ਪਤਨੀ ਦਾ ਕਤਲ ਕਰਨ ਵਾਲੇ ਪਤੀ ਨੂੰ ਉਮਰ ਕੈਦ

Wednesday, Oct 06, 2021 - 06:00 PM (IST)

ਪਤਨੀ ਦਾ ਕਤਲ ਕਰਨ ਵਾਲੇ ਪਤੀ ਨੂੰ ਉਮਰ ਕੈਦ

ਬਰਨਾਲਾ (ਵਿਵੇਕ ਸਿੰਧਵਾਨੀ , ਰਵੀ, ਧਰਮਪਾਲ ਸਿੰਘ) : ਜ਼ਿਲ੍ਹਾ ਸੈਸ਼ਨ ਜੱਜ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਪਤਨੀ ਦਾ ਕਤਲ ਕਰਨ ਵਾਲੇ ਦੋਸ਼ੀ ਮੈਂਬਰ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਉਗੋਕੇ ਨੂੰ ਸਰਕਾਰੀ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਉਮਰ ਕੈਦ ਦੀ ਸਜ਼ਾ ਅਤੇ 51 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਹੈ । ਪੁਲਸ ਵੱਲੋਂ ਦਰਜ ਕੀਤੀ ਐੱਫ.ਆਈ.ਆਰ. ਅਨੁਸਾਰ ਮੈਂਬਰ ਸਿੰਘ ਨੇ ਲੱਕੜ ਦੇ ਬਾਲੇ ਨਾਲ ਆਪਣੀ ਪਤਨੀ ਮਨਦੀਪ ਕੌਰ ’ਤੇ ਕਾਤਲਾਨਾ ਹਮਲਾ ਕਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਸੀ, ਜਦ ਉਸਦਾ ਬੇਟਾ ਬਚਾਅ ਲਈ ਅੱਗੇ ਆਇਆ ਤਾਂ ਉਹਦੇ ਵੀ ਬਾਲਾ ਮਾਰਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ ।

ਪਰਿਵਾਰਕ ਮੈਂਬਰਾਂ ਵੱਲੋਂ ਗੰਭੀਰ ਜ਼ਖਮੀ ਹੋਈ ਮਨਦੀਪ ਕੌਰ ਨੂੰ ਸਿਵਲ ਹਸਪਤਾਲ ਤਪਾ ਵਿਖੇ ਇਲਾਜ ਲਈ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ । ਪੁਲਸ ਨੇ ਮ੍ਰਿਤਕਾਂ ਦੇ ਬੇਟੇ ਸੁਖਬੀਰ ਸਿੰਘ ਉਰਫ਼ ਲਖਵੀਰ ਸਿੰਘ ਉਰਫ ਲੱਖਾ ਸਿੰਘ ਦੇ ਬਿਆਨਾਂ ’ਤੇ 6 ਜੁਲਾਈ 2019 ਨੂੰ ਥਾਣਾ ਸ਼ਹਿਣਾ ਵਿਖੇ ਕੇਸ ਦਰਜ ਕਰ ਕੇ ਮਾਣਯੋਗ ਅਦਾਲਤ ’ਚ ਭੇਜ ਦਿੱਤਾ ਸੀ।


author

Gurminder Singh

Content Editor

Related News