਹੋਇਆ ਜੋ ਸੋਚਿਆ ਨਾ ਸੀ

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਹਲਕਾ ਮਜੀਠਾ ਵਿਚ ਇਕ ਵਿਅਕਤੀ ਨੇ ਆਪਣੀ ਘਰ ਵਾਲੀ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਸੁਮਿਤ ਸਿੰਘ ਦਾ ਵਿਆਹ ਅੰਮ੍ਰਿਤਸਰ ਦੀ ਰਹਿਣ ਵਾਲੀ ਸ਼ੈਲੀ ਨਾਲ ਹੋਇਆ ਸੀ ਪਰ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਸ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਦਰਅਸਲ ਸੁਮਿਤ ਦਾ ਇਹ ਦੂਜਾ ਵਿਆਹ ਸੀ। ਸੁਮਿਤ ਦੀ ਪਹਿਲੀ ਪਤਨੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ ਅਤੇ ਉਸ ਦਾ ਇਕ ਬੱਚਾ ਵੀ ਸੀ ਜਿਸ ਤੋਂ ਬਾਅਦ ਉਸ ਨੇ ਦੂਜਾ ਵਿਆਹ ਅੰਮ੍ਰਿਤਸਰ ਦੇ ਸੁਲਤਾਨ ਵਿੰਢ ਦੀ ਰਹਿਣ ਵਾਲੀ ਸ਼ੈਲੀ ਨਾਲ ਕਰਵਾ ਲਿਆ। 

ਇਹ ਵੀ ਪੜ੍ਹੋ :  ਮਮਦੋਟ 'ਚ ਵਿਆਹ ਵਾਲੇ ਘਰ ਪਏ ਕੀਰਣੇ, ਘੋੜੀ ਚੜ੍ਹਨ ਤੋਂ ਕੁੱਝ ਘੰਟੇ ਪਹਿਲਾਂ ਲਾੜੇ ਦੀ ਮੌਤ (ਤਸਵੀਰਾਂ) 

ਦੋਸ਼ ਹੈ ਕਿ ਸੁਮਿਤ ਦੀ ਦੂਜੀ ਪਤਨੀ ਨੇ ਉਸ ਦੇ ਪੈਸਿਆਂ 'ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਅਤੇ ਜਦੋਂ ਸੁਮਿਤ ਸਿੰਘ ਨੇ ਆਪਣਾ ਘਰ ਵੇਚਿਆ ਤਾਂ ਉਸ ਦੀ ਪਤਨੀ ਨੇ ਉਸ ਤੋਂ 10,000,00 ਰੁਪਏ ਦੀ ਮੰਗ ਕਰ ਦਿੱਤੀ ਅਤੇ ਆਪਣੇ ਪੇਕੇ ਚਲੀ ਗਈ। ਸੁਮਿਤ ਜਦੋਂ ਉਸ ਮਨਾਉਣ ਆਪਣੇ ਸਹੁਰੇ ਗਿਆ ਤਾਂ ਉਸ ਦੇ ਸਾਲਿਆਂ ਨੇ ਉਸ ਦੀ ਕੁੱਟਮਾਰ ਕਰ ਦਿੱਤੀ। ਇਸ ਦੌਰਾਨ ਸਹੁਰਿਆਂ ਨੇ ਸੁਮਿਤ 'ਤੇ ਕੇਸ ਪਾਉਣ ਦੀ ਵੀ ਧਮਕੀ ਦੇ ਦਿੱਤੀ। ਇਸ ਤੋਂ ਦੁਖੀ ਹੋ ਕੇ ਸੁਮਿਤ ਨੇ ਆਪਣੇ ਘਰ ਆ ਕੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। 

ਇਹ ਵੀ ਪੜ੍ਹੋ :  ਦਸੂਹਾ 'ਚ ਵੱਡੀ ਵਾਰਦਾਤ, ਵੱਡੇ ਭਰਾ ਨੇ ਬੇਰਿਹਮੀ ਨਾਲ ਕਤਲ ਕੀਤਾ ਛੋਟੇ ਭਰਾ

ਖ਼ੁਦਕੁਸ਼ੀ ਤੋਂ ਪਹਿਲਾਂ ਉਸ ਨੇ ਇਕ ਖ਼ੁਦਕੁਸ਼ੀ ਨੋਟ ਵੀ ਲਿਖਿਆ ਜਿਸ ਵਿਚ ਉਸ ਨੇ ਆਪਣੀ ਪਤਨੀ ਨੂੰ ਇਸ ਲਈ ਜ਼ਿੰਮੇਵਾਰ ਦੱਸਿਆ ਹੈ। ਉਧਰ ਮ੍ਰਿਤਕ ਦੇ ਪਰਿਵਾਰ ਨੇ ਵੀ ਇਸ ਲਈ ਮ੍ਰਿਤਕ ਦੀ ਪਤਨੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਧਰ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ :  ਅੰਮ੍ਰਿਤਸਰ 'ਚ ਤੇਜ਼ਾਬ ਪਾ ਕੇ ਨੌਜਵਾਨ ਦਾ ਕਤਲ, ਵਜ੍ਹਾ ਜਾਣ ਉੱਡਣਗੇ ਹੋਸ਼


author

Gurminder Singh

Content Editor

Related News