ਪਤਨੀ ਦੇ ਪੇਕੇ ਰਹਿਣ ਤੋਂ ਨਾਰਾਜ਼ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Friday, Apr 22, 2022 - 06:18 PM (IST)

ਪਤਨੀ ਦੇ ਪੇਕੇ ਰਹਿਣ ਤੋਂ ਨਾਰਾਜ਼ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਪਠਾਨਕੋਟ (ਸ਼ਾਰਦਾ) : ਪਤਨੀ ਦੇ ਪੇਕੇ ਘਰ ਜਾਣ ਤੋਂ ਨਾਰਾਜ਼ ਇਕ ਵਿਅਕਤੀ ਨੇ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ 39 ਸਾਲਾ ਵਿਕਰਮ ਲਲੋਤਰਾ ਵਾਸੀ ਪਿੰਡ ਕਿਲਾ ਜਮਾਲਪੁਰ ਵਜੋਂ ਹੋਈ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਮਾਤਾ ਸੁਖਵੰਤ ਕੌਰ ਨੇ ਦੱਸਿਆ ਕਿ ਉਸ ਦੇ ਲੜਕੇ ਦਾ 10 ਸਾਲ ਪਹਿਲਾਂ ਗੁਰਦਾਸਪੁਰ ਨੇੜੇ ਵਿਆਹ ਹੋਇਆ ਸੀ ਪਰ ਉਸ ਦਾ ਲੜਕਾ ਨਸ਼ੇ ਕਰਨ ਦਾ ਆਦੀ ਸੀ ਅਤੇ ਪਤਨੀ ਵਿਚਕਾਰ ਅਕਸਰ ਝਗੜਾ ਰਹਿੰਦਾ ਸੀ ਅਤੇ ਇਕ ਮਹੀਨਾ ਪਹਿਲਾਂ ਹੀ ਉਸ ਦੀ ਪਤਨੀ ਉਸ ਨੂੰ ਛੱਡ ਕੇ ਆਪਣੇ ਲੜਕੇ ਨਾਲ ਪੇਕੇ ਘਰ ਚਲੀ ਗਈ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ।

ਵੀਰਵਾਰ ਰਾਤ ਨੂੰ ਉਹ ਖਾਣਾ ਖਾਣ ਤੋਂ ਬਾਅਦ ਵਿਕਰਮ ਦੇ ਕਮਰੇ ’ਚ ਗਈ ਤਾਂ ਦੇਖਿਆ ਕਿ ਵਿਕਰਮ ਨੇ ਪੱਖੇ ਨਾਲ ਚੁੰਨੀ ਬੰਨ੍ਹ ਕੇ ਫਾਹਾ ਲਿਆ ਹੋਇਆ ਸੀ। ਇਸ ਤੋਂ ਬਾਅਦ ਉਸ ਨੇ ਆਪਣੇ ਹੋਰਨਾਂ ਮੈਂਬਰਾਂ ਨੂੰ ਬੁਲਾਇਆ ਅਤੇ ਪੁਲਸ ਨੂੰ ਸੂਚਨਾ ਦਿੱਤੀ । ਦੂਜੇ ਪਾਸੇ ਥਾਣਾ ਸਦਰ ਪੁਲਸ ਨੇ ਕੇਸ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ।


author

Gurminder Singh

Content Editor

Related News