ਪਤਨੀ ਦਾ ਕਤਲ ਕਰਨ ਵਾਲੇ ਪਤੀ ਦੀ ਮਿਲੀ ਲਾਸ਼, ਫੈਲੀ ਸਨਸਨੀ

Tuesday, Oct 05, 2021 - 06:04 PM (IST)

ਪਤਨੀ ਦਾ ਕਤਲ ਕਰਨ ਵਾਲੇ ਪਤੀ ਦੀ ਮਿਲੀ ਲਾਸ਼, ਫੈਲੀ ਸਨਸਨੀ

ਫਗਵਾੜਾ (ਜਲੋਟਾ) : ਫਗਵਾੜਾ ਦੇ ਪਿੰਡ ਚਹੇੜੂ ਵਿਚ ਸ਼ੱਕੀ ਹਾਲਾਤ ਵਿਚ ਪਤਨੀ ਦਾ ਕਤਲ ਕਰਨ ਵਾਲੇ ਮੁਲਜ਼ਮ ਪਤੀ ਦੀ ਲਾਸ਼ ਪੁਲਸ ਵਲੋਂ ਬਰਾਮਦ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਚਹੇੜੂ ਦੇ ਕ੍ਰਿਸ਼ਨ ਪਾਲ ਨਾਂ ਦੇ ਵਿਅਕਤੀ ਨੇ ਆਪਣੀ ਪਤਨੀ ਸੁਰਿੰਦਰ ਕੌਰ ਦਾ ਕਤਲ ਕਰ ਦਿੱਤਾ ਸੀ ਅਤੇ ਉਸ ਦਿਨ ਤੋਂ ਹੀ ਉਹ ਗ਼ਾਇਬ ਸੀ।

ਇਹ ਵੀ ਪੜ੍ਹੋ : ਪੁਲਸ ਸਾਹਮਣੇ ਬੋਲੀ ਪਤਨੀ, ‘ਪਤੀ ਨੇ ਸੁਫ਼ਨੇ ’ਚ ਦੱਸਿਆ ਮੇਰਾ ਕਤਲ ਹੋਇਆ’, ਹੈਰਾਨ ਕਰਨ ਵਾਲਾ ਹੈ ਮਾਮਲਾ

ਮੰਗਲਵਾਰ ਸਵੇਰੇ ਚਹੇੜੂ ਦੇ ਨੇੜਲੇ ਇਲਾਕੇ ’ਚੋਂ ਪੁਲਸ ਨੇ ਕ੍ਰਿਸ਼ਨ ਪਾਲ ਦੀ ਲਾਸ਼ ਬਰਾਮਦ ਕਰ ਲਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਧਰ ਪੁਲਸ ਦਾ ਆਖਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਨਸ਼ੇ ਦੀ ਓਵਰਡੋਜ਼ ਕਾਰਨ 23 ਸਾਲਾ ਨੌਜਵਾਨ ਦੀ ਮੌਤ, ਰੋ-ਰੋ ਹਾਲੋ ਬੇਹਾਲ ਹੋਇਆ ਪਰਿਵਾਰ


author

Gurminder Singh

Content Editor

Related News