ਪਤਨੀ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਪਤੀ ਨੇ ਕੀਤੀ ਖ਼ੁਦਕੁਸ਼ੀ

Friday, Apr 16, 2021 - 02:14 PM (IST)

ਪਤਨੀ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਪਤੀ ਨੇ ਕੀਤੀ ਖ਼ੁਦਕੁਸ਼ੀ

ਮਲੋਟ ( ਜੁਨੇਜਾ) : ਪਤਨੀ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ ਪਿੰਡ ਸ਼ਾਮ ਖੇੜਾ ਦੇ ਇਕ ਵਿਅਕਤੀ ਨੇ ਆਤਮਹੱਤਿਆ ਕਰ ਲਈ। ਕਬਰਵਾਲਾ ਪੁਲਸ ਨੇ ਮ੍ਰਿਤਕ ਦੀ ਪਤਨੀ ਅਤੇ ਉਸਦੇ ਪ੍ਰੇਮੀ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਰਦੂਲ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਸ਼ਾਮ ਖੇੜਾ ਨੇ ਥਾਣਾ ਕਬਰਵਾਲਾ ਦੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਕਿ ਉਸਦੇ ਬੇਟੇ ਗੁਰਬਖਸ਼ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਦੇ ਪਿੰਡ ਸ਼ਾਮ ਖੇੜਾ ਦੇ ਹੀ ਇਕ ਵਿਅਕਤੀ ਗੁਰਪ੍ਰੀਤ ਸਿੰਘ ਨਾਲ ਨਜਾਇਜ਼ ਸਬੰਧ ਬਣ ਗਏ।

ਗੁਰਬਖਸ਼ ਸਿੰਘ ਨੇ ਕਈ ਵਾਰ ਪਤਨੀ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਈ। ਇਸ ਕਾਰਨ ਪ੍ਰੇਸ਼ਾਨ ਹੋਏ ਗੁਰਬਖਸ਼ ਸਿੰਘ ਨੇ ਘਰ ਵਿਚ ਹੀ ਪੱਖੇ ਨਾਲ ਫ਼ਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ। ਥਾਣਾ ਕਬਰਵਾਲਾ ਪੁਲਸ ਨੇ ਮਨਪ੍ਰੀਤ ਕੌਰ ਅਤੇ ਉਸਦੇ ਪ੍ਰੇਮੀ ਗੁਰਪ੍ਰੀਤ ਸਿੰਘ ਖ਼ਿਲਾਫ਼ ਮੁਕਦਮਾ ਨੰਬਰ 59 ਮਿਤੀ 15/4/21ਅ/ਧ 306,34 ਆਈ. ਪੀ. ਸੀ. ਤਹਿਤ ਆਤਮਹੱਤਿਆ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕਰ ਲਿਆ ਹੈ।


author

Gurminder Singh

Content Editor

Related News