ਪਤਨੀ ਤੇ ਪੁਲਸ ਮੁਲਾਜ਼ਮ ਤੋਂ ਤੰਗ ਨੌਜਵਾਨ ਨੇ ਜ਼ਹਿਰ ਨਿਗਲ ਕੀਤੀ ਖ਼ੁਦਕੁਸ਼ੀ, 2 ਸਾਲ ਪਹਿਲਾਂ ਹੋਇਆ ਸੀ ਵਿਆਹ

Monday, Aug 01, 2022 - 12:44 PM (IST)

ਪਤਨੀ ਤੇ ਪੁਲਸ ਮੁਲਾਜ਼ਮ ਤੋਂ ਤੰਗ ਨੌਜਵਾਨ ਨੇ ਜ਼ਹਿਰ ਨਿਗਲ ਕੀਤੀ ਖ਼ੁਦਕੁਸ਼ੀ, 2 ਸਾਲ ਪਹਿਲਾਂ ਹੋਇਆ ਸੀ ਵਿਆਹ

ਅੰਮ੍ਰਿਤਸਰ (ਅਰੁਣ) - ਥਾਣਾ ਵੇਰਕਾ ਅਧੀਨ ਪੈਂਦੇ ਇਲਾਕਾ ਵਾਸੀ ਇਕ ਨੌਜਵਾਨ ਵਲੋਂ ਆਪਣੇ ਸਹੁਰੇ ਅਤੇ ਇਕ ਪੁਲਸ ਮੁਲਾਜ਼ਮ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਣਜੀਤ ਸਿੰਘ ਲੱਖਾ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਹਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਲੜਕੇ ਦਾ ਵਿਆਹ ਦੋ ਸਾਲ ਪਹਿਲਾਂ ਹਰਪ੍ਰੀਤ ਕੌਰ ਪੁੱਤਰੀ ਅਵਤਾਰ ਸਿੰਘ ਵਾਸੀ ਸੁਲਤਾਨਵਿੰਡ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਦੋਵਾਂ ’ਚ ਅਣਬਣ ਰਹਿੰਦੀ ਸੀ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ਦੇ 8 ਡਾਕਟਰਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਲੱਖਾਂ ਦੀ ‘ਪ੍ਰੋਟੈਕਸ਼ਨ ਮਨੀ

ਉਨ੍ਹਾਂ ਦੱਸਿਆ ਕਿ ਬੀਤੀ 26 ਜੁਲਾਈ ਦੀ ਰਾਤ ਨੂੰ ਜਦੋਂ ਰਣਜੀਤ ਘਰ ਆਇਆ ਤਾਂ ਉਸ ਦੀ ਪਤਨੀ ਨੇ ਝਗੜਾ ਸ਼ੁਰੂ ਕਰ ਦਿੱਤਾ। ਉਸ ਨੇ ਆਪਣੇ ਮਾਤਾ-ਪਿਤਾ ਸਮੇਤ ਆਪਣੇ ਮਾਮੇ ਨੂੰ ਬੁਲਾ ਲਿਆ। ਦੇਰ ਰਾਤ ਰਣਜੀਤ ਦਾ ਸਹੁਰਾ ਪਰਿਵਾਰ ਸਮੇਤ ਇੱਕ ਪੁਲਸ ਮੁਲਾਜ਼ਮ ਉਸ ਦੇ ਘਰ ਆ ਗਏ ਅਤੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਮੁਲਾਜ਼ਮ ਅਤੇ ਸਹੁਰਾ ਪਰਿਵਾਰ ਹਰਪ੍ਰੀਤ ਨੂੰ ਆਪਣੇ ਨਾਲ ਲੈ ਗਏ ਅਤੇ ਉਸ ਦੇ ਪਰਿਵਾਰ ’ਤੇ ਦਾਜ ਮੰਗਣ ਦੇ ਝੂਠੇ ਇਲਜ਼ਾਮ ਲਗਾਉਣ ਅਤੇ ਕੁੱਟਮਾਰ ਕਰਨ ਦਾ ਦੋਸ਼ ਲਗਾਉਂਦੇ ਹੋਏ ਮਾਮਲਾ ਦਰਜ ਕਰਵਾਉਣ ਦੀ ਧਮਕੀ ਦੇਣ ਲਗ ਪਏ। 

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ

ਰਣਜੀਤ ਹਰ ਰੋਜ਼ ਆਪਣੇ ਸਹੁਰਿਆਂ ਨੂੰ ਫੋਨ ਕਰਦਾ ਸੀ ਕਿ ਉਸਦੇ ਮੁੰਡੇ ਅਤੇ ਪਤਨੀ ਨੂੰ ਵਾਪਸ ਭੇਜਿਆ ਜਾਵੇ ਪਰ ਸਹੁਰੇ ਵਾਲਿਆਂ ਨੇ ਉਸਦੀ ਕੋਈ ਗੱਲ ਨਹੀਂ ਸੁਣੀ ਅਤੇ ਉਲਟਾ ਉਸ ਨੂੰ ਧਮਕੀਆਂ ਦੇਣ ਲੱਗ ਪਏ। 29 ਜੁਲਾਈ ਦੀ ਸ਼ਾਮ ਨੂੰ ਰਣਜੀਤ ਘਰੋਂ ਬਾਹਰ ਗਿਆ ਸੀ ਅਤੇ ਜਦੋਂ ਉਹ ਕੁਝ ਚਿਰ ਬਾਅਦ ਵਾਪਿਸ ਆਇਆ ਤਾਂ ਉਸ ਨੇ ਸਲਫਾਸ ਦੀਆਂ ਗੋਲੀਆਂ ਖਾ ਲਈਆਂ। ਨਿੱਜੀ ਹਸਪਤਾਲ ਵਿੱਚ ਜਦੋਂ ਉਸ ਨੂੰ ਇਲਾਜ ਲਈ ਦਾਖ਼ਸ ਕਰਵਾਇਆ ਤਾਂ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੀੜਤ ਪਰਿਵਾਰ ਨੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਥਾਣਾ ਇੰਚਾਰਜ ਕਿਰਨਦੀਪ ਸਿੰਘ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਵੱਲੋਂ ਸ਼ਿਕਾਇਤ ਮਿਲਣ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ: ਸਕਿਓਰਿਟੀ ਵਾਪਸ ਲੈਣ ਸਬੰਧੀ ਸੂਚਨਾ ਲੀਕ ਹੋਣ ਦਾ ਮਾਮਲਾ, ਸਰਕਾਰ ਨੇ ਸੀਲਬੰਦ ਰਿਪੋਰਟ ਲਈ ਮੰਗਿਆ ਸਮਾਂ


author

rajwinder kaur

Content Editor

Related News