ਪਤਨੀ ਤੋਂ ਦੁਖੀ ਹੋ ਕੇ ਵਿਅਕਤੀ ਨੇ ਖਾਦੀ ਜ਼ਹਿਰੀਲੀ ਦਵਾਈ, ਮੌਤ

Wednesday, Nov 08, 2017 - 07:16 PM (IST)

ਪਤਨੀ ਤੋਂ ਦੁਖੀ ਹੋ ਕੇ ਵਿਅਕਤੀ ਨੇ ਖਾਦੀ ਜ਼ਹਿਰੀਲੀ ਦਵਾਈ, ਮੌਤ

ਬਟਾਲਾ (ਬੇਰੀ, ਸੈਂਡੀ) - ਪਿੰਡ ਟਰਪਈ ਦੇ ਇਕ ਵਿਅਕਤੀ ਵੱਲੋਂ ਆਪਣੀ ਪਤਨੀ ਤੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਮ੍ਰਿਤਕ ਹੀਰਾ ਸਿੰਘ ਦੇ ਪਿਤਾ ਆਤਮਾ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਟਰਪਈ ਪੁਲਸ ਥਾਣਾ ਸ੍ਰੀ ਹਰਗੋਬਿੰਦਪੁਰ ਨੇ ਦੱਸਿਆ ਕਿ ਮੇਰੀ ਪਤਨੀ ਦੀ 15 ਦਿਨ ਪਹਿਲਾਂ ਮੌਤ ਹੋ ਗਈ ਸੀ ਤੇ ਮੇਰੀ ਨੂੰਹ ਅਤੇ ਮੇਰੇ ਲੜਕੇ ਹੀਰਾ ਸਿੰਘ ਦਾ ਘਰ 'ਚ ਹਮੇਸ਼ਾ ਲੜਈ-ਝਗੜਾ ਰਹਿੰਦਾ ਸੀ, ਜਿਸ ਚਲਦਿਆਂ ਮੇਰੇ ਲੜਕੇ ਨੇ ਆਪਣੀ ਪਤਨੀ ਤੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਖਾ ਲਈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਆਪਣੇ ਲੜਕੇ ਨੂੰ ਹਸਪਤਾਲ ਇਲਾਜ ਲਈ ਲੈ ਕੇ ਗਏ ਤਾਂ ਉਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ।


Related News