ਨਾਜਾਇਜ਼ ਸਬੰਧਾਂ ਦੇ ਚੱਲਦੇ ਪਤਨੀ ਨੂੰ ਜ਼ਹਿਰੀਲੀਆਂ ਗੋਲੀਆਂ ਖਵਾਈਆਂ
Saturday, May 25, 2019 - 06:25 PM (IST)

ਅੰਮ੍ਰਿਤਸਰ (ਸੰਜੀਵ) : ਨਾਜਾਇਜ਼ ਸਬੰਧਾਂ ਦੇ ਚੱਲਦੇ ਪਤਨੀ ਨੂੰ ਜ਼ਹਿਰੀਲੀਆਂ ਗੋਲੀਆਂ ਖਵਾ ਕੇ ਕਤਲ ਕਰਨ ਦੀ ਕੋਸ਼ਿਸ਼ ਤਹਿਤ ਥਾਣਾ ਬਿਆਸ ਦੀ ਪੁਲਸ ਨੇ ਗੁਰਸੇਵ ਸਿੰਘ ਅਤੇ ਉਸ ਦੀ ਪ੍ਰੇਮਿਕਾ ਰੁਪਿੰਦਰ ਕੌਰ ਵਾਸੀ ਬਾਬਾ ਬਕਾਲਾ ਵਿਰੁੱਧ ਕੇਸ ਦਰਜ ਕੀਤਾ ਹੈ। ਗਗਨਦੀਪ ਕੌਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ 2010 ਵਿਚ ਉਸ ਦਾ ਵਿਆਹ ਗੁਰਸੇਵਕ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਅਕਸਰ ਦੋਵਾਂ ਵਿਚ ਲੜਾਈ ਝਗੜਾ ਰਹਿਣ ਲੱਗਾ ਅਤੇ ਉਸਦਾ ਪਤੀ ਉਸਦੇ ਨਾਲ ਮਾਰ ਕੁੱਟ ਕਰਦਾ ਸੀ।
ਪਤਨੀ ਨੇ ਦੱਸਿਆ ਕਿ ਇਸ ਦੌਰਾਨ ਗੁਰਸੇਵਕ ਸਿੰਘ ਦੇ ਰੁਪਿੰਦਰ ਕੌਰ ਨਾਲ ਨਜਾਇਜ਼ ਸਬੰਧ ਬਣ ਗਏ, ਜਿਸ ਕਾਰਨ ਉਹ ਉਸ ਨਾਲ ਮਾਰਕੁੱਟ ਕਰਨ ਲੱਗਾ। ਪਿਛਲੀ ਸ਼ਾਮ ਗੁਰਸੇਵਕ ਨੇ ਪਹਿਲਾਂ ਤਾਂ ਉਸ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ ਅਤੇ ਫਿਰ ਮਾਰਨ ਦੀ ਨੀਅਤ ਨਾਲ ਫਰਨੈਲ ਦੀਆਂ ਗੋਲੀਆਂ ਉਸ ਦੇ ਮੂੰਹ ਵਿਚ ਪਾ ਦਿੱਤੀਆ। ਬੇਹੋਸ਼ੀ ਦੀ ਹਾਲਤ ਵਿਚ ਉਸ ਨੂੰ ਇਲਾਜ ਲਈ ਬਾਬਾ ਬਕਾਲਾ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।